November 14, 2026, 6:39 pm
----------- Advertisement -----------
HomeNewsBreaking Newsਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

Published on

----------- Advertisement -----------

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਕਰਨ ਅਤੇ ਪੰਜਾਬੀ ਨੂੰ ਵਿਕਲਪਿਕ (ਆਪਸ਼ਨਲ) ਵਿਸ਼ਾ ਬਣਾਉਣ ਦੇ ਫੈਸਲੇ ਦੀ ਨਿਖੇਧੀ ਕੀਤੀ ਅਤੇ ਇਸ ਨੂੰ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਤੀਕ ਦੱਸਿਆ।

ਪੰਨੂ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਦੇ ਹੱਕਾਂ ਅਤੇ ਇਸ ਦੀ ਵਿਰਾਸਤ ‘ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਸੂਬੇ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਪੰਨੂ ਨੇ ਕਿਹਾ ਕਿ ਭਾਜਪਾ ਦੇ ਪੰਜਾਬ ਵਿਰੋਧੀ ਫੈਸਲੇ ਹਮੇਸ਼ਾ ਹੀ ਚਰਚਾ ਅਤੇ ਵਿਵਾਦ ਦਾ ਵਿਸ਼ਾ ਰਹੇ ਹਨ। ਚਾਹੇ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਏ ਗਏ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਕੇਂਦਰ ਦੇ ਅਧੀਨ ਕਰਨ ਦੀ ਸਾਜ਼ਿਸ਼ ਹੋਵੇ, ਪੰਜਾਬ ਯੂਨੀਵਰਸਿਟੀ ਨੂੰ ਹਰਿਆਣਾ ਦੇ ਪਾਲੇ ਵਿੱਚ ਪਾਉਣ ਦੀ ਕੋਸ਼ਿਸ਼ ਹੋਵੇ ਜਾਂ ਬੀਬੀਐਮਬੀ ਦੇ ਪ੍ਰਬੰਧ ਨੂੰ ਕੇਂਦਰ ਦੇ ਹੱਥਾਂ ਵਿੱਚ ਸੌਂਪਣ ਦਾ ਮਾਮਲਾ ਹੋਵੇ, ਹਰ ਕਦਮ ‘ਤੇ ਭਾਜਪਾ ਨੇ ਪੰਜਾਬ ਨੂੰ ਕਮਜ਼ੋਰ ਕਰਨ ਦਾ ਕੰਮ ਕੀਤਾ ਹੈ। ਹੁਣ ਫੌਜੀ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਅਹਿਮੀਅਤ ਘਟਾ ਕੇ ਕੇਂਦਰ ਨੇ ਆਪਣੀ ਸੰਕੀਰਣ ਸੋਚ ਦਾ ਇੱਕ ਹੋਰ ਸਬੂਤ ਪੇਸ਼ ਕਰ ਦਿੱਤਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਅਸੀਂ ਕਿਸੇ ਭਾਸ਼ਾ ਦੇ ਵਿਰੋਧ ਵਿੱਚ ਨਹੀਂ ਹਾਂ, ਪਰ ਪੰਜਾਬ ਦੀ ਧਰਤੀ ‘ਤੇ ਪੰਜਾਬੀ ਭਾਸ਼ਾ ਨੂੰ ਦੂਜੇ ਦਰਜੇ ‘ਤੇ ਧੱਕਣਾ ਬਰਦਾਸ਼ਤ ਤੋਂ ਬਾਹਰ ਹੈ। ਅਸੀਂ ਆਪਣੀ ‘ਮਾਂ ਬੋਲੀ’ ਨੂੰ ਪਹਿਲ ਦੇਣ ਵਾਲੇ ਲੋਕ ਹਾਂ ਅਤੇ ਇਸ ਦੇ ਮਾਨ-ਸਨਮਾਨ ਦੀ ਰੱਖਿਆ ਲਈ ਕਿਸੇ ਵੀ ਹੱਦ ਤੱਕ ਅੜਨ ਅਤੇ ਲੜਨ ਲਈ ਤਿਆਰ ਹਾਂ। ਇਹ ਫੈਸਲਾ ਨਾ ਸਿਰਫ ਭਾਸ਼ਾਈ ਵਿਤਕਰਾ ਹੈ, ਸਗੋਂ ਪੰਜਾਬ ਦੀਆਂ ਸੱਭਿਆਚਾਰਕ ਜੜ੍ਹਾਂ ਨੂੰ ਕੱਟਣ ਦੀ ਇੱਕ ਡੂੰਘੀ ਸਾਜ਼ਿਸ਼ ਹੈ।

ਪੰਨੂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਲੋਕ-ਵਿਰੋਧੀ ਅਤੇ ਪੰਜਾਬ-ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਪੰਜਾਬੀ ਆਪਣੀ ਮਾਂ ਬੋਲੀ ਦੇ ਅਪਮਾਨ ਖਿਲਾਫ ਹਮੇਸ਼ਾ ਇੱਕਜੁੱਟ ਰਹੇ ਹਨ ਅਤੇ ਭਵਿੱਖ ਵਿੱਚ ਵੀ ਕੇਂਦਰ ਦੀਆਂ ਇਨ੍ਹਾਂ ਤਾਨਾਸ਼ਾਹੀ ਨੀਤੀਆਂ ਦਾ ਜ਼ੋਰਦਾਰ ਵਿਰੋਧ ਜਾਰੀ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...