November 8, 2026, 10:03 am
----------- Advertisement -----------
HomeNewsLatest Newsਰਾਹੁਲ ਗਾਂਧੀ ਨਾਲ ਕਿਸੇ ਆਗੂ ਨੂੰ ਮਿਲਾਉਣਾ ਰਾਜਾ ਵੜਿੰਗ ਨੂੰ ਪਿਆ ਭਾਰਾ,...

ਰਾਹੁਲ ਗਾਂਧੀ ਨਾਲ ਕਿਸੇ ਆਗੂ ਨੂੰ ਮਿਲਾਉਣਾ ਰਾਜਾ ਵੜਿੰਗ ਨੂੰ ਪਿਆ ਭਾਰਾ, ਸੁਰੱਖਿਆ ਕਰਮੀ ਨੇ ਰੋਕਣ ਲਈ ਮਾਰੇ ਧੱਕੇ

Published on

----------- Advertisement -----------

ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕੱਲ੍ਹ ਰਾਹੁਲ ਗਾਂਧੀ ਦੀ ਪੰਜਾਬ ‘ਚ ਭਾਰਤ ਜੋੜੋ ਯਾਤਰਾ ਦੌਰਾਨ ਝਟਕਾ ਲੱਗਾ ਸੀ। ਪੰਜਾਬ ਕਾਂਗਰਸ ਪ੍ਰਧਾਨ ਵੜਿੰਗ ਇੱਕ ਖਾਸ ਆਗੂ ਨੂੰ ਰਾਹੁਲ ਗਾਂਧੀ ਦੇ ਨੇੜੇ ਲੈ ਕੇ ਜਾ ਰਹੇ ਸਨ। ਇਹ ਦੇਖ ਕੇ ਰਾਹੁਲ ਦੀ ਸੁਰੱਖਿਆ ‘ਚ ਤਾਇਨਾਤ ਮੁਲਾਜ਼ਮ ਨੇ ਰਾਜਾ ਵੜਿੰਗ ਨੂੰ ਧੱਕਾ ਦੇ ਦਿੱਤਾ। ਇਹ ਸਭ ਰਾਹੁਲ ਗਾਂਧੀ ਦੇ ਸਾਹਮਣੇ ਹੋਇਆ। ਹਾਲਾਂਕਿ ਉਸ ਦੇ ਪੱਖ ਤੋਂ ਕੋਈ ਪ੍ਰਤੀਕਿਰਿਆ ਨਹੀਂ ਆਈ। ਇਸ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਰਾਜਾ ਵੜਿੰਗ ਕਾਫੀ ਗੁੱਸੇ ‘ਚ ਨਜ਼ਰ ਆ ਰਿਹਾ ਹੈ। ਉਂਜ, ਕਾਂਗਰਸੀ ਸਪੱਸ਼ਟ ਕਰ ਰਹੇ ਹਨ ਕਿ ਉਹ ਰਾਹੁਲ ਨੂੰ ਮਿਲਣ ਲਈ ਇੱਕ ਆਮ ਵਰਕਰ ਨੂੰ ਲੈ ਕੇ ਜਾ ਰਹੇ ਸਨ।

ਪੰਜਾਬ ‘ਚ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਜ਼ਿਆਦਾ ਸਾਵਧਾਨੀ ਵਰਤੀ ਜਾ ਰਹੀ ਹੈ। ਇੱਥੇ ਸਿਰਫ਼ ਵੱਡੇ ਨੇਤਾਵਾਂ ਨੂੰ ਰਾਹੁਲ ਦੇ ਨੇੜੇ ਜਾਣ ਦੀ ਇਜਾਜ਼ਤ ਹੈ। ਰਾਜਾ ਵੜਿੰਗ ਤੋਂ ਇਲਾਵਾ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਇਨ੍ਹਾਂ ਵਿੱਚ ਸ਼ਾਮਲ ਹਨ। ਇਹ ਪਹਿਲਾਂ ਹੀ ਤੈਅ ਹੈ ਕਿ ਰਾਹੁਲ ਗਾਂਧੀ ਦੇ ਦੌਰੇ ਦੌਰਾਨ ਉਨ੍ਹਾਂ ਨਾਲ ਕੌਣ ਮੁਲਾਕਾਤ ਕਰੇਗਾ। ਰਾਹੁਲ ਗਾਂਧੀ ਦੀ ਸੁਰੱਖਿਆ ਬਾਰੇ ਵੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਹੈ। ਇਸ ਲਈ ਇਸ ਵਿੱਚ ਕੋਈ ਪਾਬੰਦੀ ਨਹੀਂ ਹੈ। ਯਾਤਰਾ ਦੌਰਾਨ ਜੇਕਰ ਰਾਹੁਲ ਗਾਂਧੀ ਖੁਦ ਚਾਹੁਣ ਤਾਂ ਕਿਸੇ ਨੂੰ ਮਿਲਣ ਲਈ ਬੁਲਾ ਸਕਦੇ ਹਨ। ਇਸ ਤੋਂ ਇਲਾਵਾ ਰਾਹੁਲ ਦੇ ਨੇੜੇ ਕਿਸੇ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...