November 16, 2026, 9:51 pm
----------- Advertisement -----------
HomeNewsBreaking Newsਗਾਇਕ ਤੇ ਰੈਪਰ ਬਾਦਸ਼ਾਹ ਨੂੰ ਅਦਾਲਤ ਵੱਲੋਂ ₹2.20 ਕਰੋੜ ਜਮ੍ਹਾਂ ਕਰਨ ਦੇ...

ਗਾਇਕ ਤੇ ਰੈਪਰ ਬਾਦਸ਼ਾਹ ਨੂੰ ਅਦਾਲਤ ਵੱਲੋਂ ₹2.20 ਕਰੋੜ ਜਮ੍ਹਾਂ ਕਰਨ ਦੇ ਹੁਕਮ

Published on

----------- Advertisement -----------

ਗਾਇਕ ਅਤੇ ਰੈਪਰ ਅਦਿਤਿਆ ਪ੍ਰਤੀਕ ਸਿੰਘ ਉਰਫ਼ ਬਾਦਸ਼ਾਹ ਨਾਲ ਜੁੜੇ ਵਪਾਰਕ ਵਿਵਾਦ ਵਿੱਚ ਵੱਡੀ ਕਾਰਵਾਈ ਹੋਈ ਹੈ। ਕਰਨਾਲ ਦੀ ਮਾਣਯੋਗ ਕਮੇਰਸ਼ੀਅਲ ਅਦਾਲਤ (ADJ-1) ਨੇ ਹੁਕਮ ਦਿੱਤਾ ਹੈ ਕਿ ਬਾਦਸ਼ਾਹ ਨੂੰ ਅਰਬਿਟ੍ਰੇਸ਼ਨ ਦਾਅਵੇ ਵਿੱਚ ਅੰਤਰਿਮ ਸੁਰੱਖਿਆ ਵਜੋਂ ਕੁੱਲ ₹2.20 ਕਰੋੜ ਦੀ ਰਕਮ ਫਿਕਸਡ ਡਿਪਾਜ਼ਿਟ ਰਾਹੀਂ ਜਮ੍ਹਾਂ ਕਰਨੀ ਪਵੇਗੀ।

ਇਹ ਹੁਕਮ ਅਰਬਿਟ੍ਰੇਸ਼ਨ ਪਟੀਸ਼ਨ ਨੰਬਰ 47/2024 ਵਿੱਚ ਜਾਰੀ ਕੀਤਾ ਗਿਆ, ਜੋ ਕਿ ਅਰਬਿਟ੍ਰੇਸ਼ਨ ਐਂਡ ਕੰਸੀਲੀਏਸ਼ਨ ਐਕਟ, 1996 ਦੀ ਧਾਰਾ 9 ਹੇਠ ਦਾਖ਼ਲ ਹੋਈ ਸੀ। ਪਟੀਸ਼ਨਰ ਪਾਰਟੀ ਨੇ ਤੁਰੰਤ ਅੰਤਰਿਮ ਰਾਹਤ ਦੀ ਮੰਗ ਕੀਤੀ ਸੀ। ਅਦਾਲਤ ਨੇ ਨੋਟ ਕੀਤਾ ਕਿ ਹਾਲਾਂਕਿ ਬਾਦਸ਼ਾਹ ਪਹਿਲਾਂ ਹੀ ₹1.70 ਕਰੋੜ ਦੀ FDR ਜਮ੍ਹਾਂ ਕਰਵਾ ਚੁੱਕੇ ਹਨ, ਪਰ ਪਟੀਸ਼ਨਰ ਵੱਲੋਂ ਕੁੱਲ ₹2.88 ਕਰੋੜ ਦਾ ਦਾਅਵਾ ਕੀਤਾ ਗਿਆ ਹੈ। ਇਸ ਲਈ ਅਦਾਲਤ ਨੇ ਬਾਦਸ਼ਾਹ ਨੂੰ ਹੋਰ ₹50 ਲੱਖ ਦੀ FDR 60 ਦਿਨਾਂ ਅੰਦਰ ਜਮ੍ਹਾਂ ਕਰਨ ਦੇ ਹੁਕਮ ਦਿੱਤੇ ਹਨ।

ਜਾਣੋ ਪੂਰਾ ਮਾਮਲਾ

ਇਹ ਵਿਵਾਦ 30 ਜੂਨ 2021 ਨੂੰ Music Company ਨਾਲ ਹੋਏ ਇੱਕ Agreement ਤੋਂ ਉੱਠਿਆ। ਪਟੀਸ਼ਨਰ ਨੇ ਦੋਸ਼ ਲਗਾਇਆ ਕਿ ਬਾਦਸ਼ਾਹ ਨੇ ₹2,00,60,000 + GST ਸਮੇਤ ਵਿਆਜ ਅਤੇ ਹੋਰ ਖਰਚੇ ਨਹੀਂ ਚੁਕਾਏ, ਜਿਸ ਕਰਕੇ ਕੁੱਲ ₹2,88,28,986 ਦੀ ਰਕਮ ਬਕਾਇਆ ਬਣਦੀ ਹੈ।

ਅਦਾਲਤ ਦੀਆਂ ਮਹੱਤਵਪੂਰਨ ਟਿੱਪਣੀਆਂ

ਫੈਸਲੇ ਵਿੱਚ ਅਦਾਲਤ ਨੇ ਕਿਹਾ:

“ਜੇਕਰ ਜਵਾਬੀ ਪਾਰਟੀ (ਬਾਦਸ਼ਾਹ) ਆਪਣੀ ਸੰਪਤੀ ਦੀ ਜਾਣਕਾਰੀ ਸਾਂਝੀ ਕਰਨ ਵਿੱਚ ਰੁਚੀ ਨਹੀਂ ਰੱਖਦੇ, ਤਾਂ ਇਸ ਗੱਲ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਕਿ ਉਹ ਆਪਣੀ ਜਾਇਦਾਦ ਵੇਚ ਕੇ ਜਾਂ ਬੈਂਕ ਖਾਤਿਆਂ ਤੋਂ ਪੈਸਾ ਕੱਢ ਕੇ ਪਟੀਸ਼ਨਰ ਦੇ ਦਾਅਵੇ ਨੂੰ ਨੁਕਸਾਨ ਪਹੁੰਚਾ ਸਕਦੇ ਹਨ।”

ਅਦਾਲਤ ਨੇ ਮੰਨਿਆ ਕਿ ਪਟੀਸ਼ਨਰ ਦਾ ਪ੍ਰਾਈਮਾ ਫੇਸੀ ਕੇਸ ਮਜ਼ਬੂਤ ਹੈ, ਅਤੇ ਜੇ ਸੁਰੱਖਿਆ ਨਾ ਮਿਲੀ ਤਾਂ ਪਟੀਸ਼ਨਰ ਨੂੰ ਨਾ-ਪੂਰਾ ਹੋਣ ਵਾਲਾ ਨੁਕਸਾਨ ਝੱਲਣਾ ਪੈ ਸਕਦਾ ਹੈ। ਇਸ ਲਈ, ਅਰਬਿਟ੍ਰੇਸ਼ਨ ਐਕਟ ਦੀ ਧਾਰਾ 9 ਅਤੇ CPC ਦੇ ਆਰਡਰ 38 ਰੂਲ 5 ਅਧੀਨ ਲੋੜੀਂਦੀਆਂ ਸ਼ਰਤਾਂ ਪੂਰੀਆਂ ਹੁੰਦੀਆਂ ਹਨ।

ਅਦਾਲਤ ਦੇ ਹੁਕਮ

ਅਦਾਲਤ ਨੇ ਹੁਕਮ ਦਿੱਤਾ ਹੈ ਕਿ ₹1.70 ਕਰੋੜ ਅਤੇ ₹50 ਲੱਖ ਦੀਆਂ ਦੋਵੇਂ FDRs ਨਾ ਤਾਂ ਤੋੜੀਆਂ ਜਾਣ, ਨਾ ਹੀ ਉਨ੍ਹਾਂ ’ਤੇ ਕੋਈ ਕਰਜ਼ਾ/ਰੋਕ ਲਗਾਈ ਜਾਵੇ। ਪਟੀਸ਼ਨਰ ਨੂੰ ਇਹ ਅਧਿਕਾਰ ਵੀ ਦਿੱਤਾ ਗਿਆ ਹੈ ਕਿ ਉਹ ਸੰਬੰਧਤ ਬੈਂਕ ਨੂੰ ਅਦਾਲਤ ਦਾ ਹੁਕਮ ਭੇਜ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...