September 9, 2026, 5:22 pm
----------- Advertisement -----------
HomeNewsBreaking Newsਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

Published on

----------- Advertisement -----------

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ ਗਏ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਭਗਵਾਨ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਨ ਦਾ ਆਸ਼ੀਰਵਾਦ ਮਿਲਿਆ ਹੈ। ਭਗਵੰਤ ਸਿੰਘ ਮਾਨ ਦੀ ਕ੍ਰਿਸ਼ਮਈ ਅਗਵਾਈ ‘ਤੇ ਪੰਜਾਬ ਦੀ ਜਨਤਾ ਦਾ ਭਰੋਸਾ ਹੋਰ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਆਪਣੇ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੀ ਤੀਰਥ ਯਾਤਰਾ ਕਰਵਾ ਕੇ ਪੁੰਨ ਖੱਟ ਰਹੀ ਹੈ। ਸਨਾਤਨ ਧਰਮ ਲਈ ਅੱਜ ਤੱਕ ਕਦੇ ਇੰਨਾ ਕੰਮ ਨਹੀਂ ਹੋਇਆ, ਜਿੰਨਾ ਭਗਵੰਤ ਮਾਨ ਸਰਕਾਰ ਨੇ ਕੀਤਾ ਹੈ। ਇਹੀ ਕਾਰਨ ਹੈ ਕਿ ਸੂਬੇ ਦੇ 23 ਸ਼ਹਿਰਾਂ ਵਿੱਚ ਹੋ ਰਿਹਾ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਦਾ ਪ੍ਰੋਗਰਾਮ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ।

ਭਜਨ ਸੰਧਿਆ ਨੂੰ ਸੁਣਨ ਆਏ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਨ੍ਹਾਂ ਮਾਵਾਂ-ਭੈਣਾਂ ਦੇ ਫ਼ੋਨ ‘ਤੇ ਪੈਸੇ ਆਉਣ ਦੇ ਸੁਨੇਹੇ (ਮੈਸੇਜ) ਆ ਗਏ ਹਨ, ਉਹ ਬਹੁਤ ਖੁਸ਼ ਹਨ। ਜਿਨ੍ਹਾਂ ਕੋਲ ਅਜੇ ਮੈਸੇਜ ਨਹੀਂ ਆਏ, ਉਨ੍ਹਾਂ ਦੇ ਖਾਤਿਆਂ ਵਿੱਚ ਵੀ ਬਹੁਤ ਜਲਦੀ ਪੈਸੇ ਆ ਜਾਣਗੇ। ਉਨ੍ਹਾਂ ਦੱਸਿਆ ਕਿ ਇੱਕ ਗਰੀਬ ਪਰਿਵਾਰ ਦੀ ਧੀ ਬਿਊਟੀਸ਼ੀਅਨ ਦਾ ਕੋਰਸ ਕਰ ਰਹੀ ਸੀ। ਉਸ ਨੇ ਆਪਣੇ ਪਿਤਾ ਕੋਲੋਂ ਹੇਅਰ ਡ੍ਰਾਇਅਰ ਮੰਗਿਆ, ਪਰ ਪਿਤਾ ਕੋਲ ਪੈਸੇ ਨਹੀਂ ਸਨ। ਉਸੇ ਵੇਲੇ ਉਸ ਦੇ ਖਾਤੇ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਪੈਸੇ ਆ ਗਏ ਅਤੇ ਉਹ ਆਪਣੇ ਪੈਸਿਆਂ ਨਾਲ ਹੇਅਰ ਡ੍ਰਾਇਅਰ ਲੈ ਆਈ। ਇਸ ਸਕੀਮ ਨਾਲ ਮਾਵਾਂ, ਭੈਣਾਂ ਅਤੇ ਧੀਆਂ ਬਹੁਤ ਖੁਸ਼ ਹਨ। ਇਸ ਤੋਂ ਇਲਾਵਾ, ਪੰਜਾਬ ਵਿੱਚ ਹੁਣ ਲੋਕਾਂ ਦਾ ਬਿਜਲੀ ਦਾ ਬਿੱਲ ਵੀ ਜ਼ੀਰੋ ਆ ਰਿਹਾ ਹੈ। ਲੋਕ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣਾਉਣਾ ਚਾਹੁੰਦੇ ਹਨ।

ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਦਾ ਬਹੁਤ ਸ਼ਾਨਦਾਰ ਪ੍ਰੋਗਰਾਮ ਉਲੀਕਿਆ ਹੈ। ਪੰਜਾਬ ਦੇ 23 ਸ਼ਹਿਰਾਂ ਵਿੱਚ ਇਹ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਕੈਲਾਸ਼ ਖੇਰ ਨਾਲ ਭਜਨ ਗਾਉਣ ਲਈ ਇਕੱਠੇ ਹੋ ਰਹੇ ਹਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿੱਚ ਹੁਣ ਤੱਕ ਸਿਰਫ਼ ਦੋ ਰੂਟ ਹੁੰਦੇ ਸਨ। ਪਹਿਲੇ ਰੂਟ ‘ਤੇ ਤੀਰਥ ਯਾਤਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਵਾਲਮੀਕਿ ਮੰਦਰ ਅਤੇ ਵਾਹਗਾ ਬਾਰਡਰ ਜਾਂਦੇ ਸਨ, ਜਦਕਿ ਦੂਜੇ ਰੂਟ ‘ਤੇ ਅਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਜਾਂਦੇ ਸਨ। ਹੁਣ ਸਰਕਾਰ ਨੇ ਇਸ ਵਿੱਚ ਖਾਟੂ ਸ਼ਿਆਮ-ਸਾਲਾਸਰ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਤਿੰਨ ਨਵੇਂ ਰੂਟ ਹੋਰ ਜੋੜ ਦਿੱਤੇ ਹਨ। ਸ਼ਰਧਾਲੂਆਂ ਦਾ ਆਉਣਾ-ਜਾਣਾ, ਖਾਣਾ-ਪੀਣਾ ਅਤੇ ਰਹਿਣਾ ਸਭ ਕੁਝ ਬਿਲਕੁਲ ਮੁਫ਼ਤ ਹੈ। ਏਸੀ ਲਗਜ਼ਰੀ ਬੱਸਾਂ ਰਾਹੀਂ ਯਾਤਰਾ ਕਰਵਾਈ ਜਾਂਦੀ ਹੈ ਅਤੇ ਏਸੀ ਹੋਟਲਾਂ ਵਿੱਚ ਰਹਿਣ ਦਾ ਸ਼ਾਨਦਾਰ ਪ੍ਰਬੰਧ ਕੀਤਾ ਜਾਂਦਾ ਹੈ। ਸਨਾਤਨ ਲਈ ਅੱਜ ਤੱਕ ਕਿਸੇ ਵੀ ਸਰਕਾਰ ਜਾਂ ਪਾਰਟੀ ਨੇ ਇੰਨਾ ਕੰਮ ਨਹੀਂ ਕੀਤਾ ਹੈ।

ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਦੀ ਬਹੁਤ ਮਾਨਤਾ ਹੈ। ਉੱਥੇ ਜੋ ਮੰਗੋ, ਉਹ ਮਿਲਦਾ ਹੈ। ਭਗਵੰਤ ਮਾਨ 80 ਕਰੋੜ ਰੁਪਏ ਖਰਚ ਕਰਕੇ ਉਸ ਮੰਦਰ ਦਾ ਨਵੀਨੀਕਰਨ (ਪੁਨਰ ਵਿਕਾਸ) ਕਰਵਾ ਰਹੇ ਹਨ, ਜੋ 10 ਅਕਤੂਬਰ ਤੱਕ ਬਣ ਕੇ ਤਿਆਰ ਹੋ ਜਾਵੇਗਾ। ਉਸ ਤੋਂ ਬਾਅਦ ਸ਼ਰਧਾਲੂ ਮੰਦਰ ਵਿੱਚ ਇੱਕ ਵਾਰ ਮੱਥਾ ਟੇਕਣ ਜ਼ਰੂਰ ਜਾਣ। ਇਸ ਤੋਂ ਇਲਾਵਾ, ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ‘ਹਮਾਰੇ ਰਾਮ’ ਨਾਂ ਦਾ ਸ਼ਾਨਦਾਰ ਨਾਟਕ ਵੀ ਕਰਵਾ ਰਹੀ ਹੈ। ਜਿਸ ਨੇ ਵੀ ਇਹ ਨਾਟਕ ਦੇਖਿਆ ਹੈ, ਉਸ ਨੂੰ ਯਕੀਨ ਨਹੀਂ ਆਉਂਦਾ ਕਿ ਭਗਵਾਨ ਰਾਮ ਦਾ ਅਜਿਹਾ ਨਾਟਕ ਵੀ ਹੋ ਸਕਦਾ ਹੈ। ਜਲਦੀ ਹੀ ਇਹ ਨਾਟਕ ਲੁਧਿਆਣਾ ਵਿੱਚ ਵੀ ਆਵੇਗਾ, ਜਿਸ ਦੀਆਂ ਟਿਕਟਾਂ ਬਿਲਕੁਲ ਮੁਫ਼ਤ ਹਨ। ਦਿੱਲੀ ਵਿੱਚ ਇਸ ਨਾਟਕ ਦੀ ਟਿਕਟ 8,000 ਰੁਪਏ ਦੀ ਸੀ, ਪਰ ਭਗਵੰਤ ਮਾਨ ਨੇ ਇਸ ਨੂੰ ਪੰਜਾਬ ਦੇ ਲੋਕਾਂ ਲਈ ਮੁਫ਼ਤ ਕਰ ਦਿੱਤਾ ਹੈ। ਸਨਾਤਨ ਲਈ ਜਿੰਨਾ ਕੰਮ ਭਗਵੰਤ ਮਾਨ ਦੀ ਸਰਕਾਰ ਕਰ ਰਹੀ ਹੈ, ਓਨਾ ਅੱਜ ਤੱਕ ਕਿਸੇ ਨੇ ਨਹੀਂ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...