October 15, 2026, 9:48 am
----------- Advertisement -----------
HomeNewsBreaking Newsਰਾਜਵੀਰ ਜਵੰਦਾ ਦੀ ਹਾਲਤ ’ਚ ਕੋਈ ਵੱਡਾ ਸੁਧਾਰ ਨਹੀਂ, ਹਾਲਤ ਚਿੰਤਾਜਨਕ

ਰਾਜਵੀਰ ਜਵੰਦਾ ਦੀ ਹਾਲਤ ’ਚ ਕੋਈ ਵੱਡਾ ਸੁਧਾਰ ਨਹੀਂ, ਹਾਲਤ ਚਿੰਤਾਜਨਕ

Published on

----------- Advertisement -----------

 ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਹਜੇ ਵੀ ਨਾਜ਼ੁਕ ਬਣੀ ਹੋਈ ਹੈ। ਵੀਰਵਾਰ ਸ਼ਾਮ 4 ਵਜੇ ਮੁਹਾਲੀ ਦੇ ਫੋਰਟਿਸ ਹਸਪਤਾਲ ਵੱਲੋਂ ਨਵਾਂ ਬੁਲੇਟਿਨ ਜਾਰੀ ਕੀਤਾ ਗਿਆ, ਜਿਸ ਵਿੱਚ ਦੱਸਿਆ ਗਿਆ ਕਿ ਰਾਜਵੀਰ ਇਸ ਵੇਲੇ ਵੀ ਲਾਈਫ ਸਪੋਰਟ ਸਿਸਟਮ ’ਤੇ ਹਨ ਅਤੇ ਕ੍ਰਿਟੀਕਲ ਕੇਅਰ ਤੇ ਨਿਊਰੋਸਾਇੰਸ ਟੀਮ ਉਨ੍ਹਾਂ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ।

ਡਾਕਟਰਾਂ ਦੇ ਅਨੁਸਾਰ, ਰਾਜਵੀਰ ਦੇ ਦਿਮਾਗ (ਨਿਊਰੋਲੌਜਿਕਲ ਸਟੇਟਸ) ਵਿੱਚ ਹੁਣ ਤੱਕ ਕੋਈ ਖ਼ਾਸ ਸੁਧਾਰ ਨਹੀਂ ਆਇਆ। ਉਨ੍ਹਾਂ ਦਾ ਦਿਲ ਠੀਕ ਤਰੀਕੇ ਨਾਲ ਕੰਮ ਕਰਦਾ ਰਹੇ, ਇਸ ਲਈ ਦਵਾਈਆਂ ਦੀ ਸਹਾਇਤਾ ਲਈ ਜਾ ਰਹੀ ਹੈ। ਡਾਕਟਰਾਂ ਨੇ ਕਿਹਾ ਹੈ ਕਿ ਇਸ ਵੇਲੇ ਉਨ੍ਹਾਂ ਦੀ ਹਾਲਤ ਬਾਰੇ ਕੁਝ ਵੀ ਕਹਿਣਾ ਮੁਸ਼ਕਲ ਹੈ।

ਇਸ ਤੋਂ ਪਹਿਲਾਂ ਹਸਪਤਾਲ ਵੱਲੋਂ ਪੰਜ ਬੁਲੇਟਿਨ ਜਾਰੀ ਕੀਤੇ ਜਾ ਚੁੱਕੇ ਹਨ ਪਰ ਕਿਸੇ ਵਿੱਚ ਵੀ ਰਾਹਤ ਦੀ ਖ਼ਬਰ ਨਹੀਂ ਮਿਲੀ। ਰਾਜਵੀਰ ਨੇ ਅਜੇ ਤੱਕ ਕਿਸੇ ਨਾਲ ਗੱਲ ਨਹੀਂ ਕੀਤੀ। ਉਨ੍ਹਾਂ ਦੀ ਸਿਹਤਯਾਬੀ ਲਈ ਗੁਰਦੁਆਰਿਆਂ ਵਿੱਚ ਲਗਾਤਾਰ ਅਰਦਾਸਾਂ ਹੋ ਰਹੀਆਂ ਹਨ।

ਵੀਰਵਾਰ ਨੂੰ ਵਿਰੋਧ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਕਈ ਕਾਂਗਰਸ ਲੀਡਰ ਰਾਜਵੀਰ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਫੋਰਟਿਸ ਹਸਪਤਾਲ ਪਹੁੰਚੇ। ਬਾਜਵਾ ਦੇ ਨਾਲ ਉਨ੍ਹਾਂ ਦੇ ਪੁੱਤਰ ਅਤੇ ਕਲਾਕਾਰ ਵਿਕਰਮ ਬਾਜਵਾ ਵੀ ਮੌਜੂਦ ਸਨ।

  •  
----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...