November 14, 2026, 4:42 pm
----------- Advertisement -----------
HomeNewsBreaking Newsਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ ,...

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ *

Published on

----------- Advertisement -----------

*ਚੰਡੀਗੜ੍ਹ; 23 ਅਪ੍ਰੈਲ 2026*ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ ਯੁੱਧ ਨਸ਼ਿਆਂ ਵਿਰੁੱਧ ‘ ਮੁਹਿੰਮ ਦੇ ਕਾਰਗਰ, ਤੇਜ਼ ਅਤੇ ਪ੍ਰਭਾਵੀ ਨਤੀਜੇ ਸਾਹਮਣੇ ਆ ਰਹੇ ਹਨ । ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ਨਸ਼ਿਆਂ ਵਿਰੁੱਧ ਕਾਰਵਾਈ ਵਿੱਚ ਵੱਡਾ ਵਾਧਾ ਹੋਇਆ ਹੈ, ਨਸ਼ਾ ਤਸਕਰੀ ਨੈੱਟਵਰਕਾਂ ਨੂੰ ਵੱਡੇ ਪੱਧਰ ਤੇ ਬੇਅਸਰ ਕੀਤਾ ਗਿਆ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਦੋਸ਼ੀਆਂ ਲਈ ਸਜ਼ਾ ਦਰ ਵਿੱਚ ਵੀ ਮਹੱਤਵਪੂਰਨ ਸੁਧਾਰ ਆਇਆ ਹੈ।

ਅੰਕੜਿਆਂ ਅਨੁਸਾਰ 2022 ਤੋਂ 2026 (ਹੁਣ ਤੱਕ) ਦਰਮਿਆਨ 73,541 ਐਨਡੀਪੀਐਸ ਕੇਸ ਦਰਜ ਕੀਤੇ ਗਏ ਹਨ, ਜੋ ਕਿ 2017–21 ਦੇ 52,255 ਕੇਸਾਂ ਨਾਲੋਂ 40 ਫੀਸਦੀ ਤੋਂ ਵੱਧ ਵਾਧਾ ਦਰਸਾਉਂਦੇ ਹਨ। ਗ੍ਰਿਫ਼ਤਾਰੀਆਂ ਦੀ ਗਿਣਤੀ ਵੀ ਕਾਫੀ ਵਧੀ ਹੈ, ਜੋ 68,064 ਤੋਂ ਵੱਧ ਕੇ 98,596 ਹੋ ਗਈ ਹੈ, ਜਿਸ ਨਾਲ ਸੂਬੇ ਭਰ ਵਿੱਚ ਨਸ਼ਾ ਤਸਕਰੀ ਨੈੱਟਵਰਕਾ ਖ਼ਿਲਾਫ਼ ਲਗਾਤਾਰ ਅਤੇ ਵੱਡੇ ਪੱਧਰ ‘ਤੇ ਕਾਰਵਾਈ ਦਾ ਪਤਾ ਲੱਗਦਾ ਹੈ।

ਜ਼ਬਤੀਆਂ ਦੇ ਅੰਕੜੇ ਇਸ ਕਾਰਵਾਈ ਦੀ ਕਾਮਯਾਬੀ ਨੂੰ ਹੋਰ ਸਪਸ਼ਟ ਕਰਦੇ ਹਨ, ਜੋ ਸਪਲਾਈ ਚੇਨਾਂ ਵਿੱਚ ਗਹਿਰੀ ਪਹੁੰਚ ਦਰਸਾਉਂਦੇ ਹਨ। ਹੈਰੋਇਨ ਦੀ ਬਰਾਮਦਗੀ ਵਿੱਚ 148% ਦਾ ਵਾਧਾ ਹੋਇਆ ਹੈ—2022 ਤੋਂ ਹੁਣ ਤੱਕ 5,979 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ, ਜਦਕਿ 2017–21 ਵਿੱਚ ਇਹ ਮਾਤਰਾ 2,412 ਕਿਲੋਗ੍ਰਾਮ ਸੀ। ਅਫੀਮ ਦੀ ਜ਼ਬਤੀ ਵਿੱਚ ਵੀ 43% ਤੋਂ ਵੱਧ ਵਾਧਾ ਹੋ ਕੇ 3,583 ਕਿਲੋਗ੍ਰਾਮ ਹੋਇਆ ਹੈ, ਜੋ ਜ਼ਮੀਨੀ ਪੱਧਰ ‘ਤੇ ਕਾਰਵਾਈ ਦੇ ਤੇਜ਼ ਹੋਣ ਨੂੰ ਦਰਸਾਉਂਦਾ ਹੈ।

ਸਿੰਥੈਟਿਕ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਖਾਸ ਤੌਰ ‘ਤੇ ਵੱਡਾ ਉਛਾਲ ਦੇਖਿਆ ਗਿਆ ਹੈ। ਆਈਸ (ਕ੍ਰਿਸਟਲ ਮੈਥਐਮਫੈਟਾਮਾਈਨ) ਦੀ ਜ਼ਬਤੀ 17 ਕਿਲੋਗ੍ਰਾਮ ਤੋਂ ਵੱਧ ਕੇ 93 ਕਿਲੋਗ੍ਰਾਮ ਹੋ ਗਈ ਹੈ, ਜੋ ਕਿ 447% ਦਾ ਵਾਧਾ ਹੈ। ਕੋਕੇਨ ਦੀ ਜ਼ਬਤੀ 6,064 ਕਿਲੋਗ੍ਰਾਮ ਰਹੀ, ਜੋ ਕਿ ਪਹਿਲਾਂ ਦਰਜ 6,852 ਕਿਲੋਗ੍ਰਾਮ ਦੇ ਲਗਭਗ ਬਰਾਬਰ ਹੈI

ਇਸ ਮੁਹਿੰਮ ਦੀ ਪਕੜ ਹੁਣ ਦਵਾਈਆਂ ਦੇ ਗਲਤ ਇਸਤੇਮਾਲ ਤੱਕ ਵੀ ਪਹੁੰਚ ਗਈ ਹੈ। 2022–26 ਦੇ ਦੌਰਾਨ 8.7 ਕਰੋੜ ਗੋਲੀਆਂ ਅਤੇ ਕੈਪਸੂਲ ਜ਼ਬਤ ਕੀਤੇ ਗਏ ਹਨ, ਜੋ ਨੌਜਵਾਨਾਂ ਵਿੱਚ ਫੈਲ ਰਹੀ ਲਤ ਨੂੰ ਰੋਕਣ ਲਈ ਸਪਲਾਈ ਚੇਨਾਂ ‘ਤੇ ਵੱਡਾ ਵਾਰ ਦਰਸਾਉਂਦਾ ਹੈ।

ਸਭ ਤੋਂ ਅਹਿਮ ਗੱਲ ਇਹ ਹੈ ਕਿ ਇਹ ਕਾਰਵਾਈ ਨਿਆਂ ਪ੍ਰਣਾਲੀ ਵਿੱਚ ਵੀ ਨਤੀਜੇ ਦੇ ਰਹੀ ਹੈ। ਦੋਸ਼ੀਆਂ ਲਈ ਸਜ਼ਾ ਦਰ 89% ਤੱਕ ਪਹੁੰਚ ਗਈ ਹੈ, ਜੋ ਮਜ਼ਬੂਤ ਜਾਂਚ, ਸੁਚੱਜਤਾ ਨਾਲ ਸਬੂਤ ਜੁਟਾਉਣ ਅਤੇ ਪ੍ਰਭਾਵਸ਼ਾਲੀ ਮੁਕੱਦਮੇਬਾਜ਼ੀ ਨੂੰ ਦਰਸਾਉਂਦੀ ਹੈ।

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ, “ਇਹ ਸਿਰਫ਼ ਕਾਰਵਾਈ ਵਿੱਚ ਵਾਧਾ ਨਹੀਂ, ਸਗੋਂ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਦੇ ਢੰਗ ਵਿੱਚ ਇਕ ਬੁਨਿਆਦੀ ਬਦਲਾਅ ਹੈ। ਕੇਸਾਂ ਅਤੇ ਜ਼ਬਤੀਆਂ ਵਿੱਚ ਵਾਧਾ ਇੰਟੈਲੀਜੈਂਸ ਅਧਾਰਿਤ ਕਾਰਵਾਈ ਨੂੰ ਦਰਸਾਉਂਦਾ ਹੈ, ਜਦਕਿ ਵਧਦੀ ਸਜ਼ਾ ਦਰ ਦਿਖਾਉਂਦੀ ਹੈ ਕਿ ਕੇਸ ਸਿੱਟਾ ਪੂਰਨ ਪੜਾਅ ਤੱਕ ਲਿਜਾਏ ਜਾ ਰਹੇ ਹਨ। ਸਪਲਾਇਰ ਤੋਂ ਲੈ ਕੇ ਡਿਸਟ੍ਰੀਬਿਊਟਰ ਤੱਕ ਪੂਰੀ ਲੜੀ ‘ਤੇ ਲਗਾਤਾਰ ਦਬਾਅ ਬਣਾਇਆ ਗਿਆ ਹੈ।”

ਡੀ ਜੀ ਪੀ ਨੇ ਦੱਸਿਆ ਕਿ ਇਸ ਕਾਰਵਾਈ ਦੀ ਵਿਆਪਕਤਾ ਅਤੇ ਲਗਾਤਾਰਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਪਸ਼ਟ ਰਣਨੀਤਿਕ ਸਮਝ ਦਾ ਨਤੀਜਾ ਹੈ, ਜਿਸ ਦੇ ਤਹਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੰਜਾਬ ਭਰ ਵਿੱਚ ਸਰਗਰਮ ਕਾਰਵਾਈ ਅਹਿਮ ਹਿੱਸਾ ਬਣ ਚੁੱਕੀ ਹੈ।

ਹਾਲਾਂਕਿ ਜ਼ਬਤੀਆਂ ਵਿੱਚ ਵਾਧਾ ਜ਼ਮੀਨੀ ਕਾਰਵਾਈ ਵਿਚ ਤੇਜੀ ਨੂੰ ਦਰਸਾਉਂਦਾ ਹੈ, ਪਰ ਮਾਨ ਸਰਕਾਰ ਨੇ ਦੁਹਰਾਇਆ ਹੈ ਕਿ ਮੁੱਖ ਟੀਚਾ ਨਸ਼ਾ ਨੈੱਟਵਰਕ ਨੂੰ ਤੋੜਨਾ ਅਤੇ ਨਸ਼ਿਆਂ ਦੀ ਉਪਲਬਧਤਾ ਨੂੰ ਘਟਾਉਣਾ ਹੈ, ਤਾਂ ਜੋ ਇਹ ਕਾਰਵਾਈ ਸਥਾਈ ਪ੍ਰਭਾਵ ਵਿੱਚ ਬਦਲੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...