August 29, 2026, 12:08 pm
----------- Advertisement -----------
HomeNewsBreaking Newsਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

Published on

----------- Advertisement -----------

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਹੋਰ ਵੱਡਾ ਸਿਆਸੀ ਸਮਰਥਨ ਮਿਲਿਆ ਹੈ। ਡੇਰਾ ਬਾਬਾ ਨਾਨਕ ਹਲਕੇ ਨਾਲ ਸਬੰਧਤ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਚੰਨੀ ਦੇ ਹੱਕ ਵਿੱਚ ਖੁੱਲ੍ਹ ਕੇ ਆਪਣਾ ਸਟੈਂਡ ਰੱਖਿਆ ਹੈ।

ਬਾਬਾ ਬਕਾਲਾ ਵਿੱਚ ਰੱਖੜ ਪੁੰਨਿਆ ਮੌਕੇ ਕਾਂਗਰਸ ਦੀ ਸਿਆਸੀ ਕਾਨਫਰੰਸ ਦੌਰਾਨ ਸਿੱਕੀ ਨੇ ਕਿਹਾ ਕਿ “ਚੰਨੀ ਕਾਂਗਰਸ ਵਿੱਚ ਹੋਣਗੇ ਤਾਂ ਅਸੀਂ ਕਾਂਗਰਸ ਵਿੱਚ ਹੋਵਾਂਗੇ, ਚੰਨੀ ਜਿੱਥੇ ਜਾਣਗੇ ਅਸੀਂ ਉਨ੍ਹਾਂ ਦੇ ਨਾਲ ਜਾਵਾਂਗੇ।” ਉਨ੍ਹਾਂ ਇੱਥੋਂ ਤੱਕ ਕਿਹਾ ਕਿ ਜੇਕਰ ਚੰਨੀ ਚੋਣ ਲੜਨਗੇ ਤਾਂ ਉਹ ਵੀ ਚੋਣ ਮੈਦਾਨ ਵਿੱਚ ਉਨ੍ਹਾਂ ਦੇ ਨਾਲ ਹੋਣਗੇ।

ਸਿੱਕੀ ਦੇ ਇਸ ਬਿਆਨ ਨੇ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਮੁੜ ਗਰਮਾ ਦਿੱਤਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਚੰਨੀ ਪ੍ਰਤੀ ਆਪਣੀ ਵਫ਼ਾਦਾਰੀ ਜ਼ਾਹਰ ਕੀਤੀ ਅਤੇ ਕਿਹਾ ਕਿ ਉਹ ਚੰਨੀ ਲਈ ਹਰ ਹੱਦ ਤੱਕ ਜਾਣ ਨੂੰ ਤਿਆਰ ਹਨ।

ਦੱਸ ਦੇਈਏ ਕਿ ਬਾਬਾ ਬਕਾਲਾ ਦੀ ਕਾਨਫਰੰਸ ਵਿੱਚ ਚੰਨੀ ਸਮਰਥਕਾਂ ਵੱਲੋਂ ਉਨ੍ਹਾਂ ਨੂੰ 2027 ਲਈ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਬਣਾਉਣ ਦੀ ਮੰਗ ਵੀ ਉਠਾਈ ਗਈ। ਰੈਲੀ ਦੌਰਾਨ ਚੰਨੀ ਦੇ ਹੱਕ ਵਿੱਚ ਨਾਅਰੇਬਾਜ਼ੀ ਨੇ ਪਾਰਟੀ ਅੰਦਰ ਚੱਲ ਰਹੀ ਧੜੇਬੰਦੀ ਨੂੰ ਹੋਰ ਉਜਾਗਰ ਕਰ ਦਿੱਤਾ।

ਕਾਨਫਰੰਸ ਵਿੱਚ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ ਅਤੇ ਹਰਮਿੰਦਰ ਸਿੰਘ ਗਿੱਲ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਮੌਜੂਦ ਰਹੇ।

ਉੱਧਰ, ਚੰਨੀ ਧੜੇ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਿਚਕਾਰ ਚੱਲ ਰਹੀ ਖਿੱਚੋਤਾਣ ਵੀ ਲਗਾਤਾਰ ਚਰਚਾ ਵਿੱਚ ਹੈ। ਚੰਨੀ ਸਮਰਥਕ ਪਹਿਲਾਂ ਵੀ ਵੜਿੰਗ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਦੇ ਰਹੇ ਹਨ। ਹੁਣ ਰਮਨਜੀਤ ਸਿੱਕੀ ਦੇ ਖੁੱਲ੍ਹੇ ਸਮਰਥਨ ਨੇ ਕਾਂਗਰਸ ਦੀ ਅੰਦਰੂਨੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ...

ਕਲਯੁੱਗੀ ਨੂੰਹ ਨੇ ਸੱਸ ਦਾ ਕੀਤਾ ਬੇਰਹਿਮੀ ਨਾਲ ਕਤਲ, ਭਰਾ ਤੇ ਦੋਸਤ ਨੇ ਅਪਰਾਧ ‘ਚ ਦਿੱਤਾ ਸਾਥ

ਸੰਗਰੂਰ ਵਿਚ ਇੱਕ ਨੂੰਹ ਵੱਲੋਂ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਪੰਜਾਬ BJP ‘ਚ ਵੱਡਾ ਐਕਸ਼ਨ! 3 ਆਗੂਆਂ ਨੂੰ ਕਾਰਨ ਦੱਸੋ ਨੋਟਿਸ, 7 ਦਿਨਾਂ ‘ਚ ਦੇਣਾ ਹੋਵੇਗਾ ਜਵਾਬ

ਪੰਜਾਬ ਭਾਜਪਾ ਨੇ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਤਿੰਨ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ...

ਪਾਕਿਸਤਾਨ ‘ਚ 200 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਦਾਅਵਾ, ਮਾਲ ਬਣਾਉਣ ਦੀਆਂ ਖ਼ਬਰਾਂ ‘ਤੇ SGPC ਨੇ ਜਤਾਇਆ ਰੋਸ

ਪਾਕਿਸਤਾਨ ਦੇ ਕਵੇਟਾ ਤੋਂ ਸਿੱਖ ਭਾਈਚਾਰੇ ਨਾਲ ਜੁੜੀ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਬਲੋਚਿਸਤਾਨ...

‘ਮਿਸ਼ਨ ਕਲੀਨ ਪੰਜਾਬ’ ਅੱਜ ਤੋਂ ਸ਼ੁਰੂ, ਸਿਹਤ ਮੰਤਰੀ ਨੇ ਖੁਦ ਸਫਾਈ ਕਰਕੇ ਕੀਤੀ ਸ਼ੁਰੂਆਤ

ਪੰਜਾਬ ਵਿੱਚ ਅੱਜ “ਮਿਸ਼ਨ ਕਲੀਨ ਪੰਜਾਬ” ਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ ਦਾ ਦੂਜਾ ਪੜਾਅ...

ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ

ਹਲਕਾ ਮਜੀਠਾ ਦੇ ਸਾਬਕਾ ਐਮ. ਐਲ. ਏ. ਸਰਦਾਰ ਰਣਜੀਤ ਸਿੰਘ ਵਰਿਆਮ ਨੰਗਲ ਇਸ ਫਾਨੀਂ...

ਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ...

ਜਸਵੀਰ ਸਿੰਘ ਗੜ੍ਹੀ ਵੱਲੋਂ SC ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਮਿਸ਼ਨ ਦੀ ਚੇਅਰਮੈਨੀ...