ਚੰਡੀਗੜ੍ਹ: ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਡਾਕਟਰ ਸੰਦੀਪ ਪਾਠਕ ਤੋਂ ਬਾਅਦ ਤਿੰਨ ਹੋਰ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਵਲੋਂ ਅਸ਼ੋਕ ਮਿੱਤਲ, ਰਾਘਵ ਚੱਢਾ, ਹਰਭਜਨ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਜ਼ਿਕਰਯੋਗ ਹੈ ਕਿ ਹਾਲੇ ਵੀ 1 ਹੋਰ ਉਮੀਦਵਾਰ ਦੇ ਨਾਂਅ ਰਹਿੰਦਾ ਹੈ। ਜਿਸ ਨੂੰ ਪਾਰਟੀ ਕੁੱਝ ਦੇਰ ‘ਚ ਐਲਾਨ ਸਕਦੀ ਹੈ। ਵਿਧਾਨ ਸਭਾ ਚੋਣਾਂ ‘ਚ ‘ਆਪ’ ਨੇ 117 ‘ਚੋਂ 92 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਇਸ ਕਾਰਨ ਰਾਜ ਸਭਾ ਦੀਆਂ ਖਾਲੀ ਪਈਆਂ ਪੰਜ ਸੀਟਾਂ ‘ਤੇ ‘ਆਪ’ ਉਮੀਦਵਾਰਾਂ ਦੀ ਜਿੱਤ ਯਕੀਨੀ ਹੈ। ਨਾਵਾਂ ਦਾ ਐਲਾਨ ਨਾ ਹੋਣ ਨਾਲ ‘ਆਪ’ ਸੂਬੇ ਦੀਆਂ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ।
----------- Advertisement -----------
ਰਾਜ ਸਭਾ ਚੋਣਾਂ: ਰਾਘਵ ਚੱਢਾ ਤੇ ਹਰਭਜਨ ਸਿੰਘ ਨੂੰ ‘ਆਪ’ ਨੇ ਐਲਾਨਿਆ ਉਮੀਦਵਾਰ
Published on
----------- Advertisement -----------












