August 12, 2026, 11:42 am
----------- Advertisement -----------
HomeNewsBreaking Newsਰਾਹੁਲ ਗਾਂਧੀ ਨੇ ਟਵਿਟਰ 'ਤੇ ਬਦਲਿਆ ਆਪਣਾ ਬਾਇਓ, ਲਿਖਿਆ 'Dis’Qualified MP'

ਰਾਹੁਲ ਗਾਂਧੀ ਨੇ ਟਵਿਟਰ ‘ਤੇ ਬਦਲਿਆ ਆਪਣਾ ਬਾਇਓ, ਲਿਖਿਆ ‘Dis’Qualified MP’

Published on

----------- Advertisement -----------

ਰਾਹੁਲ ਗਾਂਧੀ ਨੇ ਟਵਿੱਟਰ ‘ਤੇ ਆਪਣਾ ਬਾਇਓ ਬਦਲ ਲਿਆ ਹੈ। ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਅਕਾਊਂਟ ਬਾਇਓ ਨੂੰ ਅਪਡੇਟ ਕਰਦੇ ਹੋਏ ‘Dis’Qualified MP’ ਲਿਖਿਆ ਹੈ।ਦਸ ਦਈਏ ਕਿ ਕਾਂਗਰਸ ਪਾਰਟੀ ਦੇ ਰਾਹੁਲ ਗਾਂਧੀ ਨੂੰ ਉਸ ਦੁਆਰਾ ਕੀਤੀ ਗਈ ‘ਮੋਦੀ ਸਰਨੇਮ’ ਟਿੱਪਣੀ ‘ਤੇ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸੰਸਦ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕੀਤੇ ਜਾਣ ਦੇ ਵਿਰੋਧ ‘ਚ ਅੱਜ ਐਤਵਾਰ ਨੂੰ ਕਾਂਗਰਸ ਦੇਸ਼ ਭਰ ‘ਚ ਸੰਕਲਪ ਸੱਤਿਆਗ੍ਰਹਿ ਕਰ ਰਹੀ ਹੈ। ਪਾਰਟੀ ਦੇ ਵੱਡੇ ਆਗੂ ਅਤੇ ਵਰਕਰ ਸਵੇਰੇ 10 ਵਜੇ ਤੋਂ ਸਾਰੇ ਰਾਜਾਂ ਵਿੱਚ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਮਹਾਤਮਾ ਗਾਂਧੀ ਦੀ ਮੂਰਤੀ ਅੱਗੇ ਪ੍ਰਦਰਸ਼ਨ ਕਰ ਰਹੇ ਹਨ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦਿੱਲੀ ਦੇ ਰਾਜਘਾਟ ‘ਤੇ ਸੱਤਿਆਗ੍ਰਹਿ ‘ਚ ਮੌਜੂਦ ਹਨ। ਇਸ ਦੇ ਮੱਦੇਨਜ਼ਰ ਦਿੱਲੀ ਪੁਲੀਸ ਨੇ ਇੱਥੇ ਧਾਰਾ 144 ਲਾਗੂ ਕਰ ਦਿੱਤੀ ਹੈ ਪਰ ਕਾਂਗਰਸੀ ਆਗੂ ਤੇ ਵਰਕਰ ਫਿਰ ਵੀ ਇੱਥੇ ਪੁੱਜ ਰਹੇ ਹਨ। ਇਹ ਪ੍ਰੋਗਰਾਮ ਸ਼ਾਮ 5 ਵਜੇ ਸਮਾਪਤ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...

ਨਾਭਾ : ਦਾਦੀ ਨਾਲ ਪੱਠੇ ਲੈਣ ਗਿਆ ਬੱਚਾ ਅਚਾਨਕ ਨਹਿਰ ‘ਚ ਡਿੱਗਿਆ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਪਟਿਆਲਾ ਅਧੀਨ ਪੈਂਦੇ ਨਾਭਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਦਾਦੀ ਨਾਲ ਪੱਠੇ ਲੈਣ...

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...