May 1, 2026, 9:54 am
----------- Advertisement -----------
HomeNewsBreaking Newsਸੌਰਭ ਭਾਰਦਵਾਜ ਦਾ ਦਾਅਵਾ- ਰਾਘਵ ਚੱਢਾ ਨੇ ‘X’ ਤੋਂ ਹਟਾਈਆਂ BJP ਦੇ...

ਸੌਰਭ ਭਾਰਦਵਾਜ ਦਾ ਦਾਅਵਾ- ਰਾਘਵ ਚੱਢਾ ਨੇ ‘X’ ਤੋਂ ਹਟਾਈਆਂ BJP ਦੇ ਵਿਰੋਧ ਵਾਲੀਆਂ ਪੋਸਟਾਂ’

Published on

----------- Advertisement -----------


ਰਾਜ ਸਭਾ ਵਿਚ ‘ਆਪ’ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਗਏ ਰਾਘਵ ਚੱਢਾ ਨਾਲ ਜੁੜੀ ਅਪਡੇਟ ਆਈ ਹੈ। ਉਨ੍ਹਾਂ ਦੇ ਹੀ ਪੁਰਾਣੇ ਸਾਥੀ ਨੇ ਰਾਘਵ ‘ਤੇ ਵੱਡੇ ਇਲਜ਼ਾਮ ਲਗਾਏ ਹਨ ਜਿਸ ਨਾਲ ਸੋਸ਼ਲ ਮੀਡੀਆ ‘ਤੇ ਇਕ ਨਵੀਂ ਚਰਚਾ ਵੀ ਛਿੜ ਗਈ ਹੈ ਕਿ ਉਹ ਇਕ ਨਵੀਂ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਅਜੇ ਇਸ ਸਬੰਧੀ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ।

ਸੌਰਭ ਭਾਰਦਵਾਜ ਵੱਲੋਂ ਟਵੀਟ ਕੀਤਾ ਗਿਆ ਜਿਸ ਵਿਚ ਉਨ੍ਹਾਂ ਰਾਘਵ ‘ਤੇ ਸਵਾਲ ਚੁੱਕਿਆ ਹੈ ਕਿ ਉਨ੍ਹਾਂ ਨੇ ਆਪਣੇ ਉਹ ਸਾਰੇ ਟਵੀਟ ਹਟਾ ਦਿੱਤੇ ਹਨ ਜਿਨ੍ਹਾਂ ਵਿਚ ਕੇਂਦਰ ਵਿਚ ਭਾਜਪਾ ਦਾ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਰਚ ਕਰਨ ‘ਤੇ BJP ਦੀ ਆਲੋਚਨਾ ਵਾਲਾ ਕੋਈ ਪੁਰਾਣਾ ਟਵੀਟ ਨਹੀਂ ਦਿਖਿਆ। ਉਨ੍ਹਾਂ ਵੱਲੋਂ PM ਮੋਦੀ ਤੇ ਭਾਜਪਾ ਦੇ ਵਿਰੋਧ ਵਾਲੀਆਂ ਸਾਰੀਆਂ ਪੋਸਟਾਂ ਹਟਾ ਦਿੱਤੀਆਂ ਹਨ ਤੇ ਨਾਲ ਹੀ ਇਹ ਚਰਚਾ ਵੀ ਛਿੜ ਗਈ ਹੈ ਕਿ ਰਾਘਵ ਚੱਢਾ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ। ਹਾਲਾਂਕਿ ਲਗਾਤਾਰ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਰਾਘਵ ਚੱਢਾ ਪਾਰਟੀ ਬਦਲ ਸਕਦੇ ਹਨ ਤੇ ਭਾਜਪਾ ਵੱਲੋਂ ਆਫਰ ਵੀ ਦਿੱਤਾ ਗਿਆ ਸੀ। ਹੁਣ ਦੇਖਣਾ ਹੋਵੇਗਾ ਕਿ ਰਾਘਵ ਚੱਢਾ ਵੱਲੋਂ ਕੀ ਜਵਾਬ ਦਿੱਤਾ ਜਾਂਦਾ ਹੈ।

ਦੱਸ ਦੇਈਏ ਕਿ ਰਾਘਵ ਚੱਢਾ ਨੂੰ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਵਿਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਜਿਸ ਮਗਰੋਂ ਉਨ੍ਹਾਂ ਵੱਲੋਂ ਲਗਾਤਾਰ ਸੋਸ਼ਲ ਮੀਡੀਆ ‘ਤੇ ਵੀਡੀਓਜ਼ ਪਾਈਆਂ ਜਾ ਰਹੀਆਂ ਸਨ ਜਿਸ ਵਿਚ ਉਹ ਆਪਣੀ ਪੁਰਾਣੀ ਪਾਰਟੀ ‘ਆਪ’ ਖਿਲਾਫ ਬੋਲ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...