September 21, 2026, 11:10 pm
----------- Advertisement -----------
HomeNewsBreaking Newsਪੰਜਾਬ ਦੇ ਬਾਰਡਰ ਏਰੀਏ ‘ਚੋਂ ਮਿਲਿਆ RDX ਤੇ ਹਥਿਆਰ, BSF ਤੇ ਪੁਲਿਸ...

ਪੰਜਾਬ ਦੇ ਬਾਰਡਰ ਏਰੀਏ ‘ਚੋਂ ਮਿਲਿਆ RDX ਤੇ ਹਥਿਆਰ, BSF ਤੇ ਪੁਲਿਸ ਨੇ ਲਿਆ ਕਬਜ਼ੇ ‘ਚ

Published on

----------- Advertisement -----------

ਭਾਰਤ-ਪਾਕਿਸਤਾਨ ਸਰਹੱਦ ‘ਤੇ ਇਕ ਵਾਰ ਫਿਰ ਸੁਰੱਖਿਆ ਬਲਾਂ ਨੇ ਪਾਕਿਸਤਾਨ ਤੋਂ ਆਈ ਇਕ ਵੱਡੀ ਅੱਤਵਾਦੀ ਸਾਜਿਸ਼ ਨੂੰ ਨਾਕਾਮ ਕੀਤਾ ਹੈ। ਬੀਐੱਸਐੱਫ ਤੇ ਪੰਜਾਬ ਪੁਲਿਸ ਦੀ ਸਾਂਝੀ ਕਾਰਵਾਈ ਵਿਚ ਅੰਮ੍ਰਿਤਸਰ ਜਿਲੇ ਦੇ ਸਾਹੋਵਾਲ ਪਿੰਡ ਕੋਲ ਖੇਤਾਂ ਵਿਚ ਭਾਰੀ ਮਾਤਰਾ ਵਿਚ RDX ਤੇ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਬਰਾਮਦਗੀ ਉਸ ਸਮੇਂ ਹੋਈ ਜਦੋਂ ਕਿਸਾਨ ਆਪਣੇ ਖੇਤਾਂ ਵਿਚ ਕਣਕ ਦੀ ਫਸਲ ਕੱਟ ਰਹੇ ਸਨ। ਉਦੋਂ ਇਕ ਵੱਡਾ ਸ਼ੱਕੀ ਪੈਕੇਟ ਨਜ਼ਰ ਆਇਆ। ਸੂਚਨਾ ਮਿਲੇਦ ਹੀ ਮੌਕੇ ਉਤੇ ਪਹੁੰਚੀ BSF ਤੇ ਪੁਲਿਸ ਟੀਮ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਪੈਕੇਟ ਨੂੰ ਖੋਲ੍ਹਣ ‘ਤੇ ਸੁਰੱਖਿਆ ਬਲਾਂ ਦੇ ਹੋਸ਼ ਉਡ ਗਏ। ਪੈਕੇਟ ਵਿਚੋਂ 4.5 ਕਿਲੋ RDX, 5 ਹੈਂਡ ਗ੍ਰੇਨੇਡ, 5 ਪਿਸਤੌਲਾਂ, 8 ਮੈਗਜ਼ੀਨ, 220 ਜ਼ਿੰਦਾ ਕਾਰਤੂਸ, 2 ਬੈਟਰੀਆਂ ਤੇ 1 ਰਿਮੋਟ ਕੰਟਰੋਲ ਡਿਵਾਈਸ ਬਰਾਮਦ ਕੀਤਾ ਗਿਆ। ਸਾਰਾ ਵਿਸਫੋਟਕ ਤੇ ਹਥਿਆਰ ਦਾ ਜਖੀਰਾ BSF ਤੇ ਪੰਜਾਬ ਪੁਲਿਸ ਨੇ ਕਬਜ਼ੇ ਵਿਚ ਲੈ ਲਿਆ ਹੈ। ਇਹ ਹਥਿਆਰ USA ਤੇ ਇਟਲੀ ਮੇਡ ਦੱਸੇ ਜਾ ਰਹੇ ਹਨ। ਪੂਰੇ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਇਹ ਵਿਸਫੋਟਕ ਸਮੱਗਰੀ ਪਾਕਿਸਤਾਨ ਤਸਕਰਾਂ ਵੱਲੋਂ ਡ੍ਰੋਨ ਦੀ ਮਦਦ ਨਾਲ ਭਾਰਤੀ ਸਰਹੱਦ ਅੰਦਰ ਸੁੱਟੀ ਗਈ ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...