May 13, 2026, 2:56 pm
----------- Advertisement -----------
HomeNewsBreaking Newsਐਡਵੋਕੇਟ ਹਰਜਿੰਦਰ ਧਾਮੀ ਨੇ ਆਪਣਾ ਅਸਤੀਫ਼ਾ ਲਿਆ ਵਾਪਸ, ਸੁਖਬੀਰ ਬਾਦਲ ਨਾਲ ਮੁਲਾਕਾਤ...

ਐਡਵੋਕੇਟ ਹਰਜਿੰਦਰ ਧਾਮੀ ਨੇ ਆਪਣਾ ਅਸਤੀਫ਼ਾ ਲਿਆ ਵਾਪਸ, ਸੁਖਬੀਰ ਬਾਦਲ ਨਾਲ ਮੁਲਾਕਾਤ ਮਗਰੋਂ ਲਿਆ ਫ਼ੈਸਲਾ

Published on

----------- Advertisement -----------

ਸੁਖਬੀਰ ਬਾਦਲ ਦੀ ਹਰਜਿੰਦਰ ਧਾਮੀ ਨਾਲ ਮੁਲਾਕਾਤ ਤੋਂ ਬਾਅਦ ਵੱਡੀ ਅਪਡੇਟ ਸਾਹਮਣੇ ਆਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋ ਗਏ ਹਨ। ਸੁਖਬੀਰ ਸਿੰਘ ਬਾਦਲ ਨਾਲ ਅੱਜ ਹੋਈ ਮੁਲਾਕਾਤ ਤੋਂ ਬਾਅਦ ਧਾਮੀ ਨੇ ਇਹ ਫੈਸਲਾ ਲਿਆ ਹੈ। ਉਹ ਇਕ ਦੋ ਦਿਨਾਂ ਤੱਕ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਣਗੇ।

ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਭਰਤੀ ਕਮੇਟੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ ਲਗਾਇਆ ਹੈ ਕਿ ਦੋ ਕਾਰਜਕਾਰੀ ਮੈਂਬਰ ਹਰਜਿੰਦਰ ਸਿੰਘ ਧਾਮੀ ਅਤੇ ਪ੍ਰੋ. ਕ੍ਰਿਪਾਲ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਦੂਸਰੇ ਦਿੱਲੀ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਹਨ।

ਉਨ੍ਹਾਂ ਭਰਤੀ ਕਮੇਟੀ ਵੱਲੋਂ ਜਾਰੀ ਕੀਤੇ ਗਏ ਫਾਰਮ ਵਿੱਚ ਕਮੀਆਂ ਵੱਲ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਫਾਰਮ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਨਾਮ ਵੀ ਪੂਰਾ ਨਹੀਂ ਲਿਖਿਆ ਗਿਆ। ਇੱਕ ਥਾਂ ‘ਤੇ ਅਕਾਲੀ ਦਲ ਲਿਖਿਆ ਹੈ, ਪਰ ਭਰਤੀ ਕਮੇਟੀ ਨੂੰ ਦੱਸਣਾ ਚਾਹੀਦਾ ਹੈ ਕਿ ਅਕਾਲੀ ਦਲ ਕਦੋਂ ਅਤੇ ਕਿੱਥੇ ਰਜਿਸਟਰਡ ਹੋਇਆ ਸੀ।

ਕਮੇਟੀ ਪੈਸੇ ਕਿੱਥੇ ਜਮ੍ਹਾ ਕਰੇਗੀ?

ਡਾ. ਚੀਮਾ ਨੇ ਕਿਹਾ ਕਿ ਫਾਰਮ ‘ਤੇ ਇਹ ਲਿਖਿਆ ਸੀ ਕਿ ਅਕਾਲੀ ਦਲ ਦੀ 5 ਮੈਂਬਰੀ ਕਮੇਟੀ ਹੋਵੇਗੀ, ਪਰ ਅਕਾਲੀ ਦਲ ਵੱਲੋਂ 7 ਮੈਂਬਰੀ ਕਮੇਟੀ ਬਣਾਈ ਗਈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਜੇਕਰ ਇਹ ਕਮੇਟੀ ਭਰਤੀ ਕਰ ਰਹੀ ਹੈ ਤਾਂ ਫਾਰਮ ‘ਤੇ ਪਤਾ ਅਤੇ ਫ਼ੋਨ ਨੰਬਰ ਕਿਉਂ ਨਹੀਂ ਦਿੱਤਾ ਗਿਆ। ਇੰਨਾ ਹੀ ਨਹੀਂ, ਕਮੇਟੀ ਆਪਣੇ ਵੱਲੋਂ ਇਕੱਠੇ ਕੀਤੇ ਪੈਸੇ ਕਿੱਥੇ ਜਮ੍ਹਾ ਕਰਵਾਏਗੀ?

ਅਕਾਲੀ ਦਲ ਨੇ ਕਮੇਟੀ ਮੈਂਬਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਸਨ

ਡਾ. ਚੀਮਾ ਨੇ ਕਿਹਾ ਸੀ ਕਿ ਵਰਕਿੰਗ ਕਮੇਟੀ ਨੇ ਪਹਿਲਾਂ ਹੀ ਸਾਬਕਾ ਜਥੇਦਾਰ ਨੂੰ ਚੁਣੌਤੀਆਂ ਬਾਰੇ ਸੂਚਿਤ ਕਰ ਦਿੱਤਾ ਸੀ। ਜੇਕਰ ਅਕਾਲੀ ਦਲ ਧਰਮ ਤੋਂ ਪ੍ਰੇਰਿਤ ਹੋ ਕੇ ਭਰਤੀਆਂ ਕਰਦਾ ਹੈ ਤਾਂ ਵਿਰੋਧੀ ਧਿਰ ਪਾਰਟੀ ਦੀ ਮਾਨਤਾ ਰੱਦ ਕਰ ਸਕਦੀ ਹੈ। ਜਿਸ ‘ਤੇ ਅਕਾਲ ਤਖ਼ਤ ਨੇ ਵੀ ਕਮੇਟੀ ਨੂੰ ਗੱਲਬਾਤ ਕਰਨ ਲਈ ਕਿਹਾ ਸੀ। ਅਕਾਲੀ ਦਲ ਨੇ ਭਰਤੀ ਮੁਹਿੰਮ ਵਿੱਚ ਸਾਰੇ ਭਰਤੀ ਕਮੇਟੀ ਮੈਂਬਰਾਂ ਨੂੰ ਅਹੁਦੇ ਦਿੱਤੇ ਸਨ, ਪਰ ਉਹ ਸਹਿਮਤ ਨਹੀਂ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...