November 15, 2026, 10:13 am
----------- Advertisement -----------
HomeNewsBreaking Newsਵਾਰ-ਵਾਰ ਸ਼ਿਕਾਇਤਾਂ ਤੋਂ ਬਾਅਦ AAP ਮੰਤਰੀ ਨੇ ਮਾਰਿਆ ਗੈਸ ਏਜੰਸੀ ‘ਤੇ ਛਾਪਾ,...

ਵਾਰ-ਵਾਰ ਸ਼ਿਕਾਇਤਾਂ ਤੋਂ ਬਾਅਦ AAP ਮੰਤਰੀ ਨੇ ਮਾਰਿਆ ਗੈਸ ਏਜੰਸੀ ‘ਤੇ ਛਾਪਾ, DFSC ਨੂੰ ਫੋਨ ਕਰਕੇ ਦਿੱਤੇ ਸਖਤ ਕਾਰਵਾਈ ਦੇ ਹੁਕਮ

Published on

----------- Advertisement -----------

ਪਠਾਨਕੋਟ ਵਿਚ ਰਸੋਈ ਗੈਸ ਦੀ ਘਾਟ ਕਾਰਨ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ। ਗੈਸ ਏਜੰਸੀਆਂ ਦੇ ਬਾਹਰ ਸਵੇਰ ਤੋਂ ਹੀ ਲੋਕਾਂ ਦੀਆਂ ਲਾਈਨਾਂ ਲੱਗ ਗਈਆਂ ਹਨ। ਵਾਰ-ਵਾਰ ਸ਼ਿਕਾਇਤਾਂ ਤੋਂ ਬਾਅਦ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੀਰਵਾਰ ਸਵੇਰੇ ਤੰਗੋਸ਼ਾਹ ਕਸਬੇ ਵਿੱਚ ਗੈਸ ਏਜੰਸੀ ‘ਤੇ ਪਹੁੰਚ ਗਏ। ਇਸ ਦੌਰਾਨ ਲੋਕਾਂ ਨੂੰ ਹੋਰਹੀ ਪ੍ਰੇਸ਼ਾਨੀ ਨੂੰ ਵੇਖਦੇ ਹੋਏ ਮੰਤਰੀ ਕਟਾਰੂਚੱਕ ਨੇ ਪਹਿਲਾਂ ਗੈਸ ਏਜੰਸੀ ਦੇ ਕਰਮਚਾਰੀਆਂ ਨੂੰ ਜਾੜ ਪਾਈ ਤੇ ਫਿਰ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ (ਡੀਐਫਐਸਸੀ) ਨੂੰ ਬੁਲਾਇਆ ਅਤੇ ਸਬੰਧਤ ਏਜੰਸੀ ਮਾਲਕਾਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ (ਡੀਐਫਐਸਸੀ) ਰਾਜ ਰਿਸ਼ੀ ਮਹਿਰਾ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਲੋਕਾਂ ਨੂੰ ਪਰੇਸ਼ਾਨ ਕਰਨ ਵਾਲੇ ਗੈਸ ਏਜੰਸੀ ਮਾਲਕਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੀਰਵਾਰ ਸਵੇਰੇ ਲਗਭਗ 9 ਵਜੇ ਤਾਰਾਗੜ੍ਹ ਤੰਗੋਸ਼ਾਹ ਵਿੱਚ ਦੀਨਾਨਗਰ ਗੈਸ ਸਰਵਿਸ ਗੈਸ ਏਜੰਸੀ ਪਹੁੰਚੇ। ਉਨ੍ਹਾਂ ਨੇ ਲੋਕਾਂ ਦੀ ਇੱਕ ਲੰਬੀ ਲਾਈਨ ਦੇਖੀ, ਜਿਸ ਵਿੱਚ ਲਗਭਗ 300-400 ਲੋਕ ਲਾਈਨ ਵਿੱਚ ਖੜ੍ਹੇ ਸਨ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਇਸ ਦੌਰਾਨ ਲੋਕਾਂ ਨੇ ਦੱਸਿਆ ਕਿ ਕੁਝ ਸਵੇਰੇ 4 ਵਜੇ ਤੋਂ ਅਤੇ ਕੁਝ ਸਵੇਰੇ 5 ਵਜੇ ਤੋਂ ਲਾਈਨਾਂ ਵਿੱਚ ਖੜ੍ਹੇ ਸਨ। ਕੁਝ ਤਿੰਨ ਦਿਨਾਂ ਤੋਂ ਲਾਈਨਾਂ ਵਿੱਚ ਖੜ੍ਹੇ ਸਨ ਫਿਰ ਵੀ ਉਨ੍ਹਾਂ ਨੂੰ ਸਿਲੰਡਰ ਨਹੀਂ ਮਿਲ ਰਹੇ ਸਨ। ਕੈਬਨਿਟ ਮੰਤਰੀ ਗੁੱਸੇ ਵਿੱਚ ਆ ਗਏ ਅਤੇ ਅਧਿਕਾਰੀਆਂ ਨੂੰ ਏਜੰਸੀ ਵਿਰੁੱਧ ਕਾਰਵਾਈ ਕਰਨ ਦਾ ਆਦੇਸ਼ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...