September 23, 2026, 12:36 am
----------- Advertisement -----------
HomeNewsBreaking NewsMP Raja Warring ਨੇ ਸਦਨ ‘ਚ ਚੁੱਕਿਆ ਸ. ਭਗਤ ਸਿੰਘ ਦਾ ਮੁੱਦਾ,...

MP Raja Warring ਨੇ ਸਦਨ ‘ਚ ਚੁੱਕਿਆ ਸ. ਭਗਤ ਸਿੰਘ ਦਾ ਮੁੱਦਾ, ਭਾਰਤ ਰਤਨ ਦੇਣ ਦੀ ਕੀਤੀ ਮੰਗ

Published on

----------- Advertisement -----------

ਪੰਜਾਬ ਵਿਧਾਨ ਸਭਾ ਤੋਂ ਬਾਅਦ ਹੁਣ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦਾ ਮੁੱਦਾ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਸਦ ਵਿੱਚ ਉਠਾਇਆ ਹੈ। ਉਨ੍ਹਾਂ ਕਿਹਾ ਕਿ ਕਈ ਲੋਕਾਂ ਨੂੰ ਘਰ ਬੈਠੇ ਭਾਰਤ ਰਤਨ ਦਿੱਤਾ ਗਿਆ, ਜਦੋਂਕਿ ਦੇਸ਼ ਦੀ ਆਜ਼ਾਦੀ ਅਤੇ ਏਕਤਾ ਨੂੰ ਕਾਇਮ ਰੱਖਣ ਵਾਲੇ ਭਗਤ ਸਿੰਘ ਨੂੰ ਨਹੀਂ ਦਿੱਤਾ ਗਿਆ। ਅੱਜ 95 ਸਾਲਾਂ ਬਾਅਦ ਵੀ ਅਜਿਹੀ ਸਥਿਤੀ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਰਾਜਾ ਵੜਿੰਗ ਨੇ ਦੱਸਿਆ ਕਿ ਪੰਜ ਸਾਲ ਪਹਿਲਾਂ ਉਨ੍ਹਾਂ ਨੂੰ ਤ੍ਰਿਪੁਰਾ ਜਾਣ ਦਾ ਮੌਕਾ ਮਿਲਿਆ। ਜਦੋਂ ਉਹ ਏਅਰਪੋਰਟ ‘ਤੇ ਉਤਰੇ ਤਾਂ ਉਨ੍ਹਾਂ ਦੀ ਨਜ਼ਰ ਇਕ ਸਟੇਡੀਅਮ ‘ਤੇ ਪਈ, ਜਿਸ ‘ਤੇ ‘ਸ਼ਹੀਦ ਭਗਤ ਸਿੰਘ ਸਟੇਡੀਅਮ ਤ੍ਰਿਪੁਰਾ’ ਲਿਖਿਆ ਹੋਇਆ ਸੀ। ਭਗਤ ਸਿੰਘ ਦਾ ਜਨਮ ਪੰਜਾਬ ਵਿਚ ਹੋਇਆ ਸੀ, ਉਸ ਦਾ ਨਾਂ ਤ੍ਰਿਪੁਰਾ ਵਿਚ ਦੇਖ ਕੇ ਉਸ ਦੇ ਮਨ ਵਿਚ ਮਾਣ ਵਾਲੀ ਭਾਵਨਾ ਪੈਦਾ ਹੋਈ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਅਤੇ ਏਕਤਾ ਲਈ ਕੁਰਬਾਨੀਆਂ ਦਿੱਤੀਆਂ ਹਨ।

ਵੜਿੰਗ ਨੇ ਕਿਹਾ ਕਿ ਇਹ 23 ਮਾਰਚ 1931 ਦੀ ਸ਼ਾਮ ਸੀ, ਜਦੋਂ ਉਹ ਲੈਨਿਨ ਦੀ ਜੀਵਨੀ ਪੜ੍ਹ ਰਹੇ ਸੀ। ਅਫ਼ਸਰ ਨੇ ਦਰਵਾਜ਼ਾ ਖੋਲ੍ਹਿਆ ਅਤੇ ਕਿਹਾ, “ਤੁਹਾਨੂੰ ਫਾਂਸੀ ਦੇਣ ਦਾ ਫਰਮਾਨ ਆ ਗਿਆ ਹੈ।” ਇਸ ‘ਤੇ ਭਗਤ ਸਿੰਘ ਨੇ ਕਿਹਾ ਕਿ ”ਦੋ ਮਿੰਟ ਰੁਕੋ, ਇਸ ਸਮੇਂ ਇਕ ਇਨਕਲਾਬੀ ਦੀ ਦੂਜੇ ਇਨਕਲਾਬੀ ਨਾਲ ਮੁਲਾਕਾਤ ਹੋ ਰਹੀ ਹੈ।” ਹਾਲਾਂਕਿ 95 ਸਾਲ ਬਾਅਦ ਵੀ ਉਨ੍ਹਾਂ ਨੂੰ ਭਾਰਤ ਰਤਨ ਨਹੀਂ ਦਿੱਤਾ ਗਿਆ। ਦੱਸ ਦੇਈਏ ਕਿ ਸੱਤ ਦਿਨ ਪਹਿਲਾਂ 27 ਮਾਰਚ ਨੂੰ ਪੰਜਾਬ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਉਠਾਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...