April 21, 2026, 3:09 pm
----------- Advertisement -----------
HomeNewsBreaking News’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

Published on

----------- Advertisement -----------

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ ਤੇਜ਼ ਰਫ਼ਤਾਰ ਫੜ ਲਈ ਹੈ। ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸਮੁੱਚੇ ਰਾਜ ਪੱਧਰ ‘ਤੇ ਚਲਾਏ ਜਾ ਰਹੇ ਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ‘ਤੇ ਵਾਰ’ ਦੇ ਤਿੰਨ ਮਹੀਨੇ ਪੂਰੇ ਹੋ ਚੁੱਕੇ ਹਨ। ਇਹ ਅਭਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਗਰਾਨੀ ਹੇਠ ਅਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਵੱਲੋਂ ਚਲਾਇਆ ਜਾ ਰਿਹਾ ਹੈ। ਇਹ ਆਪਰੇਸ਼ਨ ਠੋਸ ਕਾਰਵਾਈ ਦਾ ਇੱਕ ਮਾਡਲ ਬਣ ਕੇ ਉੱਭਰਿਆ ਹੈ, ਜੋ ਭਾਰਤ ਦੇ ਅੰਦਰ ਅਤੇ ਵਿਦੇਸ਼ਾਂ ਤੋਂ ਚੱਲ ਰਹੇ ਗੈਂਗਸਟਰ ਨੈੱਟਵਰਕ ਨੂੰ ਨਿਸ਼ਾਨਾ ਬਣਾਉਂਦਾ ਹੋਇਆ ਪੰਜਾਬ ਨੂੰ ਅਪਰਾਧ-ਮੁਕਤ ਬਣਾਉਣ ਦੇ ਸਪੱਸ਼ਟ ਉਦੇਸ਼ ਨਾਲ ਅੱਗੇ ਵਧ ਰਿਹਾ ਹੈ।

20 ਜਨਵਰੀ ਨੂੰ ਸ਼ੁਰੂ ਕੀਤੇ ਗਏ ਇਸ ਅਭਿਆਨ ਦਾ ਮਕਸਦ ਸਿਰਫ਼ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਦੇ ਲਾਜਿਸਟਿਕ ਨੈੱਟਵਰਕ, ਫੰਡਿੰਗ ਅਤੇ ਸੰਚਾਰ ਸਿਸਟਮ ਨੂੰ ਵੀ ਖਤਮ ਕਰਨਾ ਸੀ।

ਪਿਛਲੇ ਤਿੰਨ ਮਹੀਨਿਆਂ ਵਿੱਚ 19 ਅਪ੍ਰੈਲ ਤੱਕ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 62,302 ਛਾਪੇ ਮਾਰੇ, ਜਿਨ੍ਹਾਂ ਵਿੱਚ 915 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕੁੱਲ ਮਿਲਾ ਕੇ 22,605 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚ 461 ਗੈਂਗਸਟਰਾਂ ਦੇ ਸਾਥੀ ਅਤੇ 22,144 ਲੋੜੀਂਦੇ ਮੁਲਜ਼ਮ ਸ਼ਾਮਲ ਹਨ।

ਇਸ ਅਭਿਆਨ ਹੇਠ ਨਿਵਾਰਕ ਕਾਰਵਾਈ ‘ਤੇ ਵੀ ਕਾਫ਼ੀ ਜ਼ੋਰ ਦਿੱਤਾ ਗਿਆ। ਕੁੱਲ 10,254 ਮੁਲਜ਼ਮਾਂ ਨੂੰ ਨਿਵਾਰਕ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਵਿੱਚ 444 ਸਾਥੀ ਅਤੇ 9,810 ਲੋੜੀਂਦੇ ਮੁਲਜ਼ਮ ਸਨ। ਇਸ ਤੋਂ ਇਲਾਵਾ 16,439 ਲੋਕਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ, ਜਿਨ੍ਹਾਂ ਵਿੱਚ 1,277 ਸਾਥੀ ਅਤੇ 15,162 ਲੋੜੀਂਦੇ ਮੁਲਜ਼ਮ ਸ਼ਾਮਲ ਸਨ। ਕੁੱਲ ਮਿਲਾ ਕੇ ਇਸ ਅਭਿਆਨ ਦੌਰਾਨ 49,298 ਮੁਲਜ਼ਮਾਂ ਖ਼ਿਲਾਫ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਵਿੱਚ 2,182 ਸਾਥੀ ਅਤੇ 47,116 ਲੋੜੀਂਦੇ ਮੁਲਜ਼ਮ ਸ਼ਾਮਲ ਹਨ, ਜੋ ਕਾਰਵਾਈ ਦੀ ਗਹਿਰਾਈ ਅਤੇ ਵਿਸ਼ਾਲਤਾ ਨੂੰ ਦਰਸਾਉਂਦਾ ਹੈ।

ਗ੍ਰਿਫ਼ਤਾਰੀਆਂ ਦੇ ਨਾਲ-ਨਾਲ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਿਸਫੋਟਕ ਵੀ ਬਰਾਮਦ ਕੀਤੇ ਗਏ, ਜਿਸ ਨਾਲ ਅਪਰਾਧੀ ਨੈੱਟਵਰਕ ਦੀ ਕਾਰਵਾਈ ਸਮਰੱਥਾ ਕਮਜ਼ੋਰ ਹੋਈ। ਪੁਲਿਸ ਨੇ ਇਸ ਦੌਰਾਨ 408 ਹਥਿਆਰ, 148 ਤੇਜ਼ਧਾਰ ਹਥਿਆਰ, 1197 ਕਾਰਤੂਸ, 122 ਮੈਗਜ਼ੀਨ, 2.5 ਕਿਲੋਗ੍ਰਾਮ ਵਿਸਫੋਟਕ ਅਤੇ 6 ਹੈਂਡ ਗ੍ਰੇਨੇਡ ਬਰਾਮਦ ਕੀਤੇ।

ਇਸ ਅਭਿਆਨ ਨੇ ਨਸ਼ੇ ਦੇ ਨੈੱਟਵਰਕ ‘ਤੇ ਵੀ ਵੱਡਾ ਪ੍ਰਹਾਰ ਕੀਤਾ। ਪੁਲਿਸ ਨੇ 378.45 ਕਿਲੋਗ੍ਰਾਮ ਹੈਰੋਇਨ, 301.947 ਕਿਲੋਗ੍ਰਾਮ ਅਫੀਮ, 2,838.77 ਕਿਲੋਗ੍ਰਾਮ ਭੁੱਕੀ, 12,37,318 ਨਸ਼ੀਲੀਆਂ ਗੋਲੀਆਂ, 7373.82 ਗ੍ਰਾਮ ਨਸ਼ੀਲਾ ਪਾਊਡਰ, 101.459 ਕਿਲੋਗ੍ਰਾਮ ਗਾਂਜਾ ਅਤੇ 790 ਗ੍ਰਾਮ ‘ਆਈਈਸੀ’ ਬਰਾਮਦ ਕੀਤੀ। ਇਸ ਤੋਂ ਇਲਾਵਾ 1,05,31,171 ਰੁਪਏ ਦੀ ਡਰੱਗ ਮਨੀ, 50,66,740 ਰੁਪਏ ਨਕਦ ਅਤੇ 273 ਗ੍ਰਾਮ ਸੋਨਾ ਵੀ ਜ਼ਬਤ ਕੀਤਾ ਗਿਆ।

ਗੈਰ-ਕਾਨੂੰਨੀ ਵਪਾਰ ‘ਤੇ ਲਗਾਮ ਕਸਦੇ ਹੋਏ ਪੁਲਿਸ ਨੇ 24,520.25 ਲੀਟਰ ਗੈਰਕਾਨੂੰਨੀ ਸ਼ਰਾਬ ਵੀ ਜ਼ਬਤ ਕੀਤੀ, ਜਿਸ ਵਿੱਚ 10,984.75 ਬੋਤਲਾਂ ਅਤੇ 176 ਪੇਟੀਆਂ ਸ਼ਾਮਲ ਹਨ। ਗੈਂਗਸਟਰਾਂ ਦੇ ਲਾਜਿਸਟਿਕ ਨੈੱਟਵਰਕ ਨੂੰ ਤੋੜਨ ਲਈ 4,229 ਮੋਬਾਈਲ ਫੋਨ, 815 ਵਾਹਨ ਅਤੇ 31 ਡਰੋਨ ਬਰਾਮਦ ਕੀਤੇ।

ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ,“ਇਹ ਅਭਿਆਨ ਸਿਰਫ਼ ਗੈਂਗ ਜਾਂ ਉਨ੍ਹਾਂ ਦੇ ਨੈੱਟਵਰਕ ਦੀ ਪਛਾਣ ਤੱਕ ਸੀਮਿਤ ਨਹੀਂ, ਸਗੋਂ ਕਰਨਾ ਇਸ ਦਾ ਮੁੱਖ ਉਦੇਸ਼ ਉਨ੍ਹਾਂ ਨੂੰ ਜੜੋਂ ਖਤਮ ਹੈ। ਹਰ ਪੁਲਿਸ ਕਰਮਚਾਰੀ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਇਸ ਅਭਿਆਨ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹੈ। ਇਸ ਦੌਰਾਨ ਹਰ ਜ਼ਿਲ੍ਹੇ, ਪਿੰਡ ਅਤੇ ਸ਼ਹਿਰ ਵਿੱਚ ਸਥਾਨਕ ਗੈਂਗਸਟਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ।”

ਉਹਨਾਂ ਨੇ ਅੱਗੇ ਕਿਹਾ, “ਤਿੰਨ ਮਹੀਨਿਆਂ ਵਿੱਚ ਇਸ ਅਭਿਆਨ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਹੁਣ ਸਿਰਫ਼ ਗੈਂਗਸਟਰ ਹੀ ਨਹੀਂ, ਸਗੋਂ ਉਨ੍ਹਾਂ ਦੇ ਸਮਰਥਕ ਵੀ ਕਾਰਵਾਈ ਤੋਂ ਡਰ ਰਹੇ ਹਨ। ਪੁਲਿਸ ਦੀ ਸਰਗਰਮ ਭੂਮਿਕਾ ਅਤੇ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਦਾ ਪੱਧਰ ਇਸ ਅਭਿਆਨ ਦੀ ਸਫਲਤਾ ਨੂੰ ਦਰਸਾਉਂਦਾ ਹੈ।”

ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੇ ਅਭਿਆਨ ਤੋਂ ਪ੍ਰੇਰਣਾ ਲੈਂਦੇ ਹੋਏ ਪੰਜਾਬ ਸਰਕਾਰ ਨੇ ਇਸ ਮੁਹਿੰਮ ਨੂੰ ਸੰਗਠਿਤ ਅਪਰਾਧ ‘ਤੇ ਇੱਕ ਵਿਆਪਕ ਪ੍ਰਹਾਰ ਵਜੋਂ ਤਿਆਰ ਕੀਤਾ ਹੈ। ਇਸ ਆਪਰੇਸ਼ਨ ਵਿੱਚ ਅਪਰਾਧੀਆਂ ਦੀ ਟ੍ਰੈਕਿੰਗ ਅਤੇ ਨਿਗਰਾਨੀ ਲਈ ਆਰਟੀਫ਼ਿਸ਼ਲ ਇੰਟੈਲੀਜੈਂਸ ਸਮੇਤ ਆਧੁਨਿਕ ਤਕਨਾਲੋਜੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਨਾਲ ਹੀ ਨਾਗਰਿਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਭਰੋਸੇਯੋਗ ਜਾਣਕਾਰੀ ‘ਤੇ ਇਨਾਮ ਦੇਣ ਲਈ ਐਂਟੀ-ਗੈਂਗਸਟਰ ਹੈਲਪਲਾਈਨ (93946-93946) ਵੀ ਸ਼ੁਰੂ ਕੀਤੀ ਗਈ ਹੈ।

ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ, “ਹੁਣ ਪੰਜਾਬ ਪੁਲਿਸ ਕੋਲ ‘ਗੈਂਗਸਟਰਾਂ ‘ਤੇ ਵਾਰ’ ਆਪਰੇਸ਼ਨ ਰਾਹੀਂ ਅਪਰਾਧੀਆਂ ਨੂੰ ਤੇਜ਼ੀ ਨਾਲ ਟ੍ਰੈਕ ਕਰਨ ਲਈ ਵਿਆਪਕ ਡਾਟਾ ਮੌਜੂਦ ਹੈ। ਪੰਜਾਬ ਵਿੱਚ ‘ਗੈਂਗਸਟਰ ਕਲਚਰ’ ਲਈ ਕੋਈ ਜਗ੍ਹਾ ਨਹੀਂ ਹੈ ਅਤੇ ਪੁਲਿਸ ਇਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਆਪਰੇਸ਼ਨ ਨੇ ਕਈ ਕੇਸਾਂ ਨੂੰ ਸੁਲਝਾਉਣ ਵਿੱਚ ਮਦਦ ਕੀਤੀ ਹੈ ਅਤੇ ਹੋਰ ਰਾਜਾਂ ਵਿੱਚ ਅਪਰਾਧਾਂ ਵਿੱਚ ਸ਼ਾਮਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਵੀ ਯਕੀਨੀ ਬਣਾਈ ਹੈ। ਇਨ੍ਹਾਂ ਗਿਰੋਹਾਂ ਦੇ ਨੈੱਟਵਰਕ ਅਤੇ ਫੰਡਿੰਗ ਨੂੰ ਕਾਫ਼ੀ ਹੱਦ ਤੱਕ ਪ੍ਰਭਾਵਿਤ ਕੀਤਾ ਗਿਆ ਹੈ ਅਤੇ ਇਹ ਅਭਿਆਨ ਅੱਗੇ ਵੀ ਹੋਰ ਵਧੇਰੇ ਚੌਕਸੀ ਨਾਲ ਜਾਰੀ ਰਹੇਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...