November 16, 2026, 6:50 pm
----------- Advertisement -----------
HomeNewsBreaking Newsਰਾਜਵੀਰ ਜਵੰਦਾ ਦੀ ਅੰਤਿਮ ਅਰਦਾਸ ’ਤੇ ਪਹੁੰਚੇ ਹਜ਼ਾਰਾਂ ਲੋਕ,ਧੀ ਦੇ ਸ਼ਬਦਾਂ ਨੇ...

ਰਾਜਵੀਰ ਜਵੰਦਾ ਦੀ ਅੰਤਿਮ ਅਰਦਾਸ ’ਤੇ ਪਹੁੰਚੇ ਹਜ਼ਾਰਾਂ ਲੋਕ,ਧੀ ਦੇ ਸ਼ਬਦਾਂ ਨੇ ਵਲੂੰਦਰੇ ਹਿਰਦੇ

Published on

----------- Advertisement -----------

ਪੰਜਾਬੀ ਗਾਇਕ ਰਾਜਵੀਰ ਜਵੰਦਾ ਪਿਛਲੇ ਦਿਨੀਂ ਸਾਨੂੰ ਅਲਵਿਦਾ ਆਖ ਗਏ ਸਨ, ਜਿਨ੍ਹਾਂ ਦੀ ਅੱਜ ਅੰਤਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਵਿਚ ਰੱਖੀ ਗਈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਨਾਮਵਰ ਕਲਾਕਾਰਾਂ ਨੇ ਹਾਜ਼ਰੀ ਲਗਾਈ। ਰੇਸ਼ਮ ਅਨਮੋਲ, ਅਦਾਕਾਰ ਰਣਜੀਤ ਬਾਵਾ, ਸਤਿੰਦਰ ਸੱਤੀ, ਸਚਿਨ ਆਹੂਜਾ, ਬੂਟਾ ਮੁਹੰਮਦ ਅਤੇ ਗੱਗੂ ਗਿੱਲ ਸਮੇਤ ਕਈ ਹਸਤੀਆਂ ਨੇ ਸ਼ਿਰਕਤ ਕੀਤੀ। ਪਿੰਡ ਦੇ ਸਰਪੰਚ ਹਰਜੀਤ ਸਿੰਘ ਨੇ ਦੱਸਿਆ ਕਿ ਅੱਜ ਰਾਜਵੀਰ ਦੀ ਆਤਮਾ ਲਈ ਅਰਦਾਸ ਕੀਤੀ ਜਾ ਰਹੀ ਹੈ। ਇਹ ਸਮਾਗਮ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੂਰੇ ਪੰਜਾਬ ਨੂੰ ਦੁਖੀ ਕਰ ਗਿਆ ਹੈ।

ਜਵੰਦਾ ਦੀ ਧੀ ਅਮਾਨਤ ਕੌਰ ਨੇ ਭਾਵੁਕ ਹੋ ਕੇ ਕਿਹਾ ਕਿ ਉਹ ਸਭ ਤੋਂ ਪਿਆਰੇ ਪਿਤਾ ਸਨ। ਉਹ ਉਨ੍ਹਾਂ ਨੂੰ ਖੁਸ਼ਕਿਸਮਤ ਸਮਝਦੇ ਸਨ ਅਤੇ ਹਮੇਸ਼ਾ ਪਿਆਰ ਨਾਲ ਕਹਿੰਦੇ, ‘ਮੈਂ ਤੁਹਾਨੂੰ ਬਹੁਤ ਪਿਆਰ ਕਰਦੀ ਹਾਂ।’ ਹੁਣ ਉਹ ਉਨ੍ਹਾਂ ਤੋਂ ਦੂਰ ਹੋ ਗਏ ਹਨ। ਅਮਾਨਤ ਨੇ ਅਰਦਾਸ ਕੀਤੀ ਕਿ ਜੋ ਉਨ੍ਹਾਂ ਨਾਲ ਹੋਇਆ, ਉਹ ਕਿਸੇ ਨਾਲ ਨਾ ਵਾਪਰੇ।

ਰਾਜ ਸਭਾ ਮੈਂਬਰ ਵਿਕਰਮ ਸਾਹਨੀ ਨੇ ਐਲਾਨ ਕੀਤਾ ਕਿ ਜਵੰਦਾ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਸਰਕਾਰ ਚੁੱਕੇਗੀ। ਉਹ ਇਸ ਲਈ ਜਲਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ।

ਗੱਗੂ ਗਿੱਲ ਨੇ ਕਿਹਾ ਕਿ ਅਜਿਹੇ ਪ੍ਰਤਿਭਾਸ਼ਾਲੀ ਲੋਕ ਬਹੁਤ ਘੱਟ ਹੁੰਦੇ ਹਨ, ਜਿਨ੍ਹਾਂ ਨੇ ਛੋਟੀ ਉਮਰ ਵਿੱਚ ਵੱਡਾ ਨਾਮ ਕਮਾਇਆ। ਇੰਦਰਜੀਤ ਨਿੱਕੂ ਨੇ ਦੁਖ ਪ੍ਰਗਟ ਕੀਤਾ ਕਿ ਰਾਜਵੀਰ ਦੇ ਦੇਹਾਂਤ ਨਾਲ ਪੂਰਾ ਪੰਜਾਬੀ ਭਾਈਚਾਰਾ ਸੋਗ ਵਿੱਚ ਹੈ ਅਤੇ ਅਜਿਹੀ ਮੌਤ ਨਹੀਂ ਹੋਣੀ ਚਾਹੀਦੀ ਸੀ। ਬੂਟਾ ਮੁਹੰਮਦ ਨੇ ਕਿਹਾ ਕਿ ਪਰਮਾਤਮਾ ਦੇ ਹੁਕਮਾਂ ਨੂੰ ਮੰਨਣਾ ਪੈਂਦਾ ਹੈ, ਉਹ ਨਾ ਕੱਚੀ ਫਸਲ ਵੇਖਦਾ ਹੈ ਨਾ ਪੱਕੀ।

ਇਸ ਤੋਂ ਇਲਾਵਾ, ਗੁਰਦਾਸ ਮਾਨ ਨੇ ਕਿਹਾ ਕਿ ਉਹ ਵੀ ਜਵੰਦਾ ਦੇ ਬੁੱਕ ਕੀਤੇ ਪ੍ਰੋਗਰਾਮ ਕਰਵਾਣਗੇ ਅਤੇ ਪਰਿਵਾਰ ਨੂੰ ਪੈਸੇ ਦੇਣਗੇ। ਗੁਰਪ੍ਰੀਤ ਘੁੱਗੀ ਨੇ ਭਾਵੁਕ ਹੁੰਦਿਆਂ ਕਿਹਾ ਕਿ ਭਾਣਾ ਮੰਨਣਾ ਪਹਾੜ ਵਰਗਾ ਲੱਗ ਰਿਹਾ ਹੈ। ਫ਼ਕੀਰ ਤੋਂ ਬਾਦਸ਼ਾਹ ਬਣਨ ਵਾਲੇ ਪੁੱਤ ਨੂੰ ਮਾਂ ਕਿਵੇਂ ਭੁੱਲੇ। ਰਾਜਵੀਰ ਆਪਣੇ ਬੱਚਿਆਂ ਵਿੱਚੋਂ ਜਵੰਦਾ ਬਣ ਕੇ ਮੁੜ ਬੋਲੇਗਾ। ਸਾਰੇ ਮਿੱਤਰ ਪਰਿਵਾਰ ਨਾਲ ਖੜ੍ਹੇ ਹਨ। ਇਹ ਸਮਾਗਮ ਪੰਜਾਬੀ ਇੰਡਸਟਰੀ ਦੀ ਏਕਤਾ ਅਤੇ ਜਵੰਦਾ ਪ੍ਰਤੀ ਪਿਆਰ ਨੂੰ ਦਰਸਾਉਂਦਾ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...