ਵਿਆਹ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਸੋਨੇ-ਚਾਂਦੀ ਦੇ ਰੇਟ ਵਿਚ ਕਮਾਲ ਦੀ ਤੇਜ਼ੀ ਵੇਖੀ ਜਾ ਰਹੀ ਹੈ। ਸੋਮਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਰਿਕਾਰਡ ਵਾਧਾ ਦਰਜ ਕੀਤਾ ਗਿਆ। ਦਿੱਲੀ ਸਰਾਫਾ ਬਾਜ਼ਾਰ ‘ਚ ਸੋਨਾ 1,300 ਰੁਪਏ ਮਹਿੰਗਾ ਹੋ ਕੇ 90,750 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ। ਸੋਨੇ ‘ਚ ਤੇਜ਼ੀ ਦਾ ਸਿਲਸਿਲਾ ਚੌਥੇ ਸੈਸ਼ਨ ‘ਚ ਵੀ ਜਾਰੀ ਰਿਹਾ। ਪਿਛਲੀ ਬੰਦ ਕੀਮਤ 89,450 ਰੁਪਏ ਪ੍ਰਤੀ 10 ਗ੍ਰਾਮ ਸੀ। ਇਸ ਦੇ ਨਾਲ ਹੀ 99.5 ਫੀਸਦੀ ਸ਼ੁੱਧਤਾ ਵਾਲੀ ਪੀਲੀ ਧਾਤੂ ਦੀ ਕੀਮਤ 1,300 ਰੁਪਏ ਪ੍ਰਤੀ 10 ਗ੍ਰਾਮ ਵਧ ਕੇ 90,350 ਰੁਪਏ ਪ੍ਰਤੀ 10 ਗ੍ਰਾਮ ਹੋ ਗਈ, ਜੋ ਵੀਰਵਾਰ ਨੂੰ 89,050 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਈ ਸੀ।
ਚਾਂਦੀ ਵੀ 1,300 ਰੁਪਏ ਮਹਿੰਗੀ ਹੋ ਕੇ 1,02,500 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਬੰਦ ਹੋਈ। ਜਦੋਂਕਿ ਪਿਛਲੀ ਬੰਦ ਕੀਮਤ ‘ਤੇ ਇਹ 1,01,200 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਦੱਸਿਆ ਜਾ ਰਿਹਾ ਹੈ ਕਿ ਅਮਰੀਕੀ ਟੈਰਿਫ ਨੂੰ ਲੈ ਕੇ ਅਨਿਸ਼ਚਿਤਤਾ, ਵਪਾਰਕ ਤਣਾਅ ਅਤੇ ਫੈਡਰਲ ਰਿਜ਼ਰਵ ਵੱਲੋਂ ਮੁਦਰਾ ਨੀਤੀ ‘ਚ ਨਰਮੀ ਦੀ ਵਧਦੀ ਉਮੀਦ ਦੇ ਵਿਚਕਾਰ ਗਲੋਬਲ ਬਾਜ਼ਾਰਾਂ ‘ਚ ਮਜ਼ਬੂਤ ਰੁਖ ਕਾਰਨ ਸੋਨਾ ਅਤੇ ਚਾਂਦੀ ‘ਚ ਤੇਜ਼ੀ ਆਈ। ਇੰਡੀਅਨ ਇੰਟਰਨੈਸ਼ਨਲ ਬੁਲੀਅਨ ਐਸੋਸੀਏਸ਼ਨ ਮੁਤਾਬਕ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ ਲਗਾਤਾਰ ਚੌਥੇ ਦਿਨ ਮਜ਼ਬੂਤ ਹੋਇਆ। ਅੱਜ ਇਸ ਦੀ ਕੀਮਤ 1,300 ਰੁਪਏ ਦਾ ਉਛਾਲ ਮਾਰ ਕੇ 90,750 ਰੁਪਏ ਪ੍ਰਤੀ 10 ਗ੍ਰਾਮ ਦੇ ਨਵੇਂ ਉੱਚੇ ਪੱਧਰ ‘ਤੇ ਪਹੁੰਚ ਗਈ। ਵੀਰਵਾਰ ਨੂੰ ਇਹ 89,450 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 1,300 ਰੁਪਏ ਦਾ ਉਛਾਲ ਮਾਰ ਕੇ 90,350 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ। ਵੀਰਵਾਰ ਨੂੰ ਇਹ 89,050 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਹੁਣ ਤੱਕ ਸੋਨੇ ਦੀ ਕੀਮਤ 1 ਜਨਵਰੀ ਨੂੰ 79,390 ਰੁਪਏ ਪ੍ਰਤੀ 10 ਗ੍ਰਾਮ ਤੋਂ 11,360 ਰੁਪਏ ਜਾਂ 14.31 ਫੀਸਦੀ ਵਧ ਕੇ 90,750 ਰੁਪਏ ਹੋ ਗਈ ਹੈ।