August 7, 2026, 2:32 pm
----------- Advertisement -----------
HomeNewsBreaking Newsਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

Published on

----------- Advertisement -----------

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲੈ ਕੇ ਕੀਤੀ ਬਿਆਨਬਾਜ਼ੀ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ।

ਰਾਜਾ ਵੜਿੰਗ ਨੇ ਆਸ਼ੂ ਦਾ ਸਿੱਧਾ ਨਾਂ ਲਏ ਬਿਨਾਂ ਕਿਹਾ ਕਿ ਵਿਜੀਲੈਂਸ ਰਿਮਾਂਡ ਦੌਰਾਨ ਉਹ ਕਈ ਦਿਨਾਂ ਤੱਕ ਉਨ੍ਹਾਂ ਦੇ ਹੱਕ ਵਿੱਚ ਖੜ੍ਹੇ ਰਹੇ ਅਤੇ ਵਿਜੀਲੈਂਸ ਦਫ਼ਤਰ ਦੇ ਬਾਹਰ ਧਰਨਾ ਵੀ ਦਿੱਤਾ। ਵੜਿੰਗ ਨੇ ਦਾਅਵਾ ਕੀਤਾ ਕਿ ਮੁਸ਼ਕਲ ਸਮੇਂ ਦੌਰਾਨ ਉਨ੍ਹਾਂ ਨੇ ਆਸ਼ੂ ਦਾ ਸਾਥ ਦਿੱਤਾ ਸੀ, ਪਰ ਹੁਣ ਸਿਆਸੀ ਹਾਲਾਤ ਬਦਲ ਗਏ ਹਨ।

ਵੜਿੰਗ ਨੇ ਆਸ਼ੂ ਦੇ ਸਮਰਥਕਾਂ ’ਤੇ ਵੀ ਤਿੱਖੇ ਸਿਆਸੀ ਹਮਲੇ ਕੀਤੇ ਅਤੇ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਨਾਲ ਜੋੜਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਖ਼ਿਲਾਫ਼ ਪਾਰਟੀ ਪੱਧਰ ’ਤੇ ਕਾਰਵਾਈ ਹੋਣੀ ਚਾਹੀਦੀ ਹੈ।

ਦੂਜੇ ਪਾਸੇ, ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੇ ਸੋਸ਼ਲ ਮੀਡੀਆ ਰਾਹੀਂ ਵੜਿੰਗ ਦੇ ਬਿਆਨਾਂ ਦਾ ਜਵਾਬ ਦਿੱਤਾ। ਉਨ੍ਹਾਂ ਕਾਂਗਰਸ ਹਾਈਕਮਾਂਡ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਅੱਗੇ ਕਈ ਸਵਾਲ ਰੱਖਦਿਆਂ ਵੜਿੰਗ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ।

ਦੋਵਾਂ ਧੜਿਆਂ ਵਿਚਾਲੇ ਵਧ ਰਹੀ ਬਿਆਨਬਾਜ਼ੀ ਨੇ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਮੁੜ ਚਰਚਾ ਵਿੱਚ ਲਿਆ ਦਿੱਤਾ ਹੈ। ਹੁਣ ਨਜ਼ਰ ਇਸ ਗੱਲ ’ਤੇ ਹੈ ਕਿ ਕਾਂਗਰਸ ਹਾਈਕਮਾਂਡ ਇਸ ਵਿਵਾਦ ਨੂੰ ਲੈ ਕੇ ਕੀ ਰੁਖ ਅਪਣਾਉਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ...

•“ਮੈਨੂੰ ਨਿਸ਼ਾਨਾ ਬਣਾਓ, ਨਾ ਕਿ ਸਰਕਾਰੀ ਸਕੂਲਾਂ ਨੂੰ”, ਬੈਂਸ ਨੇ ਝੂਠੇ ਪ੍ਰਚਾਰ ਲਈ ਵਿਰੋਧੀ ਧਿਰ ਨੂੰ ਘੇਰਿਆ

ਚੰਡੀਗੜ੍ਹ, 6 ਅਗਸਤ:ਸੂਬੇ ਵਿੱਚ ਸਿੱਖਿਆ ਇਤਿਹਾਸਕ ਤਬਦੀਲੀ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ...

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਨਵੀਂ ਦਿੱਲੀ 6 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੇਟਾ ਇੰਡੀਆ...