October 11, 2026, 5:36 pm
----------- Advertisement -----------
HomeNewsBreaking Newsਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ...

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

Published on

----------- Advertisement -----------

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਗੁਰੂ ਦਾ ਸੱਚਾ ਸਿੱਖ ਗੁਰੂ ਘਰ ‘ਚ ਨਤਮਸਤਕ ਹੋਣ ਆਏ ਕਿਸੇ ਵੀ ਸ਼ਖਸ ‘ਤੇ ਹਮਲਾ ਨਹੀਂ ਕਰ ਸਕਦਾ, ਇਹ ਹਮਲਾ ਗੁਰਮਰਿਆਦਾ ਤੇ ਸਿੱਖੀ ਸਿਧਾਂਤਾਂ ਦੇ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਹਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ, ਮੈਂ ਸੁਖਬੀਰ ਬਾਦਲ ਦੀ ਸਿਹਤਯਾਬੀ ਤੇ ਉਨ੍ਹਾਂ ਦੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਦਾ ਹਾਂ।

ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਕਿਰਪਾਨ ਨਾਲ ਸੁਖਬੀਰ ਦੇ ਹੱਥ ‘ਤੇ 5 ਸੈਂਟੀਮੀਟਰ ਦਾ ਕੱਟ ਲੱਗਿਆ ਸੀ। ਡਾਕਟਰਾਂ ਨੇ 8 ਤੋਂ 9 ਟਾਂਕੇ ਲਗਾਏ। ਸਰਜਰੀ ਤੋਂ ਬਾਅਦ ਵੀਰਵਾਰ ਨੂੰ ਉਨ੍ਹਾਂ ਨੂੰ ਨੰਦੇੜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਤੇ ਉਹ ਹੁਣ ਦਿੱਲੀ ਪਹੁੰਚ ਚੁੱਕੇ ਹਨ।

ਦੋਸ਼ੀ ਜਸਪਾਲ ਸਿੰਘ ਨੇ ਆਪਣੀ ਕਿਰਪਾਨ ਕੱਢ ਕੇ ਸੁਖਬੀਰ ਬਾਦਲ ਦੇ ਸਾਹਮਣੇ ਆਉਂਦੇ ਹੀ ਉਨ੍ਹਾਂ ਦੀ ਛਾਤੀ ‘ਤੇ ਹਮਲਾ ਕਰ ਦਿੱਤਾ। ਹਾਲਾਂਕਿ, ਸੁਖਬੀਰ ਬਾਦਲ ਨੇ ਆਪਣਾ ਹੱਥ ਅੱਗੇ ਕਰ ਲਿਆ ਤੇ ਕਿਰਪਾਨ ਨੂੰ ਉਨ੍ਹਾਂ ਦੀ ਛਾਤੀ ਤੱਕ ਪਹੁੰਚਣ ਤੋਂ ਰੋਕਿਆ, ਜਿਸ ਕਾਰਨ ਉਨ੍ਹਾਂ ਦੀ ਬਾਂਹ ‘ਤੇ ਜ਼ਖ਼ਮ ਹੋ ਗਿਆ।

ਦੋਸ਼ੀ ਦੇ ਦੁਬਾਰਾ ਹਮਲਾ ਕਰਨ ਤੋਂ ਪਹਿਲਾਂ ਮਹਾਰਾਸ਼ਟਰ ਪੁਲਿਸ ਦੀ ਸਪੈਸ਼ਲ ਪ੍ਰੋਟੈਕਸ਼ਨ ਯੂਨਿਟ ਦੇ ਇੰਸਪੈਕਟਰ ਸੰਤੋਸ਼ ਵੈਜਨਾਥ ਕੇਂਦਰੇ ਨੇ ਆਪਣਾ ਹੱਥ ਅੱਗੇ ਕਰ ਦਿੱਤਾ, ਜਿਸ ਨਾਲ ਉਹ ਵੀ ਜ਼ਖਮੀ ਹੋ ਗਏ, ਪਰ ਹਮਲਾਵਰ ਕਾਬੂ ਕਰ ਲਿਆ ਗਿਆ। ਹੁਣ ਤੱਕ ਦੀ ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੁਖਬੀਰ ਦੀ ਛਾਤੀ ‘ਤੇ ਹਮਲਾ ਕਰਕੇ ਉਨ੍ਹਾਂ ਦਾ ਕਤਲ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ

ਕੈਨੇਡਾ ਦੀ ਪ੍ਰਮੁੱਖ ਹਾਕੀ ਸੰਸਥਾ ਫੀਲਡ ਹਾਕੀ ਕੈਨੇਡਾ ਵਲੋਂ ਮਲੇਸ਼ੀਆ ਦੇ ਸ਼ਹਿਰ ਜੋਹੋਰ ਵਿਖੇ...

ਤੇਜ਼ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਅਚਨਚੇਤ ਅੱਜ ਦੇ ਮੌਸਮ ਦੇ ਬਦਲਾਅ ਦੌਰਾਨ ਹੋ ਰਹੀ ਤੇਜ਼ ਬਾਰਿਸ਼ ਵਿਚ ਕਿਸਾਨਾਂ ਦੀਆਂ...

ਬੰਗਲਾ ਸਾਹਿਬ ’ਚ ਜੁੱਤਿਆਂ ਸਣੇ ਦਾਖਲ ਹੋਈ ਦਿੱਲੀ ਪੁਲਿਸ? ਸੰਧਵਾਂ ਨੇ ਚੁੱਕੇ ਸਵਾਲ

ਨਵੀਂ ਦਿੱਲੀ / ਚੰਡੀਗੜ੍ਹ10 ਅਕਤੂਬਰ ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ...

ਚੰਡੀਗੜ੍ਹ ’ਚ ‘ਵੋਟ ਚੋਰੋ, ਕੁਰਸੀ ਛੱਡੋ’ ਦੇ ਨਾਅਰੇ, ਮਨੀਸ਼ ਸਿਸੋਦੀਆ ਤੇ ਹਰਪਾਲ ਚੀਮਾ ਹਿਰਾਸਤ ’ਚ

ਚੰਡੀਗੜ੍ਹ 10 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਵੋਟ ਚੋਰੀ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ...

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...