ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ (ਬੁੱਧਵਾਰ) ਪੰਜਾਬ ਆ ਰਹੇ ਹਨ। ਹਾਲਾਂਕਿ ਉਨ੍ਹਾਂ ਦੀ ਰੈਲੀ ‘ਤੇ ਬੱਦਲਾਂ ਦਾ ਖਤਰਾ ਮੰਡਰਾ ਰਿਹਾ ਹੈ। ਦਰਅਸਲ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਭਾਰੀ ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ ਦਿੱਤੀ ਹੈ। ਇਸ ਦਾ ਅਸਰ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ‘ਤੇ ਪੈ ਸਕਦਾ ਹੈ। ਇਹ ਰੈਲੀ ਭਾਰਤੀ ਜਨਤਾ ਪਾਰਟੀ ਲਈ ਬਹੁਤ ਮਹੱਤਵਪੂਰਨ ਹੈ ਅਤੇ ਖਰਾਬ ਮੌਸਮ ਇਸਨੂੰ ਵਿਗਾੜ ਸਕਦਾ ਹੈ।
ਜੇਕਰ ਮੀਂਹ ਪੈਂਦਾ ਹੈ ਤਾਂ ਲੋਕਾਂ ਨੂੰ ਰੈਲੀ ਵਾਲੀ ਥਾਂ ‘ਤੇ ਪਹੁੰਚਣ ਅਤੇ ਉੱਥੇ ਬੈਠਣ ‘ਚ ਦਿੱਕਤ ਆਵੇਗੀ। ਰੈਲੀ ਨੂੰ ਸਫਲ ਬਣਾਉਣ ਲਈ ਕੇਂਦਰੀ ਲੀਡਰਸ਼ਿਪ ਤੋਂ ਇਲਾਵਾ ਕਈ ਮੰਤਰੀ ਪੂਰੀ ਵਾਹ ਲਾ ਰਹੇ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 5 ਜਨਵਰੀ ਨੂੰ ਅਤੇ ਇਸ ਤੋਂ ਬਾਅਦ ਬਾਰਿਸ਼ ਹੋਣੀ ਤੈਅ ਹੈ। ਪੰਜਾਬ ਦੇ ਉੱਤਰੀ ਖੇਤਰ ਜਿਵੇਂ ਫਿਰੋਜ਼ਪੁਰ, ਬਠਿੰਡਾ, ਲੁਧਿਆਣਾ, ਮੋਗਾ ਆਦਿ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਣਗੇ। ਇਸ ਦੇ ਨਾਲ ਹੀ ਕੁਝ ਥਾਵਾਂ ‘ਤੇ ਗੜੇ ਵੀ ਪੈਣ ਦੀ ਸੰਭਾਵਨਾ ਹੈ












