October 7, 2026, 3:33 pm
----------- Advertisement -----------
HomeNewsBreaking News ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

Published on

----------- Advertisement -----------

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਮਗਰੋਂ ਈਡੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਈਡੀ ਨੂੰ ਇਸ ਮਾਮਲੇ ’ਤੇ 15 ਦਿਨਾਂ ’ਚ ਜਵਾਬ ਦੇਣ ਲਈ ਕਿਹਾ ਹੈ। ਹੁਣ ਅਗਲੀ ਸੁਣਵਾਈ 28 ਅਕਤੂਬਰ ਨੂੰ ਹੋਵੇਗੀ। ਅੱਜ ਅਦਾਲਤ ’ਚ ਈਡੀ ਨੇ ਜਵਾਬ ਲਈ ਦੋ ਹਫ਼ਤਿਆਂ ਦਾ ਸਮਾਂ ਦੇਣ ਦੀ ਮੰਗ ਕੀਤੀ ਸੀ।

ਪੰਜਾਬ ਸਰਕਾਰ ਨੇ ਗਮਾਡਾ ਦਫ਼ਤਰ ਦੀ ਈਡੀ ਵੱਲੋਂ 22 ਤੋਂ 24 ਸਤੰਬਰ ਤੱਕ ਕੀਤੀ ਤਲਾਸ਼ੀ ਤੇ ਸਰਵੇਖਣ ਨੂੰ ਚੁਣੌਤੀ ਦਿੱਤੀ ਹੈ। ਇਸ ਪਟੀਸ਼ਨ ਨੂੰ ‘ਜ਼ਰੂਰੀ ਸੁਣਵਾਈ ਵਾਲੀ ਸੂਚੀ’ ’ਚ ਦਰਜ ਕੀਤਾ ਗਿਆ ਸੀ ਅਤੇ ਅੱਜ ਇਸ ਮਾਮਲੇ ’ਤੇ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਪਟੀਸ਼ਨ ’ਚ ਭਾਰਤ ਸਰਕਾਰ ਅਤੇ ਈਡੀ ਤੋਂ ਇਲਾਵਾ ਹੋਰਨਾਂ ਨੂੰ ਵੀ ਧਿਰ ਬਣਾਇਆ ਹੈ। ਚੇਤੇ ਰਹੇ ਕਿ 22 ਤੋਂ 24 ਸਤੰਬਰ ਤੱਕ ਗਮਾਡਾ ਦਫ਼ਤਰ ਦੀ ਈਡੀ ਵੱਲੋਂ 50 ਘੰਟੇ ਦੇ ਕਰੀਬ ਤਲਾਸ਼ੀ ਲਈ ਗਈ ਸੀ ਅਤੇ ਦਫ਼ਤਰੀ ਰਿਕਾਰਡ ਦੇ 30 ਤੋਂ ਵੱਧ ਬੈਗ ਜ਼ਬਤ ਕੀਤੇ ਗਏ ਸਨ। ਸੀਨੀਅਰ ਅਧਿਕਾਰੀਆਂ ਦੇ ਮੋਬਾਈਲ ਫ਼ੋਨਾਂ ਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਦਾ ਡਾਟਾ ਕਾਪੀ ਕੀਤਾ ਗਿਆ।ਪਟੀਸ਼ਨ ’ਚ ਕਿਹਾ ਗਿਆ ਹੈ ਕਿ ਇਹ ਜਾਂਚ ’ਤਿਰੁਪਤੀ ਇਨਫ਼ਰਾ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ’ ਦੇ ਪ੍ਰਮੋਟਰਾਂ ਨਾਲ ਸਬੰਧਤ 238 ਕਰੋੜ ਰੁਪਏ ਦੇ ਕਥਿਤ ਬੈਂਕ ਘੁਟਾਲੇ ਬਾਰੇ ਸੀਬੀਆਈ ਦੀ ਐਫ਼ਆਈਆਰ ਦੇ ਆਧਾਰ ’ਤੇ ਸ਼ੁਰੂ ਕੀਤੀ ਗਈ ਦੱਸੀ ਗਈ ਸੀ। ਇਸ ਮਾਮਲੇ ’ਚ ਪੰਜਾਬ ਸਰਕਾਰ ਦੇ ਕਿਸੇ ਅਧਿਕਾਰੀ ਅਤੇ ਨਾ ਹੀ ਕਿਸੇ ਗਮਾਡਾ ਅਧਿਕਾਰੀ ਦਾ ਨਾਂ ਹੈ। ਪਟੀਸ਼ਨ ’ਚ ਮੰਗ ਕੀਤੀ ਗਈ ਹੈ ਕਿ ਤਲਾਸ਼ੀ ਅਤੇ ਸਰਵੇਖਣ ਦੀਆਂ ਮਨਜ਼ੂਰੀਆਂ ਰੱਦ ਕੀਤੀਆਂ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...

ਮੋਦੀ ਸਰਕਾਰ ਦਿੱਲੀ ਵਾਲਾ ਫਾਰਮੂਲਾ ਪੰਜਾਬ ਵਿੱਚ ਅਪਣਾ ਰਹੀ ਹੈ, ਪਰ ਪੰਜਾਬੀ ਇਹ ਧੋਖਾਧੜੀ ਨਹੀਂ ਚੱਲਣ ਦੇਣਗੇ- ਸੌਰਭ ਭਾਰਦਵਾਜ

ਨਵੀਂ ਦਿੱਲੀ 6 ਅਕਤੂਬਰ:ਪੰਜਾਬ ਵਿੱਚ ਮੁੱਦਾ-ਹੀਣ ਭਾਜਪਾ ਨੇ ਹੁਣ ਆਪਣੀਆਂ ਕੇਂਦਰੀ ਜਾਂਚ ਏਜੰਸੀਆਂ ਦੀ...

ਸਾਡੇ ਕੰਮ ਦਾ ਮੁਕਾਬਲਾ ਕਰਨ ਵਿੱਚ ਅਸਮਰੱਥ ਭਾਜਪਾ ਨੇ ਜਾੰਚ ਏਜੰਸੀਆਂ ਨੂੰ ਮੈਦਾਨ ਵਿੱਚ ਉਤਾਰਿਆ – ਭਗਵੰਤ ਸਿੰਘ ਮਾਨ

ਨਵੀਂ ਦਿੱਲੀ/ਪੰਜਾਬ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕੈਂਪ ਦਫ਼ਤਰ 'ਤੇ...