ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ ਦੀ ਪਛਾਣ ਰਾਜਬੀਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਜਬੀਰ ਸਿੰਘ ਲਗਭਗ 1 ਸਾਲ ਪਹਿਲਾਂ ਦੁਬਈ ਗਿਆ ਸੀ ਤੇ ਬੀਤੇ ਦਿਨੀਂ ਸੜਕ ਹਾਦਸੇ ‘ਚ ਉਸ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਰਾਜਬੀਰ ਸਿੰਘ ਦੁਬਈ ਵਿਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਰਾਜਬੀਰ ਸਿੰਘ ਦੀ ਮੌਤ ਦੀ ਖਬਰ ਮਿਲਦੇ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਰਾਜਬੀਰ ਗੁਰਦਾਸਪੁਰ ਦੇ ਇੱਕ ਪਿੰਡ ਨਾਲ ਸੰਬੰਧਿਤ ਸੀ।
ਰਾਜਬੀਰ ਰੋਜ਼ ਆਪਣੇ ਪਰਿਵਾਰ ਨਾਲ ਵੀਡੀਓ ਕਾਲ ‘ਤੇ ਗੱਲਬਾਤ ਕਰਦਾ ਸੀ ਤੇ ਬੀਤੇ ਦਿਨੀਂ ਵੀ ਉਸ ਨੇ ਵੀਡੀਓ ਕਾਲ ਕਰਕੇ ਪਰਿਵਾਰ ਨਾਲ ਗੱਲ ਕੀਤੀ ਪਰ ਕੁਝ ਹੀ ਸਮੇਂ ਬਾਅਦ ਉਸ ਦੀ ਮੌਤ ਦੀ ਖਬਰ ਮਿਲਦੇ ਹੀ ਪੂਰਾ ਪਰਿਵਾਰ ਦੁੱਖ ਵਿਚ ਡੁੱਬ ਗਿਆ। ਰਾਜਬੀਰ ਸਿੰਘ ਆਪਣੇ ਪਿੱਛੇ ਪਤਨੀ, ਪੁੱਤ ਤੇ ਇਕ ਧੀ ਛੱਡ ਗਿਾ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਰਾਜਬੀਰ ਸਿੰਘ ਹੀ ਪੂਰੇ ਪਰਿਵਾਰ ਵਿਚ ਇਕੱਲਾ ਕਮਾਉਣ ਵਾਲਾ ਸੀ ਤੇ ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਰਾਜਬੀਰ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਵਿਚ ਉਸ ਦੀ ਮਦਦ ਕਰਨ।












