ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਗਿਣਤੀ ਵਧਾਉਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਕੂਲ ਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਕਲਰਕਾਂ ਨੂੰ ਨਿਯੁਕਤੀ ਪੱਤਰ ਦੇਣਗੇ।ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਦਾ ਪ੍ਰੋਗਰਾਮ ਸਵੇਰੇ 11.00 ਵਜੇ ਮਿਉਂਸਪਲ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਰੱਖਿਆ ਗਿਆ ਹੈ। ਦੁਰਗਾ ਅਸ਼ਟਮੀ ਵਾਲੇ ਦਿਨ ਨਿਯੁਕਤੀ ਪੱਤਰ ਮਿਲਣ ਨੂੰ ਲੈ ਕੇ ਮੁਲਾਜ਼ਮਾਂ ਵਿੱਚ ਭਾਰੀ ਉਤਸ਼ਾਹ ਹੈ।












