November 14, 2026, 6:36 pm
----------- Advertisement -----------
HomeNewsBreaking Newsਰਾਘਵ ਚੱਢਾ ਦੀ ਛੁੱਟੀ! ‘ਆਪ’ ਨੇ ਰਾਜ ਸਭਾ ਦੇ ਡਿਪਟੀ ਲੀਡਰ ਦੇ...

ਰਾਘਵ ਚੱਢਾ ਦੀ ਛੁੱਟੀ! ‘ਆਪ’ ਨੇ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ

Published on

----------- Advertisement -----------

ਆਮ ਆਦਮੀ ਪਾਰਟੀ (ਆਪ) ਨੇ ਇੱਕ ਵੱਡਾ ਫੇਰਬਦਲ ਕਰਦਿਆਂ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਪਾਰਟੀ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਪਾਰਟੀ ਸੂਤਰਾਂ ਅਨੁਸਾਰ, ਰਾਘਵ ਚੱਢਾ ਦੀ ਥਾਂ ਹੁਣ ਪੰਜਾਬ ਤੋਂ ਸੰਸਦ ਮੈਂਬਰ ਅਸ਼ੋਕ ਮਿੱਤਲ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਰਾਜ ਸਭਾ ਸਕੱਤਰੇਤ ਨੂੰ ਰਸਮੀ ਸੂਚਨਾ ਭੇਜ ਦਿੱਤੀ ਗਈ ਹੈ।

ਰਾਘਵ ਚੱਢਾ ਨੂੰ ਹਟਾਉਣ ਦਾ ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੀ ਪਾਰਟੀ ਗਤੀਵਿਧੀਆਂ ਤੋਂ ਦੂਰੀ ਚਰਚਾ ਦਾ ਵਿਸ਼ਾ ਬਣੀ ਹੋਈ ਸੀ। ਫਰਵਰੀ ਵਿੱਚ ਜਦੋਂ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਸਾਰੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਸੀ, ਤਾਂ ਰਾਘਵ ਚੱਢਾ ਨੇ ਜਨਤਕ ਤੌਰ ’ਤੇ ਜਾਂ ਸੋਸ਼ਲ ਮੀਡੀਆ ’ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਸੀ। ਇਸ ਤੋਂ ਇਲਾਵਾ, ਉਹ ਜੰਤਰ-ਮੰਤਰ ’ਤੇ ਹੋਈ ‘ਜਨ ਸਭਾ’ ਅਤੇ ਕੇਜਰੀਵਾਲ ਦੀਆਂ ਅਹਿਮ ਪ੍ਰੈੱਸ ਕਾਨਫਰੰਸਾਂ ਤੋਂ ਵੀ ਗੈਰ-ਹਾਜ਼ਰ ਰਹੇ।

37 ਸਾਲਾ ਰਾਘਵ ਚੱਢਾ, ਜੋ ਕਿ ਪੇਸ਼ੇ ਤੋਂ ਚਾਰਟਰਡ ਅਕਾਊਂਟੈਂਟ ਹਨ, 2012 ਵਿੱਚ ਪਾਰਟੀ ਦੀ ਸਥਾਪਨਾ ਤੋਂ ਹੀ ਕੇਜਰੀਵਾਲ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਰਹੇ ਹਨ। ਉਹ ਪਾਰਟੀ ਦੇ ਰਾਸ਼ਟਰੀ ਖ਼ਜ਼ਾਨਚੀ ਅਤੇ ਰਾਜਨੀਤਿਕ ਮਾਮਲਿਆਂ ਦੀ ਕਮੇਟੀ (PAC) ਦੇ ਮੈਂਬਰ ਵੀ ਹਨ। 

ਇਸ ਤੋਂ ਪਹਿਲਾਂ ਵੀ 2024 ਦੀਆਂ ਚੋਣਾਂ ਦੌਰਾਨ ਕੇਜਰੀਵਾਲ ਦੀ ਗ੍ਰਿਫ਼ਤਾਰੀ ਵੇਲੇ ਉਨ੍ਹਾਂ ਦੀ ਲੰਬੀ ਗੈਰ-ਹਾਜ਼ਰੀ ’ਤੇ ਸਵਾਲ ਉੱਠੇ ਸਨ, ਜਿਸ ਦਾ ਕਾਰਨ ਉਨ੍ਹਾਂ ਨੇ ਬ੍ਰਿਟੇਨ ਵਿੱਚ ਅੱਖਾਂ ਦੀ ਸਰਜਰੀ ਦੱਸਿਆ ਸੀ। ਹੁਣ ਅਹੁਦੇ ਤੋਂ ਹਟਾਏ ਜਾਣ ਨਾਲ ਪਾਰਟੀ ਅੰਦਰੂਨੀ ਫੁੱਟ ਦੇ ਸੰਕੇਤ ਮਿਲ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...