July 9, 2026, 8:10 pm
----------- Advertisement -----------
HomeNewsBreaking Newsਧੜੇਬੰਦੀ ਨੇ ਖਿੰਡਾ ਦਿੱਤੀ ਕਾਂਗਰਸ, ਰਵਨੀਤ ਸਿੰਘ ਬਿੱਟੂ ਨੇ ਲਾਏ ਗੰਭੀਰ ਦੋਸ਼

ਧੜੇਬੰਦੀ ਨੇ ਖਿੰਡਾ ਦਿੱਤੀ ਕਾਂਗਰਸ, ਰਵਨੀਤ ਸਿੰਘ ਬਿੱਟੂ ਨੇ ਲਾਏ ਗੰਭੀਰ ਦੋਸ਼

Published on

----------- Advertisement -----------

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਇਸ ਵੇਲੇ ਗੰਭੀਰ ਧੜੇਬੰਦੀ ਦਾ ਸ਼ਿਕਾਰ ਹੈ ਅਤੇ ਇਸ ਦਾ ਅਸਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਫ਼ ਦਿਖਾਈ ਦੇਵੇਗਾ। ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰ ਹਲਕੇ ਵਿੱਚ ਕਈ-ਕਈ ਧੜੇ ਖੜ੍ਹੇ ਕਰ ਦਿੱਤੇ ਹਨ, ਜਿਸ ਕਾਰਨ ਪਾਰਟੀ ਦੀ ਸਥਿਤੀ ਕਮਜ਼ੋਰ ਹੋ ਗਈ ਹੈ।ਬਿੱਟੂ ਨੇ ਕਿਹਾ ਕਿ ਹਾਈਕਮਾਨ ਨੂੰ ਕਈ ਕਮੇਟੀਆਂ ਬਣਾਉਣੀਆਂ ਪਈਆਂ, ਪਰ ਉਨ੍ਹਾਂ ਦੇ ਐਲਾਨ ‘ਤੇ ਕਿਤੇ ਵੀ ਖੁਸ਼ੀ ਨਹੀਂ ਮਨਾਈ ਗਈ। ਉਨ੍ਹਾਂ ਯੂਥ ਕਾਂਗਰਸ ਚੋਣਾਂ ਦਾ ਹਵਾਲਾ ਦਿੰਦਿਆਂ ਦੋਸ਼ ਲਾਇਆ ਕਿ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਦੀ ਜਿੱਤ ਨੂੰ ਪ੍ਰਭਾਵਿਤ ਕਰਕੇ ਰਾਜਾ ਵੜਿੰਗ ਦੇ ਕਰੀਬੀ ਸ਼ੁਭਮ ਸ਼ਰਮਾ ਨੂੰ ਜਿਤਾਇਆ ਗਿਆ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਪੁੱਛੇ ਸਵਾਲ ‘ਤੇ ਬਿੱਟੂ ਨੇ ਕਿਹਾ ਕਿ ਚੰਨੀ ਕਾਂਗਰਸ ਨਹੀਂ ਛੱਡਣਗੇ, ਸਗੋਂ ਪਾਰਟੀ ਵਿੱਚ ਰਹਿ ਕੇ ਹੀ ਉਸ ਦਾ ਨੁਕਸਾਨ ਕਰਨਗੇ।

ਵਿਧਾਨ ਸਭਾ ਚੋਣਾਂ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜਲੰਧਰ ਤੋਂ ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ ਅਤੇ ਉਹ ਲੁਧਿਆਣਾ ਤੋਂ ਹੀ ਚੋਣ ਲੜਨਾ ਚਾਹੁੰਦੇ ਹਨ। ਹਾਲਾਂਕਿ, ਅੰਤਿਮ ਫ਼ੈਸਲਾ ਪਾਰਟੀ ਹਾਈਕਮਾਨ ਹੀ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਊਟੀ ‘ਚ ਕੁਤਾਹੀ ਵਰਤਣ ‘ਤੇ SHO ਰਾਜਾਸਾਂਸੀ ਖਿਲਾਫ਼ ਹੋਇਆ ਵੱਡਾ ਐਕਸ਼ਨ, DIG ਨੇ ਕੀਤਾ ਸਸਪੈਂਡ

ਅੰਮ੍ਰਿਤਸਰ ਦੇ ਰਾਜਾਸਾਂਸੀ ਥਾਣੇ ਦੇ ਥਾਣਾ ਇੰਚਾਰਜ ਨੂੰ ਡਿਊਟੀ ਵਿਚ ਕੁਤਾਹੀ ਵਰਤਣ ਦੇ ਦੋਸ਼...

ਵੋਟ ਕੱਟੀ ਤਾਂ ਸਕੀਮਾਂ ਤੋਂ ਬਾਹਰ, ਔਰਤਾਂ ਨੂੰ ਨਹੀਂ ਮਿਲਣਗੇ 1000 ਰੁ.! ਮੰਤਰੀ ਅਰੋੜਾ ਵੱਲੋਂ SIR ਕਰਾਉਣ ਦੀ ਅਪੀਲ

ਜੇਕਰ ਤੁਹਾਡਾ ਨਾਮ ਪੰਜਾਬ ਵਿੱਚ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਵਿੱਚੋਂ ਹਟਾ...

ਫਿਲਮੀ ਅੰਦਾਜ਼ ‘ਚ ਸਮਗਲਰਾਂ ਤੇ ਪੁਲਿਸ ਦੀ ਗੱਡੀ ਵਿਚਾਲੇ ਹੋਈ ਟੱਕਰ, ਹਾਦਸੇ ‘ਚ SHO ਜ਼ਖਮੀ

ਨਾਭਾ ਦੇ ਪਿੰਡ ਧੰਗੇੜਾ ਨੇੜੇ ਸਮਗਲਰਾਂ ਦਾ ਪਿੱਛਾ ਕਰ ਰਹੀ ਪੁਲਿਸ ਪਾਰਟੀ ਦੀ ਗੱਡੀ...

ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਆਸਟ੍ਰੇਲੀਆ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਮੋਦੀ ਦੀ...

ਹਾਈਕੋਰਟ ਪਹੁੰਚਿਆ ‘ਸਤਲੁਜ’ ਫ਼ਿਲਮ ਵਿਵਾਦ, ਮੋਹਾਲੀ ਦੇ ਸਰਵਨ ਸਿੰਘ ਨੇ ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼ ਪਾਈ ਪਟੀਸ਼ਨ

‘ਸਤਲੁਜ’ ਫ਼ਿਲਮ ਵਿਵਾਦ ਹੁਣ ਹਾਈਕੋਰਟ ਪਹੁੰਚ ਗਿਆ ਹੈ। ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼...

17 ਜੁਲਾਈ ਨੂੰ ਮਨਾਈ ਜਾਵੇਗੀ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ

ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ...

Jaswant Singh Khalra ਦੇ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ ; ਮਾਮਲੇ ’ਚ ਦੋਸ਼ੀ ਸਾਬਕਾ DSP ਜਸਪਾਲ ਸਿੰਘ ਗਾਇਬ !

ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਕਤਲ ਮਾਮਲੇ ਵਿੱਚ ਦੋਸ਼ੀ ਸਾਬਕਾ DSP ਜਸਪਾਲ...

ਜੈਪੁਰ ‘ਚ ਧੀ ਨੇ ਜਾਇਦਾਦ ਤੇ ਨੌਕਰੀ ਲਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ,ਕਤਲ ਦਾ ਨਹੀਂ ਕੋਈ ਪਛਤਾਵਾ

ਜੈਪੁਰ ਦੀ ਏਅਰਪੋਰਟ ਕਲੋਨੀ ਦੀ ਰਹਿਣ ਵਾਲੀ ਆਯੂਸ਼ੀ ਸ਼ਰਮਾ ਰਾਜਸਥਾਨ ਭਰ ਵਿੱਚ ਬਦਨਾਮ ਹੋ...

ਮੋਗਾ ਸਦਰ ਥਾਣੇ ‘ਚ ਧਮਾਕੇ ਦੀ ਜਾਂਚ ‘ਚ ਜੁਟੀਆਂ ਫੋਰੈਂਸਿਕ ਟੀਮਾਂ, ਬਾਈਕ ਸਵਾਰ 2 ਹਮਲਾਵਰਾਂ ਨੇ ਸੁੱਟਿਆ ਸੀ ਹੈਂਡ ਗ੍ਰੇਨੇਡ

ਮੋਗਾ ਪੁਲਿਸ ਥਾਣੇ ‘ਤੇ ਹਮਲਾ ਹੋਇਆ ਹੈ। ਅਣਪਛਾਤੇ ਵੱਲੋਂ ਗ੍ਰੇਨੇਡ ਸੁੱਟਿਆ ਗਿਆ ਜਿਸ ਪਿੱਛੋਂ...