June 15, 2026, 11:31 am
----------- Advertisement -----------
HomeNewsBreaking Newsਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

Published on

----------- Advertisement -----------

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਪੇਸ਼ ਹੋਣਗੇ। ਉਨ੍ਹਾਂ ਨੂੰ ਮਈ ਵਿਚ ਹੋਈਆਂ ਨਗਰ ਨਿਗਮ ਚੋਣਾਂ ਦੌਰਾਨ ਇਕ ਪੁਲਿਸ ਅਧਿਕਾਰੀ ਵਿਰੁੱਧ ਜਾਤੀਸੂਚਕ ਟਿੱਪਣੀ ਕਰਨ ਲਈ ਸੰਮਨ ਭੇਜਿਆ ਗਿਆ ਹੈ। ਬਿੱਟੂ ਨੂੰ ਪਹਿਲਾਂ ਵੀ ਸੰਮਨ ਭੇਜਿਆ ਗਿਆ ਸੀ, ਪਰ ਉਨ੍ਹਾਂ ਦੇ ਵਕੀਲ ਉਨ੍ਹਾਂ ਵਲੋਂ ਪੇਸ਼ ਹੋਏ। ਉਨ੍ਹਾਂ ਨੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਸਮਾਂ ਵਧਾਉਣ ਦੀ ਬੇਨਤੀ ਕੀਤੀ ਸੀ।

ਇਹ ਘਟਨਾ 26 ਮਈ ਨੂੰ ਵਾਪਰੀ, ਜਦੋਂ ਨਗਰ ਨਿਗਮ ਚੋਣਾਂ ਲਈ ਵੋਟਿੰਗ ਚੱਲ ਰਹੀ ਸੀ। ਭਾਜਪਾ ਆਗੂ ਓਂਕਾਰ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਜਾਣਕਾਰੀ ਮਿਲਣ ‘ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਧੂਰੀ ਪਹੁੰਚੇ, ਜਿਥੇ ਉਨ੍ਹਾਂ ਦੀ ਪੁਲਿਸ ਨਾਲ ਝਗੜਾ ਹੋਇਆ। ਦੋਸ਼ ਹੈ ਕਿ ਉਨ੍ਹਾਂ ਨੇ ਇਕ ਪੁਲਿਸ ਅਧਿਕਾਰੀ ਵਿਰੁੱਧ ਜਾਤੀਸੂਚਕ ਟਿੱਪਣੀ ਕੀਤੀ।

ਘਟਨਾ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ। ਇਸ ਤੋਂ ਬਾਅਦ ਪੰਜਾਬ ਐਸ.ਸੀ. ਕਮਿਸ਼ਨ ਨੇ ਖੁਦ ਨੋਟਿਸ ਲੈਂਦੇ ਹੋਏ ਬਿੱਟੂ ਨੂੰ ਤਲਬ ਕੀਤਾ ਅਤੇ ਸੰਗਰੂਰ ਪੁਲਿਸ ਤੋਂ ਰਿਪੋਰਟ ਮੰਗੀ। ਹਾਲਾਂਕਿ ਬਿੱਟੂ ਨੇ ਜਨਤਕ ਤੌਰ ‘ਤੇ ਆਪਣੇ ਸ਼ਬਦਾਂ ਲਈ ਮੁਆਫ਼ੀ ਮੰਗੀ। ਇਸ ਦੇ ਨਾਲ ਹੀ ਸੰਗਰੂਰ ਪੁਲਿਸ ਵਲੋਂ ਇਕ ਰਿਪੋਰਟ ਵੀ ਪੇਸ਼ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਚੰਡੀਗੜ੍ਹ, 13 ਜੂਨ 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ...