ਲੁਧਿਆਣਾ: ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਈ. ਡੀ. ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਜਲੰਧਰ ਵਿਚ ਗ੍ਰਿਫ਼ਤਾਰ ਕੀਤੇ ਜਾਣ ਦੀ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਇਹ ਬਦਲਾਖੋਰੀ ਕਿ ਸਿਆਸਤ ਹੈ। ਉਨ੍ਹਾਂ ਨੇ ਕਿਹਾ ਕਿ ਈ. ਡੀ. ਵੱਲੋਂ ਇਕ ਨੌਜਵਾਨ ਜਿਸ ਨੂੰ 8-8 ਘੰਟੇ ਇੰਟੈਰੋਗੇਟ ਕੀਤਾ ਜਾਂਦਾ ਹੈ ਅਤੇ ਉਸ ਕੋਲੋਂ ਕੁਝ ਵੀ ਉਗਲਵਾਇਆ ਜਾ ਸਕਦਾ ਹੈ।
ਪੰਜਾਬ ’ਚ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਅਤੇ ਇਹ ਕਿਸਾਨ ਅੰਦੋਲਨ ਲਈ ਬਦਲਾ ਲਿਆ ਜਾ ਰਿਹਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ ਵਿਧਾਇਕਾਂ ਨੂੰ ਲੈ ਕੇ ਦਿੱਤੇ ਬਿਆਨ ਦੀ ਨਿੰਦਾ ਵੀ ਕੀਤੀ ਬਿੱਟੂ ਨੇ ਕਿਹਾ ਕਿ ਭਗਵੰਤ ਮਾਨ ਐੱਮ. ਪੀ. ਹਨ. ਜਿਹੜੇ ਖੁਦ ਵੀ ਵਿਧਾਇਕ ਦੀ ਚੋਣ ਲੜ ਰਹੇ ਹਨ, ਕੀ ਉਹ ਵੀ ਡੰਡੋਤ ਕਰਕੇ ਲੋਕਾਂ ਤੋਂ ਵੋਟ ਮੰਗਣਗੇ।












