September 8, 2026, 3:07 pm
----------- Advertisement -----------
HomeNewsBreaking Newsਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਖ਼ੁਦ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

Published on

----------- Advertisement -----------

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜੋ ਅਕਾਲੀ ਦਲ ਅੱਜ ਸੂਬੇ ਦੀ ਕਾਨੂੰਨ-ਵਿਵਸਥਾ ‘ਤੇ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ, ਅਸਲ ਵਿੱਚ ਉਹੀ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਦੇਣ ਵਿੱਚ ਸਭ ਤੋਂ ਅੱਗੇ ਰਿਹਾ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਹਾਲਤ ਇਹ ਹੈ ਕਿ ਇੱਕ ਪਾਸੇ ਉਹ ਸ਼ਾਂਤੀ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ ਇੱਕ ਬਦਨਾਮ ਗੈਂਗਸਟਰ ਦੀ ਪਤਨੀ ਨੂੰ ‘ਹਲਕਾ ਇੰਚਾਰਜ’ ਬਣਾ ਕੇ ਉਸ ਨੂੰ ਸਿਆਸੀ ਤਾਕਤ ਸੌਂਪ ਰਹੇ ਹਨ।

ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਨੇ ਸਿਰਫ਼ ਇੱਕ ਥਾਂ ਨਹੀਂ, ਸਗੋਂ ਕਈ ਹੋਰ ਹਲਕਿਆਂ ਵਿੱਚ ਵੀ ਇਸੇ ਤਰ੍ਹਾਂ ਗੈਂਗਸਟਰਾਂ ਦੇ ਕਰੀਬੀਆਂ ਨੂੰ ਮੁੱਖ ਧਾਰਾ ਦੀ ਰਾਜਨੀਤੀ ਵਿੱਚ ਫਿੱਟ ਕਰਨ ਦੀ ਕੋਸ਼ਿਸ਼ ਕੀਤੀ ਹੋਈ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਅਕਾਲੀ ਦਲ ਕੋਲ ਇਮਾਨਦਾਰ ਵਰਕਰਾਂ ਦੀ ਇੰਨੀ ਕਮੀ ਹੋ ਗਈ ਹੈ ਕਿ ਉਨ੍ਹਾਂ ਨੂੰ ਹੁਣ ਆਪਣੀ ਪਾਰਟੀ ਚਲਾਉਣ ਲਈ ਗੈਂਗਸਟਰਾਂ ਦੇ ਪਰਿਵਾਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ? ਇਹ ਪੰਜਾਬ ਦੀ ਜਨਤਾ ਨਾਲ ਸਿੱਧਾ ਧੋਖਾ ਹੈ।

ਹਾਲੀਆ ਘਟਨਾਕ੍ਰਮ ਦਾ ਜ਼ਿਕਰ ਕਰਦਿਆਂ ਪੰਨੂ ਨੇ ਦੱਸਿਆ ਕਿ ਕੁਖਿਆਤ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ‘ਤੇ ਫਿਰੌਤੀ (ਐਕਸਟੌਰਸ਼ਨ) ਦੇ ਗੰਭੀਰ ਮਾਮਲੇ ਵਿੱਚ ਪਰਚਾ ਦਰਜ ਕੀਤਾ ਗਿਆ ਸੀ। ਇਸ ਕਾਰਵਾਈ ਖ਼ਿਲਾਫ਼ ਜਦੋਂ ਉਹ ਪੰਜਾਬ ਐਂਡ ਹਰਿਆਣਾ ਹਾਈਕੋਰਟ ਪਹੁੰਚੇ ਤਾਂ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ। ਹੈਰਾਨੀ ਦੀ ਗੱਲ ਇਹ ਰਹੀ ਕਿ ਅਦਾਲਤ ਵਿੱਚ ਗੋਲਡੀ ਬਰਾੜ ਦੇ ਪਰਿਵਾਰ ਵੱਲੋਂ ਜੋ ਵਕੀਲ ਪੇਸ਼ ਹੋਏ, ਉਹ ਸਿੱਧੇ ਤੌਰ ‘ਤੇ ਅਕਾਲੀ ਦਲ ਨਾਲ ਜੁੜੇ ਹੋਏ ਸਨ। ਇਸ ਨਾਲ ਅਕਾਲੀ ਦਲ ਦਾ ਦੋਹਰਾ ਚਿਹਰਾ ਪੂਰੀ ਤਰ੍ਹਾਂ ਨੰਗਾ ਹੋ ਗਿਆ ਹੈ।

ਪੰਨੂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇੱਕ ਪਾਸੇ ਅਕਾਲੀ ਦਲ ਕਾਨੂੰਨ-ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਘੇਰਨ ਦਾ ਢੌਂਗ ਕਰਦਾ ਹੈ, ਅਤੇ ਦੂਜੇ ਪਾਸੇ ਉਹੀ ਲੋਕ ਕਾਨੂੰਨ ਤੋੜਨ ਵਾਲਿਆਂ ਅਤੇ ਫਿਰੌਤੀਆਂ ਮੰਗਣ ਵਾਲਿਆਂ ਦੀ ਢਾਲ ਬਣ ਕੇ ਖੜ੍ਹੇ ਹੁੰਦੇ ਹਨ। ਅਪਰਾਧੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨਾ, ਉਨ੍ਹਾਂ ਨੂੰ ਹਲਕਾ ਇੰਚਾਰਜ ਬਣਾਉਣਾ ਅਤੇ ਉਨ੍ਹਾਂ ਦੇ ਕੇਸਾਂ ਦੀ ਪੈਰਵੀ ਕਰਨਾ ਇਹ ਸਾਬਤ ਕਰਦਾ ਹੈ ਕਿ ਅਕਾਲੀ ਦਲ ਦਾ ਚੋਲਾ ਰਾਜਨੀਤਿਕ ਹੈ, ਪਰ ਉਨ੍ਹਾਂ ਦੀ ਹਮਦਰਦੀ ਹਮੇਸ਼ਾ ਗੈਰ-ਸਮਾਜਿਕ ਅਨਸਰਾਂ ਨਾਲ ਰਹੀ ਹੈ। ਪੰਜਾਬ ਦੀ ਜਨਤਾ ਅਕਾਲੀ ਦਲ ਦੇ ਇਸ ਖ਼ੌਫ਼ਨਾਕ ਅਤੇ ਦੋਹਰੇ ਚਿਹਰੇ ਨੂੰ ਪਛਾਣ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...