July 4, 2026, 10:41 pm
----------- Advertisement -----------
HomeNewsBreaking News‘ਕਾਂਗਰਸ ‘ਚ ਕੋਈ ਧੜੇਬੰਦੀ ਨਹੀਂ, ਸਾਰੇ ਇਕੱਠੇ ਦਿਖਣਗੇ’ ਚੰਨੀ ਦੇ ਸ਼ਕਤੀ ਪ੍ਰਦਰਸ਼ਨ...

‘ਕਾਂਗਰਸ ‘ਚ ਕੋਈ ਧੜੇਬੰਦੀ ਨਹੀਂ, ਸਾਰੇ ਇਕੱਠੇ ਦਿਖਣਗੇ’ ਚੰਨੀ ਦੇ ਸ਼ਕਤੀ ਪ੍ਰਦਰਸ਼ਨ ਮਗਰੋਂ ਬੋਲੇ ਰਾਜਾ ਵੜਿੰਗ

Published on

----------- Advertisement -----------

ਬੀਤੇ ਦਿਨੀਂ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਵੱਲੋਂ ਬੁਲਾਈ ਗਈ ਮੀਟਿੰਗ ਨੇ ਕਾਂਗਰਸ ਵਿਚਾਲੇ ਬਗਾਵਤ ਦੀਆਂ ਚਰਚਾਵਾਂ ਨੂੰ ਤੇਜ਼ ਕਰ ਦਿੱਤਾ ਸੀ ਪਰ ਹੁਣ ਇਨ੍ਹਾਂ ਸਾਰੀਆਂ ਅਟਕਲਾਂ ਵਿਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਬਿਆਨ ਸਾਹਮਣੇ ਆਇਆ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਚਰਨਜੀਤ ਚੰਨੀ ਸਾਡੇ ਵੱਡੇ ਭਰਾ ਹਨ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਹਨ। ਜੇਕਰ ਚੰਨੀ ਦੇ ਘਰ ਲੀਡਰ ਇੱਕਠੇ ਹੋਏ ਹਨ ਤਾਂ ਇਸ ‘ਚ ਚਿੰਤਾ ਵਾਲੀ ਕੋਈ ਗੱਲ ਨਹੀਂ ਹੈ। ਪੰਜਾਬ ਕਾਂਗਰਸ ਇਕਜੁੱਟ ਹੈ ਤੇ ਆਉਣ ਵਾਲੇ ਦਿਨਾਂ ‘ਚ ਅਸੀਂ ਸਾਰੇ ਇੱਕ ਮੰਚ ‘ਤੇ ਨਜ਼ਰ ਆਵਾਂਗੇ। ਮੇਰੇ ਬਾਰੇ ਜੇ ਕੋਈ ਕੁਝ ਕਹਿ ਵੀ ਗਿਆ ਤਾਂ ਕੋਈ ਗੱਲ ਨਹੀਂ, ਸਾਰਿਆਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਹੱਕ ਹੈ। ਪਰ ਅਨੁਸਾਸ਼ਨ ਭੰਗ ਕਰਨ ਵਾਲਿਆਂ ਖਿਲਾਫ਼ ਕਾਰਵਾਈ ਹੋਵੇਗੀ। 

ਕਾਂਗਰਸ ਸੂਬਾ ਪ੍ਰਧਾਨ ਵੜਿੰਗ ਨੇ ਕਿਹਾ ਕਿ ਤੈਅ ਸੀਮਾ ਤਾਂ ਕਿਸੇ ਨੂੰ ਵੀ ਪਾਰ ਕਰਨ ਦੀ ਇਜਾਜ਼ਤ ਨਹੀਂ ਹੈ। ਭਾਵੇਂ ਮੈਂ ਪਾਰਟੀ ਦਾ ਪ੍ਰਧਾਨ ਹਾਂ ਪਰ ਮੈਨੂੰ ਪਾਰਟੀ ਦੇ ਅੰਦਰ ਆਪਣੀ ਲਿਮਟ ਪਤਾ ਹੋਣੀ ਚਾਹੀਦੀ ਹੈ। ਮੇਰਾ ਖਿਆਲ ਹੈ ਕਿ ਚੰਨੀ ਸਾਬ੍ਹ ਨੇ ਅਜਿਹਾ ਨਹੀਂ ਕੀਤਾ। ਕਿਸੇ ਸੀਨੀਅਰ ਨੇਤਾ ਨੇ ਅਜਿਹੀ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਚੰਨੀ ਸਾਬ੍ਹ ਜਦੋਂ ਚਾਹੁਣ ਹਾਈਕਮਾਨ ਨੂੰ ਮਿਲ ਸਕਦੇ ਹਨ ਤੇ ਨਾ ਤਾਂ ਹਾਈਕਮਾਨ ਚੰਨੀ ਸਾਬ੍ਹ ਤੋਂ ਬਾਹਰ ਹੈ ਤੇ ਨਾ ਹੀ ਚੰਨੀ ਹਾਈਕਮਾਨ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਸਾਡਾ ਇਕ ਹੀ ਟੀਚਾ ਕਾਂਗਰਸ ਪਾਰਟੀ ਨੂੰ ਦੁਬਾਰਾ ਸੱਤਾ ਵਿਚ ਲਿਆਉਣਾ ਹੈ। ਸਾਰੇ ਗਿਲੇ-ਸ਼ਿਕਵੇ ਭੁੱਲ ਕੇ ਸਾਰਿਆਂ ਨੂੰ ਇਕ ਮੰਚ ‘ਤੇ ਲਿਆਉਣਾ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਐਡਵਾਂਸਡ ਸਰਜੀਕਲ ਇਲਾਜ ਪੂਰੀ ਤਰ੍ਹਾਂ ਮੁਫ਼ਤ ਉਪਲੱਬਧ ਹੈ: ਡਾ. ਬਲਬੀਰ ਸਿੰਘ

ਚੰਡੀਗੜ੍ਹ, 04 ਜੁਲਾਈ 2026:ਇੱਕ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਮੋਹਾਲੀ ਦੇ ਨਾਈ ਮੁਹੰਮਦ ਜ਼ੁਲਫੁਕਾਰ...

ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਅਤੇ ਨੌਜਵਾਨਾਂ ਦੀ ਜ਼ਿੰਦਗੀ ਨਾਲ ਖੇਡਣ ਵਾਲੇ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ: ਧਾਲੀਵਾਲ

ਚੰਡੀਗੜ੍ਹ 4 ਜੁਲਾਈ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...

– ਸਾਊਥ ਗੋਆ ਜ਼ਿਲ੍ਹਾ ਹਸਪਤਾਲ ਵਿੱਚ 193 ਅਸਾਮੀਆਂ ਖਾਲੀ ਹਨ, ਜਦਕਿ ਪੋਂਡਾ ਦੇ ਆਈਡੀ ਹਸਪਤਾਲ ਵਿੱਚ ਮੈਡੀਕਲ ਉਪਕਰਨ ਤੱਕ ਨਹੀਂ ਹਨ- ਕੇਜਰੀਵਾਲ

ਨਵੀਂ ਦਿੱਲੀ, 04 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ...

‘ਮੈਨੂੰ ਜਿੰਨਾ ਮਰਜ਼ੀ ਪ੍ਰੇਸ਼ਾਨ ਕਰ ਲਓ ਮੈਂ ਦੱਬਣ ਵਾਲਿਆਂ ‘ਚੋਂ ਨਹੀਂ’ Viral ਵੀਡੀਓ ਨੂੰ ਲੈ ਕੇ ਬਲਕੌਰ ਸਿੰਘ ਦਾ ਵੱਡਾ ਬਿਆਨ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ...

ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਇੱਕ ਪਤਨੀ ਵੱਲੋਂ ਪਤੀ ਦਾ ਕਤਲ ਕਰਨ ਦਾ ਮਾਮਲਾ...

‘Satluj’ ਟ੍ਰੇਲਰ ਰਿਲੀਜ਼, ਬਦਲੇ ਹੋਏ ਨਾਮ ਹੇਠ ਰਿਲੀਜ਼ ਹੋਈ ਜਸਵੰਤ ਸਿੰਘ ਖਾਲੜਾ ਦੀ ਜਿੰਦਗੀ‘ਤੇ ਬਣੀ ਫਿਲਮ

ਦਿਲਜੀਤ ਦੋਸਾਂਝ ਅਤੇ ਅਰਜੁਨ ਰਾਮਪਾਲ ਦੀ ਫਿਲਮ "ਸਤਲੁਜ" ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ,...

ਗੈਂਗਸਟਰ ਗੋਲਡੀ ਢਿੱਲੋਂ ਗ੍ਰਿਫ਼ਤਾਰ, ਕੈਸ਼ੀਅਰ ਕਤਲ ਮਾਮਲੇ ‘ਚ ਸਪੇਨ ਤੋਂ ਹੋਈ ਗ੍ਰਿਫਤਾਰੀ

ਚੰਡੀਗੜ੍ਹ ਦੇ ਸੈਕਟਰ-11 ਸਥਿਤ ਸ਼੍ਰੀ ਕੁਮਾਰ ਮੈਡੀਕਲ ਹਾਲ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ...

ਅਲੀ ਖਾਮੇਨਈ ਦੇ ਅੰਤਿਮ ਸੰਸਕਾਰ ਦੀ ਰਸਮ ਅੱਜ ਤੋਂ ਸ਼ੁਰੂ, ਨਹੀਂ ਪੁੱਜਿਆ ਪੁੱਤਰ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਸ਼ੁਰੂ...

ਕਾਂਗਰਸ ‘ਚ ਕੋਈ ਬਗਾਵਤ ਨਹੀਂ, ਕੁਝ ਆਗੂਆਂ ਦੀ ਨਾਰਾਜ਼ਗੀ ‘ਤੇ ਚਰਚਾ ਹੋਈ: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਾਂਗਰਸ ਪਾਰਟੀ ‘ਚ ਚੱਲ...