July 29, 2026, 6:07 am
----------- Advertisement -----------
HomeNewsBreaking Newsਮਨਪ੍ਰੀਤ ਇਆਲੀ ਨੇ ਖੋਲ੍ਹੇ ਰਾਜ਼, ਕਿਹਾ ਸਾਜਿਸ਼ ਦੇ ਤਹਿਤ ਹੋਇਆ ਫੈਸਲਾ,ਜੋ ਅਕਾਲੀ...

ਮਨਪ੍ਰੀਤ ਇਆਲੀ ਨੇ ਖੋਲ੍ਹੇ ਰਾਜ਼, ਕਿਹਾ ਸਾਜਿਸ਼ ਦੇ ਤਹਿਤ ਹੋਇਆ ਫੈਸਲਾ,ਜੋ ਅਕਾਲੀ ਦਲ ਖਿਲਾਫ ਬੋਲਦਾ ਉਸ ਨਾਲ ਇਹੀ ਹੁੰਦਾ

Published on

----------- Advertisement -----------

ਜਥੇਦਾਰਾਂ ਨੂੰ ਹਟਾਏ ਜਾਣ ‘ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ  ਸ੍ਰੀ ਅਕਾਲ ਤਖਤ ਸਾਹਿਬ ਦੀ ਫ਼ਸੀਲ ਤੋਂ ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਫ਼ੈਸਲੇ ਲਏ ਗਏ ਸਨ, ਜਿਸ ਦਾ ਵਿਸ਼ਵ ਭਰ ਵਿਚ ਲੋਕਾਂ ’ਚ ਇੱਕ ਮੈਸਜ ਗਿਆ ਸੀ। ਪਰ ਪਿਛਲੇ ਢਾਈ ਮਹੀਨੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਬੇਹਾਲ ਹੋਈ ਸੀ, 2 ਦਸੰਬਰ ਨੂੰ ਉਸ ਨੂੰ ਢਾਹ ਲਾਉਣ ਦੀ ਕੋਈ ਕੋਸ਼ਿਸ਼ ਨਹੀਂ ਛੱਡੀ ਗਈ।  

ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਪਹਿਲਾਂ ਦੋਸ਼ ਲਗਾ ਕੇ ਗਿਆਨੀ ਹਰਪ੍ਰੀਤ ਸਿੰਘ ਕੱਢਿਆ ਗਿਆ ਅਤੇ ਹੁਣ ਦੋਨੋਂ ਜਥੇਦਾਰ ਇਹ ਕਹਿ ਕਿ ਹਟਾ ਦਿੱਤੇ ਗਏ ਕਿ ਸੇਵਾ ਪਾਉਣ ਦੇ ਯੋਗ ਨਹੀਂ ਹਨ। ਕਿਉਂਕਿ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਇਹ ਖਦਸ਼ਾ ਸੀ ਕਿ ਪੰਜ ਮੈਂਬਰੀ ਕਮੇਟੀ ਜਿਹੜੀ ਭਰਤੀ ਲਈ ਬਣਾਈ ਗਈ ਹੈ ਕਿ ਆਉਣ ਵਾਲੇ ਸਮੇਂ ਵਿਚ ਇਹ ਕਮੇਟੀ ਭਰਤੀ ਨਾ ਕਰ ਸਕੇ ਅਤੇ ਕਿਵੇਂ ਨਾ ਕਿਵੇਂ ਇਸ ਭਰਤੀ ਨੂੰ ਰੋਕਿਆ ਜਾਵੇ। ਸੋ ਇਸੇ ਕਰ ਕੇ ਇਹ ਫ਼ੈਸਲੇ ਲਏ ਗਏ ਹਨ। 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਮ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਨੂੰ ਹਟਾਉਣ ਦਾ ਫ਼ੈਸਲਾ ਬੇਹੱਦ ਮੰਦਭਾਗਾ ਹੈ। ਜਿਸ ਨਾਲ ਹਰ ਸਿੱਖ ਦੇ ਮਨ ਨੂੰ ਬਹੁਤ ਠੇਸ ਪਹੁੰਚੀ ਹੈ। ਸਿੱਖ ਸੰਸਥਾਵਾਂ ਦੀ ਮਰਿਆਦਾ ਬਹਾਲ ਕਰਵਾਉਣ ਲਈ ਸਮੁੱਚੀ ਸਿੱਖ ਕੌਮ ਨੂੰ ਇੱਕਜੁੱਟ ਹੋਣ ਦੀ ਲੋੜ ਹੈ ਤਾਂ ਕਿ ਆਉਣ ਵਾਲੇ ਸਮੇਂ ਇਹ ਸੰਸਥਾਵਾਂ ਮਜ਼ਬੂਤ ਹੋ ਸਕਣ। ਮਨਪ੍ਰੀਤ ਆਲੀਆ ਨੇ ਕਿਹਾ ਕਿ ਇਹ ਸੰਸਥਾਵਾਂ ਨਿਰਪੱਖ ਫ਼ੈਸਲੇ ਲੈ ਸਕਣ, ਕਿਸੇ ਦੇ ਦਬਾਅ ਹੇਠ ਨਾ ਆਉਣ ਸੋ ਇਸ ਵਿਚ ਹੀ ਸਿੱਖ ਕੌਮ ਦਾ ਭਲਾ ਹੈ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...