October 8, 2026, 6:45 am
----------- Advertisement -----------
HomeNewsBreaking Newsਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ...

ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਲਜ਼ਾਮ ਸਾਬਤ ਕਰਨ ਜਾਂ ਮਾਫ਼ੀ ਮੰਗਣ ਦੀ ਦਿੱਤੀ ਚੁਣੌਤੀ 

Published on

----------- Advertisement -----------

ਚੰਡੀਗੜ੍ਹ 19 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਪਲਟਵਾਰ ਕਰਦਿਆਂ ਉਨ੍ਹਾਂ ਨੂੰ ਆਪਣੇ ਇਲਜ਼ਾਮਾਂ ਦੇ ਸਬੂਤ ਪੇਸ਼ ਕਰਨ ਜਾਂ ਜਨਤਕ ਤੌਰ ‘ਤੇ ਮਾਫ਼ੀ ਮੰਗਣ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ, “ਚੋਰ ਨੂੰ ਸਾਰੇ ਚੋਰ ਹੀ ਨਜ਼ਰ ਆਉਂਦੇ ਹਨ। ਇਲਜ਼ਾਮ ਲਗਾਉਣਾ ਬਹੁਤ ਸੌਖਾ ਹੈ, ਪਰ ਸਬੂਤ ਪੇਸ਼ ਕਰਨਾ ਔਖਾ ਹੈ।”

ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਅਕਾਲੀ ਆਗੂ ਨੂੰ ਸੰਬੋਧਨ ਕਰਦਿਆਂ ਰਾਜਵੀਰ ਸਿੰਘ ਘੁੰਮਣ ਨੇ ਕਿਹਾ, “ਮੈਂ ਬਿਕਰਮ ਸਿੰਘ ਮਜੀਠੀਆ, ਜਿਸ ਨੇ ਆਪਣੇ ਆਪ ਨੂੰ ਈਡੀ(ਇਨਫੋਰਸਮੈਂਟ ਡਾਇਰੈਕਟੋਰੇਟ) ਦਾ ਬੁਲਾਰਾ ਨਿਯੁਕਤ ਕੀਤਾ ਹੋਇਆ ਹੈ, ਨੂੰ ਖੁੱਲ੍ਹੀ ਚੁਣੌਤੀ ਦਿੰਦਾ ਹਾਂ ਕਿ ਜੇਕਰ ਉਸ ਕੋਲ ਮੇਰੀ ਇੱਕ ਵੀ ਚੈਟ ਜਾਂ ਮੇਰੇ ਵੱਲੋਂ ਕਿਸੇ ਤੋਂ ਪੈਸੇ ਮੰਗਣ ਦਾ ਕੋਈ ਸਬੂਤ ਹੈ, ਤਾਂ ਉਹ ਉਸਨੂੰ ਜਨਤਕ ਕਰੇ। ਜਾਂ ਤਾਂ ਲੋਕਾਂ ਸਾਹਮਣੇ ਸਬੂਤ ਲਿਆਵੇ ਜਾਂ ਜਨਤਕ ਤੌਰ ‘ਤੇ ਮਾਫ਼ੀ ਮੰਗੇ। ਨਹੀਂ ਤਾਂ ਮਾਨਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹੇ।”

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਲਈ ਅਸਲ ਤਕਲੀਫ਼ ਇਹ ਹੈ ਕਿ ਆਮ ਪਰਿਵਾਰਾਂ ਦੇ ਪੁੱਤਰ ਜ਼ਿੰਮੇਵਾਰੀ ਵਾਲੇ ਅਹੁਦਿਆਂ ‘ਤੇ ਪਹੁੰਚ ਗਏ ਹਨ ਅਤੇ ਸਾਲਾਂ ਤੋਂ ਪੰਜਾਬ ‘ਤੇ ਰਾਜ ਕਰਨ ਵਾਲਿਆਂ ਦੇ ਸਿਆਸੀ ਮੌਕਿਆਂ ਨੂੰ ਹੁਣ ਚੁਣੌਤੀ ਮਿਲ ਰਹੀ ਹੈ।

ਉਨ੍ਹਾਂ ਅੱਗੇ ਕਿਹਾ, “(ਮਜੀਠੀਆ) ਅਸਲ ਵਿੱਚ ਇਸ ਗੱਲ ਤੋਂ ਪ੍ਰੇਸ਼ਾਨ ਹਨ ਕਿ ਆਮ ਪਰਿਵਾਰਾਂ ਦੇ ਨੌਜਵਾਨ ਕਿਸ ਤਰ੍ਹਾਂ ਅੱਗੇ ਆਏ ਹਨ ਅਤੇ ਉਨ੍ਹਾਂ ਦੀਆਂ ਸਰਕਾਰ ਬਣਾਉਣ ਦੀਆਂ ਵਾਰੀਆਂ ਕਿਵੇਂ ਟੁੱਟੀਆਂ ਹਨ। ਜਦੋਂ ਉਹ ਸਾਡੇ ਕੰਮਾਂ ਦਾ ਮੁਕਾਬਲਾ ਨਹੀਂ ਕਰ ਸਕਦੇ, ਤਾਂ ਹੁਣ ਉਹ ਭੈੜੇ ਝੂਠਾਂ ਅਤੇ ਚਰਿੱਤਰ ਹਨਨ ‘ਤੇ ਉੱਤਰ ਆਏ ਹਨ।”

ਰਾਜਵੀਰ ਸਿੰਘ ਘੁੰਮਣ ਨੇ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਕਿਹਾ, “ਅਸੀਂ ਪੰਜਾਬ ਲਈ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ ਅਤੇ ਕਰਦੇ ਰਹਾਂਗੇ। ਜੇਕਰ ਉਨ੍ਹਾਂ ਵਿੱਚ ਹਿੰਮਤ ਹੈ, ਤਾਂ ਉਹ ਸਾਡੇ ਕੰਮਾਂ ‘ਤੇ ਗੱਲ ਕਰਨ, ਝੂਠੇ ਇਲਜ਼ਾਮਾਂ ‘ਤੇ ਨਹੀਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...