July 25, 2026, 1:23 pm
----------- Advertisement -----------
HomeNewsBreaking Newsਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

Published on

----------- Advertisement -----------

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਰਾਸ਼ਟਰਪਤੀ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ਰਵਨੀਤ ਸਿੰਘ ਦਾ ਮੰਤਰੀ ਮੰਡਲ ਤੋਂ ਅਸਤੀਫਾ ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਸਵੀਕਾਰ ਕਰ ਲਿਆ ਗਿਆ ਹੈ। ਉਨ੍ਹਾਂ ਦਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਗਿਆ ਹੈ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ਲੜ ਸਕਦੇ ਹਨ। ਪਾਰਟੀ ਉਨ੍ਹਾਂ ਨੂੰ ਚੋਣਾਂ ਵਿੱਚ ਇੱਕ ਅਹਿਮ ਭੂਮਿਕਾ ਸੌਂਪ ਸਕਦੀ ਹੈ। ਇਸ ਤੋਂ ਇਲਾਵਾ, ਉਹ ਖੁਦ ਕਿਸੇ ਪ੍ਰਮੁੱਖ ਸੀਟ ਤੋਂ ਚੋਣ ਲੜ ਸਕਦੇ ਹਨ। ਲੰਬੇ ਸਮੇਂ ਤੋਂ ਇਹ ਚਰਚਾ ਚੱਲ ਰਹੀ ਹੈ ਕਿ ਰਵਨੀਤ ਸਿੰਘ ਬਿੱਟੂ ਨੂੰ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਪੰਜਾਬ ਭੇਜਿਆ ਜਾਵੇਗਾ।

ਰਵਨੀਤ ਸਿੰਘ ਬਿੱਟੂ ਪਹਿਲਾਂ ਵੀ ਕਈ ਵਾਰ ਕਹਿ ਚੁੱਕੇ ਹਨ ਕਿ ਉਹ ਪੰਜਾਬ 2027 ਲਈ ਚੋਣਾਂ ਲੜਣਗੇ। ਸਿਆਸੀ ਪੰਡਿਤਾ ਦਾ ਕਹਿਣਾ ਹੈ ਕਿ ਰਵਨੀਤ ਸਿੰਘ ਬਿੱਟੂ ਆਪਣੇ ਆਪ ਨੂੰ ਮੁੱਖ ਮੰਤਰੀ ਚਿਹਰੇ ਵਜੋਂ ਦੇਖ ਰਹੇ ਹਨ। ਹਲਾਂਕਿ, ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਉਹ ਪਾਰਟੀ ਦੇ ਸੇਵਾਦਾਰ ਹਨ। ਜਿੱਥੇ ਪਾਰਟੀ ਉਨ੍ਹਾਂ ਦੀ ਡਿਊਟੀ ਲਗਾਏਗੀ। ਉਹ ਸੇਵਾ ਲਈ ਹਾਜ਼ਰ ਹੋ ਜਾਣਗੇ।

ਰਵਨੀਤ ਸਿੰਘ ਬਿੱਟੂ ਬਾਰੇ ਜਾਣੋ

ਰਵਨੀਤ ਸਿੰਘ ਬਿੱਟੂ ਨੇ ਭਾਰਤ ਸਰਕਾਰ ਵਿੱਚ ਰੇਲਵੇ ਰਾਜ ਮੰਤਰੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਵਜੋਂ ਸੇਵਾ ਨਿਭਾ ਰਹੇ ਸਨ। ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਬੇਅੰਤ ਸਿੰਘ ਦੇ ਪੋਤੇ ਹਨ ਅਤੇ ਵਰਤਮਾਨ ਵਿੱਚ ਭਾਰਤੀ ਜਨਤਾ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਵਜੋ ਸੇਵਾ ਨਿਭਾ ਰਹੇ ਹਨ। 21 ਜੂਨ 2026 ਨੂੰ ਉੁਨ੍ਹਾਂ ਦਾ ਕਾਰਜਕਾਲ ਖਤਮ ਹੋ ਗਿਆ ਸੀ।

ਕਾਂਗਰਸ ਛੱਡ ਬੀਜੇਪੀ ‘ਚ ਹੋਏ ਸ਼ਾਮਲ

ਰਵਨੀਤ ਸਿੰਘ ਬਿੱਟੂ 24 ਮਾਰਚ 2024 ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਏ ਸਨ। ਉਹ ਪਹਿਲਾਂ 11 ਮਾਰਚ 2021 ਤੋਂ 18 ਜੁਲਾਈ 2021 ਤੱਕ ਲੋਕ ਸਭਾ ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੇ ਨੇਤਾ ਵਜੋਂ ਸੇਵਾ ਨਿਭਾ ਚੁੱਕੇ ਹਨ। ਬਿੱਟੂ 2014 ਅਤੇ 2019 ਦੀਆਂ ਭਾਰਤੀ ਆਮ ਚੋਣਾਂ ਵਿੱਚ ਲੁਧਿਆਣਾ ਤੋਂ ਅਤੇ ਇਸ ਤੋਂ ਪਹਿਲਾਂ 2009 ਵਿੱਚ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਲਈ ਚੁਣੇ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...

ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ: ਮੀਤ ਹੇਅਰ

*ਚੰਡੀਗੜ੍ਹ, 24 ਜੁਲਾਈ ,2026*ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ...

ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

ਨਵੀਂ ਦਿੱਲੀ, 24 ਜੁਲਾਈ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਦਾ ਪਾਰਟੀ ਵਿੱਚ ਕੀਤਾ ਸਵਾਗਤ

*ਚੰਡੀਗੜ੍ਹ 24 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ,...

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

*ਚੰਡੀਗੜ੍ਹ 24 ਜੁਲਾਈ ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...