November 12, 2026, 12:56 pm
----------- Advertisement -----------
HomeNewsBreaking Newsਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ 'ਤੇ ਛੇੜਛਾੜ ਦੇ ਦੋਸ਼...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

Published on

----------- Advertisement -----------

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ ‘ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਡਰਾਈਵਰ ਦਾ ਦਾਅਵਾ ਹੈ ਕਿ ਉਸ ਦੀ ਇਕ ਲੜਕੀ ਨਾਲ ਰੈਗੂਲਰ ਕਸਟਮਰ ਵਜੋਂ ਜਾਣ-ਪਛਾਣ ਬਣ ਗਈ ਸੀ। ਜਦੋਂ ਉਸ ਨੇ ਪਿਛਲੇ ਬਕਾਇਆ ਕਿਰਾਏ ਦੀ ਰਕਮ ਮੰਗੀ ਤਾਂ ਉਸ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪਈ।

ਦੋਸ਼ ਹੈ ਕਿ ਲੜਕੀ ਨੇ ਪਹਿਲਾਂ ਤੋਂ ਬਣਾਈ ਯੋਜਨਾ ਤਹਿਤ ਰਸਤੇ ਵਿਚ ਬਾਈਕ ਰੁਕਵਾਈ ਅਤੇ ਉੱਚੀ ਆਵਾਜ਼ ਵਿੱਚ ਰੌਲਾ ਪਾ ਕੇ ਡਰਾਈਵਰ ‘ਤੇ ਛੇੜਛਾੜ ਦੇ ਇਲਜ਼ਾਮ ਲਗਾਉਣੇ ਸ਼ੁਰੂ ਕਰ ਦਿੱਤੇ। ਸ਼ੋਰ ਸੁਣ ਕੇ ਇਕੱਠੇ ਹੋਏ ਕੁਝ ਲੋਕਾਂ ਨੇ ਬਿਨਾਂ ਪੂਰੀ ਸੱਚਾਈ ਜਾਣੇ ਡਰਾਈਵਰ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਆਪਣੀ ਜਾਨ ਬਚਾਉਣ ਲਈ ਡਰਾਈਵਰ ਨੇ ਮੌਕੇ ਤੋਂ ਭੱਜ ਕੇ ਨੇੜਲੇ ਪੈਟਰੋਲ ਪੰਪ ‘ਤੇ ਸ਼ਰਨ ਲਈ ਅਤੇ ਉੱਥੋਂ ਆਪਣੇ ਭਰਾ ਤੇ ਹੋਰ ਜਾਣਕਾਰਾਂ ਨੂੰ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ। ਪਰ ਜਦੋਂ ਉਹ ਉਸ ਦੀ ਮਦਦ ਲਈ ਮੌਕੇ ‘ਤੇ ਪਹੁੰਚੇ ਤਾਂ ਹਮਲਾਵਰਾਂ ਨੇ ਉਨ੍ਹਾਂ ‘ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਵਿਚ ਉਹ ਗੰਭੀਰ ਜ਼ਖ਼ਮੀ ਹੋ ਗਏ।

ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਪਹਿਲਾਂ ਸਿਵਲ ਹਸਪਤਾਲ ਅਤੇ ਬਾਅਦ ਵਿਚ ਦਯਾਨੰਦ ਹਸਪਤਾਲ ਭੇਜਿਆ ਗਿਆ। ਪੁਲਿਸ ਨੇ ਮੌਕੇ ਤੋਂ ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਸਬੂਤ ਇਕੱਠੇ ਕਰਨ ਦੇ ਨਾਲ-ਨਾਲ ਪੀੜਤਾਂ ਦੇ ਬਿਆਨ ਦਰਜ ਕੀਤੇ। ਇਸ ਤੋਂ ਬਾਅਦ 15 ਨਾਮਜ਼ਦ ਵਿਅਕਤੀਆਂ ਅਤੇ ਕੁਝ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਫਿਲਹਾਲ ਪੁਲਿਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਸੀ.ਸੀ.ਟੀ.ਵੀ. ਫੁਟੇਜ ਸਮੇਤ ਹੋਰ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...