August 8, 2026, 7:14 pm
----------- Advertisement -----------
HomeNewsBreaking Newsਸਬਜ਼ੀਆਂ ਤੇ ਰਾਸ਼ਨ ਹੋਇਆ ਮਹਿੰਗਾ, ਜੂਨ 'ਚ ਪ੍ਰਚੂਨ ਮਹਿੰਗਾਈ 4.38% ਤੱਕ ਪਹੁੰਚੀ,...

ਸਬਜ਼ੀਆਂ ਤੇ ਰਾਸ਼ਨ ਹੋਇਆ ਮਹਿੰਗਾ, ਜੂਨ ‘ਚ ਪ੍ਰਚੂਨ ਮਹਿੰਗਾਈ 4.38% ਤੱਕ ਪਹੁੰਚੀ, ਵਧਦੇ ਅੰਕੜਿਆਂ ਨੇ ਵਧਾਈ ਚਿੰਤਾ

Published on

----------- Advertisement -----------

ਇਰਾਨ ਅਤੇ ਅਮਰੀਕਾ ਵਿਚਕਾਰ ਮੁੜ ਵਧੇ ਤਣਾਅ ਅਤੇ ਜੰਗ ਦੇ ਮਾਹੌਲ ਤੋਂ ਬਾਅਦ ਦੇਸ਼ ਵਿੱਚ ਮਹਿੰਗਾਈ ਲਗਾਤਾਰ ਵੱਧਣ ਲੱਗੀ ਹੈ। ਸੋਮਵਾਰ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਜੂਨ ਮਹੀਨੇ ਵਿੱਚ ਪ੍ਰਚੂਨ ਮਹਿੰਗਾਈ (Retail Inflation) ਵੱਧ ਕੇ 4.38% ਹੋ ਗਈ, ਜਦਕਿ ਮਈ ਵਿੱਚ ਇਹ 3.93% ਸੀ। ਮਹਿੰਗਾਈ ਵਧਣ ਦਾ ਸਭ ਤੋਂ ਵੱਡਾ ਕਾਰਨ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਵਿੱਚ ਆਇਆ ਵਾਧਾ ਦੱਸਿਆ ਗਿਆ ਹੈ।

CPI (ਕੰਜ਼ਿਊਮਰ ਪ੍ਰਾਈਸ ਇੰਡੈਕਸ) ਮੁਤਾਬਕ ਖਾਣ-ਪੀਣ ਨਾਲ ਸੰਬੰਧਿਤ ਮਹਿੰਗਾਈ ਜੂਨ ਵਿੱਚ 5.32% ਰਹੀ, ਜਦਕਿ ਮਈ ਵਿੱਚ ਇਹ 4.78% ਸੀ। ਇਸ ਦਾ ਅਰਥ ਹੈ ਕਿ ਲੋਕਾਂ ਨੂੰ ਰੋਜ਼ਾਨਾ ਦੀਆਂ ਖਾਣ-ਪੀਣ ਵਾਲੀਆਂ ਚੀਜ਼ਾਂ ਲਈ ਪਹਿਲਾਂ ਨਾਲੋਂ ਵੱਧ ਪੈਸੇ ਖਰਚਣੇ ਪਏ। ਸਰਕਾਰ ਨੇ RBI ਨੂੰ ਦਿੱਤੀ ਜ਼ਿੰਮੇਵਾਰੀ

ਵੱਧ ਰਹੀ ਮਹਿੰਗਾਈ ਨੂੰ ਦੇਖਦਿਆਂ ਸਰਕਾਰ ਨੇ ਭਾਰਤੀ ਰਿਜ਼ਰਵ ਬੈਂਕ (RBI) ਨੂੰ ਮਹਿੰਗਾਈ ਦਰ ਨੂੰ 4% ਦੇ ਆਸ-ਪਾਸ ਬਣਾਈ ਰੱਖਣ ਦੀ ਜ਼ਿੰਮੇਵਾਰੀ ਦਿੱਤੀ ਹੈ। ਹਾਲਾਂਕਿ ਲੋੜ ਪੈਣ ‘ਤੇ ਇਹ ਦਰ 2% ਤੋਂ 6% ਦੇ ਵਿਚਕਾਰ ਰਹਿ ਸਕਦੀ ਹੈ। ਖਾਣ-ਪੀਣ ਦੀਆਂ ਵਸਤੂਆਂ ਮਹਿੰਗੀਆਂ ਹੋਣ ਕਾਰਨ RBI ‘ਤੇ ਮਹਿੰਗਾਈ ਨੂੰ ਕਾਬੂ ਵਿੱਚ ਰੱਖਣ ਦਾ ਦਬਾਅ ਵੱਧ ਸਕਦਾ ਹੈ।

ਮਹਿੰਗਾਈ ਵਧਣ ਦਾ ਕਾਰਨ ਕੀ ਹੈ?

ਮਹਿੰਗਾਈ ਵਧਣ ਦਾ ਸਭ ਤੋਂ ਵੱਡਾ ਕਾਰਨ ਮਈ ਮਹੀਨੇ ਦੌਰਾਨ ਖਾਣ-ਪੀਣ ਦੀਆਂ ਚੀਜ਼ਾਂ ਅਤੇ ਤੇਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ ਹੈ। ਸਬਜ਼ੀਆਂ, ਦਾਲਾਂ, ਫਲ, ਦੁੱਧ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਲਗਾਤਾਰ ਵਧੀਆਂ ਹਨ, ਜਿਸ ਨਾਲ ਮਹਿੰਗਾਈ ਦਾ ਗ੍ਰਾਫ ਵੀ ਉੱਪਰ ਚੜ੍ਹਿਆ ਹੈ।

ਖ਼ਾਸ ਤੌਰ ‘ਤੇ ਮੱਧ-ਪੂਰਬ (Middle East) ਵਿੱਚ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਧੀਆਂ ਹਨ, ਜਿਸ ਨਾਲ ਪੈਟਰੋਲ ਅਤੇ ਡੀਜ਼ਲ ਮਹਿੰਗੇ ਹੋਏ ਹਨ। ਇਸ ਕਰਕੇ ਆਵਾਜਾਈ ਦਾ ਖਰਚਾ ਵੀ ਵਧਿਆ ਹੈ, ਜਿਸ ਦਾ ਅਸਰ ਹੋਰ ਖਾਦ ਪਦਾਰਥਾਂ ਦੀਆਂ ਕੀਮਤਾਂ ‘ਤੇ ਵੀ ਪਿਆ ਹੈ।

ਕੀ ਮਹਿੰਗਾਈ ਹੋਰ ਵੀ ਵਧ ਸਕਦੀ ਹੈ?

ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਆਉਣ ਵਾਲੇ ਸਮੇਂ ਵਿੱਚ ਮਹਿੰਗਾਈ ਹੋਰ ਵੱਧਣ ਦੀ ਸੰਭਾਵਨਾ ਹੈ। ਜਦੋਂ ਤੱਕ ਮੱਧ-ਪੂਰਬ ਵਿੱਚ ਤਣਾਅ ਅਤੇ ਜੰਗ ਦੀ ਸਥਿਤੀ ਬਣੀ ਰਹੇਗੀ, ਉਦੋਂ ਤੱਕ ਕੱਚੇ ਤੇਲ ਦੀਆਂ ਕੀਮਤਾਂ ਉੱਚੀਆਂ ਰਹਿ ਸਕਦੀਆਂ ਹਨ। ਇਸ ਕਾਰਨ ਤੇਲ, ਗੈਸ ਅਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵੀ ਵਧ ਸਕਦੀਆਂ ਹਨ।

ਇਸ ਤੋਂ ਇਲਾਵਾ ਮਾਨਸੂਨ ਵੀ ਮਹਿੰਗਾਈ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਬਰਸਾਤ ਦੇ ਮੌਸਮ ਦੌਰਾਨ ਫਲਾਂ ਅਤੇ ਸਬਜ਼ੀਆਂ ਦੀ ਸਪਲਾਈ ਪ੍ਰਭਾਵਿਤ ਹੁੰਦੀ ਹੈ, ਆਵਾਜਾਈ ਵਿੱਚ ਰੁਕਾਵਟਾਂ ਆਉਂਦੀਆਂ ਹਨ ਅਤੇ ਬਾਜ਼ਾਰ ਵਿੱਚ ਕਈ ਵਸਤੂਆਂ ਦੀ ਘਾਟ ਪੈ ਜਾਂਦੀ ਹੈ। ਇਸ ਕਾਰਨ ਇਸ ਮੌਸਮ ਵਿੱਚ ਵੀ ਮਹਿੰਗਾਈ ਦਾ ਗ੍ਰਾਫ ਲਗਾਤਾਰ ਉੱਪਰ ਵਧਦਾ ਰਹਿੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...