ਪੰਜਾਬ ਦੇ ਮੌਸਮ ਵਿਚ ਅੱਜ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਪੰਜਾਬ ਦੇ 17 ਜ਼ਿਲ੍ਹਿਆਂ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਸੂਬੇ ਵਿਚ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਨਾਲ 2 ਦਿਨ ਤੱਕ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ ਜਦੋਂ ਕਿ ਧੁੰਦ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਜਿਹੜੇ ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ ਹੈ ਉਨ੍ਹਾਂ ਵਿਚ ਸੰਗਰੂਰ, ਪਟਿਆਲਾ, ਬਠਿੰਡਾ, ਮਾਨਸਾ, ਮੋਹਾਲੀ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਸ਼ਾਮਲ ਹਨ। ਪਿਛਲੇ 24 ਘੰਟਿਆਂ ਵਿਚ ਸੂਬੇ ਵਿਚ ਅਧਿਕਤਮ ਤਾਪਮਾਨ ਵਿਚ 1.5 ਡਿਗਰੀ ਦੀ ਕਮੀ ਦਰਜ ਕੀਤੀ ਗਈ। ਹਾਲਾਂਕਿ ਇਹ ਸਾਧਾਰਨ ਤਾਪਮਾਨ ਤੋਂ 2.7 ਡਿਗਰੀ ਵੱਧ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿਚ 23.3 ਡਿਗਰੀ ਦਰਜ ਕੀਤਾ ਗਿਆ।
ਅਬੋਹਰ ਵਿਚ ਸਭ ਤੋਂ ਘੱਟ 6.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿਚ ਰਾਤ ਦਾ ਤਾਪਮਾਨ 6 ਤੋਂ 10 ਡਿਗਰੀ ਦੇ ਵਿਚ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿਚ 8.0, ਲੁਧਿਆਣਾ ਵਿਚ 10, ਪਟਿਆਲਾ ਵਿਚ 9.1, ਮੋਹਾਲੀ ਵਿਚ 10.8 ਤੇ ਬਠਿੰਡਾ ਵਿਚ 6.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਫਿਲਹਾਲ ਸਵੇਰੇ-ਸ਼ਾਮ ਠੰਡ ਦਾ ਜੋਰ ਜਾਰੀ ਰਹੇਗਾ। ਲਗਾਤਾਰ ਧੁੱਪ ਨਿਕਲਣ ਨਾਲ ਠੰਡ ਤੋਂ ਰਾਹਤ ਤਾਂ ਮਿਲੀ ਹੈ ਪਰ ਠੰਡ ਪੂਰੀ ਤਰ੍ਹਾਂ ਤੋਂ ਖਤਮ ਨਹੀਂ ਹੋਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਲਗਾਤਾਰ ਧੁੱਪ ਕਾਰਨ ਵਾਤਾਵਰਣ ਵਿਚ ਠੰਡ ਖਤਮ ਹੋਣ ਲੱਗੇਗੀ ਜਿਸ ਦੇ ਬਾਅਦ ਹੌਲੀ-ਹੌਲੀ ਠੰਡ ਘਟੇਗੀ