November 11, 2026, 2:20 pm
----------- Advertisement -----------
HomeNewsBreaking Newsਰੇਖਾ ਗੁਪਤਾ ਬਣੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਡਿਪਟੀ CM ਦਾ ਵੀ...

ਰੇਖਾ ਗੁਪਤਾ ਬਣੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਡਿਪਟੀ CM ਦਾ ਵੀ ਹੋਇਆ ਐਲਾਨ

Published on

----------- Advertisement -----------

ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਨਾਂ ਤੈਅ ਹੋ ਗਿਆ ਹੈ। ਸ਼ਾਲੀਮਾਰ ਬਾਗ ਤੋਂ ਵਿਧਾਇਕ ਰੇਖਾ ਗੁਪਤਾ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਪਾਰਟੀ ਦੇ ਦੋਵੇਂ ਆਬਜ਼ਰਵਰ ਰਵੀ ਸ਼ੰਕਰ ਪ੍ਰਸਾਦ ਅਤੇ ਓਮ ਪ੍ਰਕਾਸ਼ ਧਨਖੜ ਨੇ ਵਿਧਾਇਕਾਂ ਨਾਲ ਇਕ-ਇਕ ਕਰਕੇ ਗੱਲਬਾਤ ਕੀਤੀ, ਫਿਰ ਰੇਖਾ ਗੁਪਤਾ ਦੇ ਨਾਂ ਦਾ ਐਲਾਨ ਕੀਤਾ। ਬੀਜੇਪੀ 27 ਸਾਲਾਂ ਬਾਅਦ ਰਾਜਧਾਨੀ ਵਿੱਚ ਵਾਪਸ ਆਈ ਹੈ। ਇਸ ਦੇ ਨਾਲ ਹੀ ਪਰਵੇਸ਼ ਸ਼ਰਮਾ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ ਹੈ।

ਲੰਬੇ ਸਸਪੈਂਸ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਉਨ੍ਹਾਂ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ। ਸ਼ਾਲੀਮਾਰ ਬਾਗ ਦੇ ਵਿਧਾਇਕ ਰੇਖਾ ਗੁਪਤਾ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਭਾਜਪਾ ਲਈ ਇਹ ਇਤਿਹਾਸਕ ਪਲ ਹੈ ਕਿਉਂਕਿ ਪਾਰਟੀ 27 ਸਾਲਾਂ ਬਾਅਦ ਦਿੱਲੀ ਦੀ ਸੱਤਾ ਵਿੱਚ ਵਾਪਸੀ ਕੀਤੀ ਹੈ।

ਸਾਬਕਾ ਸੀਐਮ ਸਾਹੇਬ ਸਿੰਘ ਵਰਮਾ ਦੇ ਬੇਟੇ ਪਰਵੇਸ਼ ਵਰਮਾ ਦਾ ਨਾਂ ਚੋਣ ਪ੍ਰਚਾਰ ਅਤੇ ਨਤੀਜਿਆਂ ਤੋਂ ਬਾਅਦ ਕਾਫੀ ਚਰਚਾ ‘ਚ ਸੀ। ਇਸ ਦਾ ਵੀ ਵੱਡਾ ਕਾਰਨ ਸੀ। ਕਿਉਂਕਿ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਹਰਾਇਆ ਸੀ। ਮੰਨਿਆ ਜਾ ਰਿਹਾ ਸੀ ਕਿ ਇਸ ਦਾ ਫਲ ਉਨ੍ਹਾਂ ਨੂੰ ਮਿਲੇਗਾ ਅਤੇ ਉਹ ਸੀਐਮ ਦੀ ਦੌੜ ਵਿੱਚ ਵੀ ਸਭ ਤੋਂ ਅੱਗੇ ਸਨ। ਪਰ ਜਿਵੇਂ-ਜਿਵੇਂ ਭਾਜਪਾ ਦੇ ਫੈਸਲੇ ਦਾ ਸਮਾਂ ਨੇੜੇ ਆਇਆ, ਉਹ ਪਛੜ ਗਏ। ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਜ਼ਿੰਮੇਵਾਰੀ ਨਹੀਂ ਦਿੱਤੀ ਗਈ ਪਰ ਉਨ੍ਹਾਂ ਨੂੰ ਡਿਪਟੀ ਸੀਐਮ ਦਾ ਅਹੁਦਾ ਮਿਲ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...