August 9, 2026, 11:59 am
----------- Advertisement -----------
HomeNewsBreaking Newsਸੀ.ਬੀ.ਐਸ.ਈ. ਵੱਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ਵਿੱਚ ਪੰਜਾਬੀ ਨੂੰ...

ਸੀ.ਬੀ.ਐਸ.ਈ. ਵੱਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ਵਿੱਚ ਪੰਜਾਬੀ ਨੂੰ ਬਿਲਕੁਲ ਅਣਗੌਲਿਆ

Published on

----------- Advertisement -----------

ਸੀ.ਬੀ.ਐਸ.ਈ. ਵੱਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ਵਿੱਚ ਪੰਜਾਬੀ ਨੂੰ ਬਿਲਕੁਲ ਅਣਗੌਲਿਆ

CBSE ਵੱਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਹੀਂ ਕੀਤਾ। ਇਸ ‘ਤੇ ਸਿਆਸਤ ਗਰਮਾ ਗਈ ਹੈ।ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਇੱਕ ਵਾਰ ਫੇਰ ਬੇਨਕਾਬ ਹੋਇਆ ਹੈ। ਸੀ.ਬੀ.ਐਸ.ਈ. ਵੱਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ਵਿੱਚ ਪੰਜਾਬੀ ਨੂੰ ਬਿਲਕੁਲ ਅਣਗੌਲਿਆ ਗਿਆ ਹੈ। ਇਹ ਦੇਸ਼ ਦੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ ਹੈ। ਅਸੀਂ ਇਸ ਕਦਮ ਦਾ ਪੁਰਜ਼ੋਰ ਵਿਰੋਧ ਕਰਦੇ ਹਾਂ ਅਤੇ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਪੰਜਾਬੀ ਦਾ ਬਣਦਾ ਸਥਾਨ ਤੇ ਸਨਮਾਨ ਤੁਰੰਤ ਬਹਾਲ ਕੀਤਾ ਜਾਵੇ। ਅਗਲੇ ਸਾਲ ਤੋਂ ਸੀਬੀਐੱਸਈ ਦੀ 10ਵੀਂ ਬੋਰਡ ਦੀਆਂ ਪ੍ਰੀਖਿਆਵਾਂ ਸਾਲ ’ਚ ਦੋ ਵਾਰੀ ਹੋਣਗੀਆਂ। 2026 ਤੋਂ ਸਾਲ ’ਚ ਦੋ ਵਾਰੀ ਕਲਾਸ 10 ਦੀ ਬੋਰਡ ਪ੍ਰੀਖਿਆ ਕਰਾਉਣ ਲਈ ਖਰੜਾ ਨਿਯਮਾਂ ਨੂੰ ਸੀਬੀਐੱਸਈ ਨੇ ਮੰਗਲਵਾਰ ਨੂੰ ਮਨਜ਼ੂਰੀ ਦੇ ਦਿੱਤੀ। ਪ੍ਰੀਖਿਆ ਦਾ ਪਹਿਲਾ ਪੜਾਅ 17 ਫਰਵਰੀ ਤੋਂ ਛੇ ਮਾਰਚ ਤੱਕ ਕਰਾਇਆ ਜਾਏਗਾ, ਜਦਕਿ ਦੂਜਾ ਪੜਾਅ ਪੰਜ ਤੋਂ 20 ਮਈ ਤੱਕ ਹੋਵੇਗਾ। ਖਰੜਾ ਨਿਯਮਾਂ ’ਤੇ ਹਿੱਤਧਾਰਕ ਨੌਂ ਮਾਰਚ ਤੱਕ ਆਪਣੇ ਸੁਝਾਅ ਦੇ ਸਕਦੇ ਹਨ, ਜਿਸ ਤੋਂ ਬਾਅਦ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਏਗਾ।

ਵਿਦਿਆਰਥੀਆਂ ਕੋਲ ਇਹ ਬਦਲ ਵੀ ਹੋਵੇਗਾ ਕਿ ਉਹ ਦੋਵਾਂ ਪ੍ਰੀਖਿਆਵਾਂ ’ਚ ਸ਼ਾਮਲ ਹੋਣ ਜਾਂ ਇਕ ਪ੍ਰੀਖਿਆ ’ਚ ਬੈਠਣ। ਬੋਰਡ ਦੇ ਸੀਨੀਅਰ ਅਧਿਕਾਰੀ ਨੇ ਕਿਹਾ, ਦੋਵਾਂ ਪ੍ਰੀਖਿਆਵਾਂ ’ਚ ਪੂਰੇ ਸਿਲੇਬਸ ਤੋਂ ਸਵਾਲ ਪੁੱਛੇ ਜਾਣਗੇ। ਉਮੀਦਵਾਰਾਂ ਨੂੰ ਦੋਵੇਂ ਐਡੀਸ਼ਨਾਂ ’ਚ ਹੀ ਇਕ ਪ੍ਰੀਖਿਆ ਕੇਂਦਰ ਅਲਾਟ ਕੀਤੇ ਜਾਣਗੇ। ਅਰਜ਼ੀਆਂ ਦੇਣ ਦੇ ਸਮੇਂ ਦੋਵੇਂ ਪ੍ਰੀਖਿਆਵਾਂ ਦਾ ਬਦਲ ਚੁਣਨ ’ਤੇ ਜ਼ਿਆਦਾ ਪ੍ਰੀਖਿਆ ਫੀਸ ਲੱਗੇਗੀ।

ਇਹ ਫ਼ੈਸਲਾ ਨਵੀਂ ਰਾਸ਼ਟਰੀ ਨੀਤੀ (ਐੱਨਈਪੀ) ’ਚ ਕੀਤੀ ਗਈ ਸਿਫਾਰਸ਼ ਦੇ ਆਧਾਰ ’ਤੇ ਕੀਤਾ ਗਿਆ ਹੈ। ਐੱਨਈਪੀ ਦੀ ਸਿਫਾਰਸ਼ ’ਚ ਕਿਹਾ ਗਿਆ ਹੈ ਕਿ ਬੋਰਡ ਪ੍ਰੀਖਿਆ ਨੂੰ ਲੈ ਕੇ ਵਿਦਿਆਰਥੀਆਂ ਦੇ ਤਣਾਅਗ੍ਰਸਤ ਹੋਣ ਦੇ ਮੱਦੇਨਜ਼ਰ ਸਾਰੇ ਵਿਦਿਆਰਥੀਆਂ ਨੂੰ ਸਾਲ ਦੌਰਾਨ ਦੋ ਵਾਰੀ ਪ੍ਰੀਖਿਆ ਦੇਣ ਦੀ ਇਜਾਜ਼ਤ ਦਿੱਤੀ ਜਾਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...