October 2, 2026, 8:57 pm
----------- Advertisement -----------
HomeNewsBreaking Newsਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ...

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

Published on

----------- Advertisement -----------

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਮਨ ’ਚ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਪ੍ਰਤੀ ਮਲਾਲ ਨਜ਼ਰ ਆਇਆ। ਰਾਜਾ ਵੜਿੰਗ ਨੇ ਦੱਬੀ ਜ਼ੁਬਾਨ ’ਚ ਸਚਿਨ ਪਾਇਲਟ ਪ੍ਰਤੀ ਆਪਣੀ ਨਰਾਜ਼ਗੀ ਦਰਜ ਕਰਵਾਈ ਹੈ। ਉਨ੍ਹਾਂ ਸਮੁੱਚੇ ਦਿਨ ਮੀਡੀਆ ਨਾਲ ਚੱਲੀ ਚਰਚਾ ਦੌਰਾਨ ਇਹ ਗੱਲ ਕਹੀ ਕਿ ਸਚਿਨ ਪਾਇਲਟ ਦੀ ਜ਼ਰੂਰ ਪੰਜਾਬ ਵਿੱਚੋਂ ਕੋਈ ਅਜਿਹੀ ਫ਼ੀਡਬੈਕ ਹੋਵੇਗੀ, ਜਿਸ ਵਿੱਚ ਉਨ੍ਹਾਂ ਨੂੰ ਮੇਰਾ ਪ੍ਰਧਾਨਗੀ ਦੀ ਕੁਰਸੀ ’ਤੇ ਰਹਿਣਾ ਵਾਜਬ ਨਹੀਂ ਲੱਗਿਆ ਹੋਵੇਗਾ।

ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਦੀ ਇੰਚਾਰਜੀ ਸ਼ੁਰੂ ਹੋਣ ਮਗਰੋਂ ਹੀ ਉਹ ਪ੍ਰਧਾਨ ਦੇ ਅਹੁਦੇ ’ਤੇ ਨਹੀਂ ਰਹੇ। ਉਨ੍ਹਾਂ ਨਾਲੋ-ਨਾਲ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਚਿਨ ਪਾਇਲਟ ਨਾਲ ਕੋਈ ਨਰਾਜ਼ਗੀ ਨਹੀਂ ਹੈ ਅਤੇ ਉਹ ਯੂਥ ਕਾਂਗਰਸ ਦੇ ਸਮਿਆਂ ਤੋਂ ਪੁਰਾਣੇ ਮਿੱਤਰ ਵੀ ਹਨ। ਚੇਤੇ ਰਹੇ ਕਿ ਕਾਂਗਰਸ ਦੀ ਖਿੱਚੋਤਾਣ ਦਰਮਿਆਨ ਬਤੌਰ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਪ੍ਰਧਾਨ ਬਦਲਣ ਦੇ ਮੁੱਦੇ ’ਤੇ ਵਾਰ-ਵਾਰ ਇਹ ਕਿਹਾ ਸੀ ਕਿ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਕੋਈ ਗੁੱਡਾ-ਗੁੱਡੀ ਦੀ ਖੇਡ ਨਹੀਂ ਹੈ। ਕਾਂਗਰਸ ਹਾਈਕਮਾਂਡ ਨੇ ਪਹਿਲਾਂ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੂੰ ਬਦਲ ਦਿੱਤਾ ਅਤੇ ਹੁਣ ਰਾਜਾ ਵੜਿੰਗ ਨੂੰ ਲਾਂਭੇ ਕਰ ਦਿੱਤਾ ਹੈ। ਬਘੇਲ ਦੇ ਪੁਰਾਣੇ ਬਿਆਨ ’ਤੇ ਟਿੱਪਣੀ ਕਰਦਿਆਂ ਹੁਣ ਵੜਿੰਗ ਨੇ ਕਿਹਾ ਕਿ, “ਹੁਣ ਨਾ ਗੁੱਡਾ ਰਿਹਾ ਹੈ ਅਤੇ ਨਾ ਹੀ ਗੁੱਡੀ।” ਉਹ ਇਹ ਕਹਿਣਾ ਵੀ ਨਹੀਂ ਭੁੱਲੇ ਕਿ ਚੰਨੀ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਜਾਂ ਸੁਖਜਿੰਦਰ ਰੰਧਾਵਾ ਨਾਲ ਕੋਈ ਦਿੱਕਤ ਨਹੀਂ ਹੈ। ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅੱਖ ਦੀ ਰਮਜ਼ ਸਮਝ ਕੇ ਖ਼ੁਦ ਹੀ ਅਸਤੀਫ਼ਾ ਦੇਣ ਆ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...