ਰਾਸ਼ਟਰੀ ਰਾਜਨੀਤੀ ਵਿਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਰਾਘਵ ਚੱਢਾ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਇਸ ਫੈਸਲੇ ਨੇ ਰਾਜਨੀਤਕ ਗਲਿਆਰਿਆਂ ਤੋਂ ਲੈ ਕੇ ਸੋਸ਼ਲ ਮੀਡੀਆ ਤੱਕ ਹਲਚਲ ਮਚਾ ਦਿੱਤੀ ਹੈ।’ਆਪ’ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਰਾਘਵ ਚੱਢਾ ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੇ ਇੰਸਟਾਗ੍ਰਾਮ ‘ਤੇ ਫਾਲੋਅਰਸ ਘੱਟ ਗਏ ਹਨ। ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਲ ਹੋਏ ਅਜੇ 24 ਘੰਟੇ ਹੀ ਹੋਏ ਹਨ ਕਿ ਇੰਸਟਾਗ੍ਰਾਮ ‘ਤੇ ਰਾਘਵ ਦੇ ਲਗਭਗ 10 ਲੱਖ ਦੇ ਫਾਲੋਅਰਸ ਘੱਟ ਗਏ ਹਨ। ਸ਼ੁੱਕਰਵਾਰ ਨੂੰ ਜਿੱਥੇ ਉਨ੍ਹਾਂ ਦੇ 1 ਕਰੋੜ 46 ਲੱਖ ਫ਼ੌਲੋਅਰ ਸਨ, ਉੱਥੇ ਸ਼ਨੀਵਾਰ ਦੁਪਹਿਰ ਇੱਕ ਵਜੇ ਤੱਕ ਇਹ ਗਿਣਤੀ ਘਟ ਕੇ 1 ਕਰੋੜ 35 ਲੱਖ ਰਹਿ ਗਈ।
ਸੋਸ਼ਲ ਮੀਡੀਆ ‘ਤੇ #unfollowRaghavChadha ਦਾ ਟ੍ਰੈਂਡ ਤੇਜ਼ੀ ਨਾਲ ਫੈਲ ਰਿਹਾ ਹੈ। ਆਲੋਚਕਾਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਦੀ ਅਗਵਾਈ ਮੁੱਖ ਰੂਪ ਵਿੱਚ Gen Z ਯਾਨੀ ਨੌਜਵਾਨ ਵਰਗ ਕਰ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ‘ਆਪ’ ਆਗੂ ਸੌਰਵ ਭਾਰਦਵਾਜ ਵੱਲੋਂ ਰਾਘਵ ‘ਤੇ ਦੋਸ਼ ਲਗਾਇਆ ਗਿਆ ਸੀ ਕਿ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲਾਂ ਤੋਂ ਭਾਜਪਾ ਦੀ ਆਲੋਚਨਾ ਵਾਲੀਆਂ ਸਾਰੀਆਂ ਪੁਰਾਣੀਆਂ ਪੋਸਟਾਂ ਹਟਾ ਦਿੱਤੀਆਂ ਹਨ।
ਰਾਘਵ ਚੱਢਾ ਦਾ ਇਹ ਸਿਆਸੀ ਬਦਲਾਅ ਨਾ ਸਿਰਫ ਪਾਰਟੀ ਰਾਜਨੀਤੀ ਵਿਚ ਇਕ ਵੱਡਾ ਮੋੜ ਹੈ ਸਗੋਂ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਪ੍ਰਭਾਵ ਨੂੰ ਲੈ ਕੇ ਵੀ ਨਵੀਂ ਬਹਿਸ ਛਿੜ ਚੁੱਕੀ ਹੈ। ਆਉਣ ਵਾਲੇ ਦਿਨਾਂ ਵਿਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਉਨ੍ਹਾਂ ਦਾ ਇਹ ਕਦਮ ਉਨ੍ਹਾਂ ਦੀ ਸਿਆਸੀ ਯਾਤਰਾ ਨੂੰ ਕਿਸ ਦਿਸ਼ਾ ਵਿਚ ਲੈ ਜਾਂਦਾ ਹੈ।











