ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਰੂਸ ਤੇ ਯੂਕਰੇਨ ਦੀ ਜੰਗ ਵਿਚਕਾਰ ਕੇਂਦਰ ਦੀ ਮੋਦੀ ਸਰਕਾਰ ਤੋਂ ਅਪੀਲ ਕੀਤੀ ਹੈ। ਉਨ੍ਹਾਂ ਨੇ ਇੱਕ ਵੀਡੀਓ ਟਵੀਟ ਕੀਤਾ ਹੈ, ਜਿਸ ਵਿੱਚ ਵਿਦਿਆਰਥੀਆਂ ਨਾਲ ਹਿੰਸਾ ਹੋ ਰਹੀ ਹੈ, ਉਨ੍ਹਾਂ ਨੂੰ ਕੁੱਟਿਆ ਜਾ ਰਿਹਾ ਹੈ। ਰਾਹੁਲ ਨੇ ਲਿਖਿਆ, ‘ਇਸ ਤਰ੍ਹਾਂ ਦੀ ਹਿੰਸਾ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਅਤੇ ਇਸ ਵੀਡੀਓ ਨੂੰ ਦੇਖਣ ਵਾਲੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ। ਇਸ ਤਰ੍ਹਾਂ ਦੀ ਹਿੰਸਾ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਦਿਲੋਂ ਦੁੱਖ ਹੈ। ਕਿਸੇ ਵੀ ਮਾਤਾ-ਪਿਤਾ ਨੂੰ ਅਜਿਹੀ ਸਥਿਤੀ ਵਿੱਚੋਂ ਨਾ ਲੰਘਣਾ ਪਵੇ। ਭਾਰਤ ਸਰਕਾਰ ਨੂੰ ਯੂਕਰੇਨ ਵਿੱਚ ਫਸੇ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਤੁਰੰਤ ਨਿਕਾਸੀ ਯੋਜਨਾ ਸਾਂਝੀ ਕਰਨੀ ਚਾਹੀਦੀ ਹੈ। ਅਸੀਂ ਆਪਣੇ ਅਜ਼ੀਜ਼ਾਂ ਨੂੰ ਛੱਡ ਨਹੀਂ ਸਕਦੇ।”
----------- Advertisement -----------
ਯੁਕਰੇਨ ‘ਚ ਫਸੇ ਭਾਰਤੀਆਂ ਦੀ ਦਸ਼ਾ ਦੇਖ ਭਾਵੁਕ ਹੋਏ ਰਾਹੁਲ ਗਾਂਧੀ, PM ਨੂੰ ਕਹਿ ਇਹ ਗੱਲ
Published on
----------- Advertisement -----------












