September 21, 2026, 6:30 pm
----------- Advertisement -----------
HomeNewsBreaking NewsRapper Badshah ਦੇ ਕਲੱਬ ’ਤੇ ਹ.ਮ.ਲਾ ਕਰਨ ਵਾਲਾ ਗ੍ਰਿਫ਼ਤਾਰ, ਗੈਂਗਸਟਰ ਗੋਲਡੀ ਬਰਾੜ...

Rapper Badshah ਦੇ ਕਲੱਬ ’ਤੇ ਹ.ਮ.ਲਾ ਕਰਨ ਵਾਲਾ ਗ੍ਰਿਫ਼ਤਾਰ, ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ’ਚ ਸੀ ਮੁਲਜ਼ਮ

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਰੈਪਰ ਬਾਦਸ਼ਾਹ ਦੇ ਕਲੱਬ ’ਤੇ ਹਮਲਾ ਕਰਨ ਵਾਲਾ ਗ੍ਰਿਫਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਦਿੱਲੀ ਪੁਲਿਸ ਨੇ ਇਸ ਮਾਮਲੇ ’ਚ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਮੁਲਜ਼ਮ ਵੱਲੋਂ 26 ਨਵੰਬਰ 2024 ਨੂੰ ਚੰਡੀਗੜ੍ਹ ’ਚ ਕਲੱਬ ਦੇ ਬਾਹਰ ਧਮਾਕਾ ਕੀਤਾ ਗਿਆ ਸੀ। ਕਰੂਡ ਬੰਬ ਸੁੱਟਣ ਮਗਰੋਂ ਮੁਲਜ਼ਮ ਫਰਾਰ ਹੋ ਗਿਆ ਸੀ। 

ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗੋਲਡੀ ਬਰਾੜ ਦੇ ਸੰਪਰਕ ਵਿੱਚ ਹੈ। ਦੱਸ ਦਈਏ ਕਿ ਪਿਛਲੇ ਸਾਲ ਨਵੰਬਰ ਵਿੱਚ ਵੀ ਬਾਦਸ਼ਾਹ ਦੇ ਨਾਈਟ ਕਲੱਬ ਵਿੱਚ ਧਮਾਕਾ ਹੋਇਆ ਸੀ। ਬਾਈਕ ‘ਤੇ ਸਵਾਰ ਕੁਝ ਨੌਜਵਾਨ ਦੇਸੀ ਬੰਬ ਸੁੱਟ ਕੇ ਭੱਜ ਗਏ ਸਨ। ਇਸ ਧਮਾਕੇ ਵਿੱਚ ਵੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਕਲੱਬ ਦੇ ਸ਼ੀਸ਼ੇ ਟੁੱਟ ਗਏ।

ਦੱਸ ਦਈਏ ਕਿ ਮੁਲਜ਼ਮ ਦੀ ਪਛਾਣ ਦੀਪਕ ਵਜੋਂ ਹੋਈ ਹੈ, ਜੋ ਕਿ ਪੰਜਾਬ ਦੇ ਫਰੀਦਕੋਟ ਦਾ ਰਹਿਣ ਵਾਲਾ ਹੈ। ਦੀਪਕ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਲੰਬੇ ਸਮੇਂ ਤੋਂ ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ। ਇਸ ਵੇਲੇ ਪੁਲਿਸ ਦੀਪਕ ਤੋਂ ਪੁੱਛਗਿੱਛ ਕਰ ਰਹੀ ਹੈ।

ਕਾਬਿਲੇਗੌਰ ਹੈ ਕਿ 26 ਨਵੰਬਰ 2024 ਨੂੰ, ਚੰਡੀਗੜ੍ਹ ਦੇ ਦੋ ਕਲੱਬਾਂ, ਬਾਦਸ਼ਾਹ ਦੇ ਸੇਵਿਲ ਬਾਰ ਐਂਡ ਲਾਉਂਜ ਅਤੇ ਡੀ ਓਰਾ ਕਲੱਬ ਦੇ ਬਾਹਰ ਦੋ ਧਮਾਕੇ ਹੋਏ। ਸੀਸੀਟੀਵੀ ਫੁਟੇਜ ਵਿੱਚ ਇੱਕ ਵਿਅਕਤੀ ਨੂੰ ਕਲੱਬਾਂ ‘ਤੇ ਕਰੂਡ ਬੰਬ ਸੁੱਟਦੇ ਅਤੇ ਭੱਜਦੇ ਹੋਏ ਦਿਖਾਇਆ ਗਿਆ। ਇਨ੍ਹਾਂ ਧਮਾਕਿਆਂ ਕਾਰਨ ਕਲੱਬਾਂ ਦੇ ਸ਼ੀਸ਼ੇ ਟੁੱਟ ਗਏ, ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...