April 10, 2026, 1:58 pm
----------- Advertisement -----------
HomeNewsHaryanaਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ...

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

Published on

----------- Advertisement -----------

**ਚੰਡੀਗੜ੍ਹ, 5 ਮਾਰਚ 2026*:ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ 24×7 ਹੈਲਪਲਾਈਨ ਪਹਿਲਾਂ ਹੀ ਸਥਾਪਤ ਕੀਤੀ ਜਾ ਚੁੱਕੀ ਹੈ। ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਆਰ.ਕੇ. ਜੈਸਵਾਲ ਨੂੰ ਹੈਲਪਲਾਈਨ ਦਾ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਗ੍ਰਹਿ ਵਿਭਾਗ ਦੇ ਸਕੱਤਰ ਵਿਮਲ ਸੇਤੀਆ ਨੂੰ ਤਾਲਮੇਲ ਅਤੇ ਨਿਗਰਾਨੀ ਦੇ ਉਦੇਸ਼ਾਂ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਨੋਡਲ ਅਫ਼ਸਰ ਨੂੰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ।

ਨੋਡਲ ਅਫ਼ਸਰ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਦੁਆਰਾ ਚੁੱਕੇ ਜਾ ਰਹੇ ਕਦਮਾਂ ‘ਤੇ ਨਜ਼ਰ ਰੱਖੇਗਾ। ਇਸੇ ਤਰ੍ਹਾਂ ਹੈਲਪਲਾਈਨ ‘ਤੇ ਪ੍ਰਾਪਤ ਹੋਈਆਂ ਸਾਰੀਆਂ ਕਾਲਾਂ ਦਾ ਸਹੀ ਰਿਕਾਰਡ ਰੱਖਣ ਦੇ ਨਾਲ-ਨਾਲ ਇਨ੍ਹਾਂ ਕਾਲਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਜਿੱਥੇ ਵੀ ਕੋਈ ਮਾਮਲਾ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਜਾਂ ਕਿਸੇ ਹੋਰ ਵਿਭਾਗ ਜਾਂ ਅਥਾਰਟੀ ਕੋਲ ਉਠਾਉਣ ਦੀ ਲੋੜ ਹੋਵੇ, ਨੋਡਲ ਅਫ਼ਸਰ ਇਹ ਯਕੀਨੀ ਬਣਾਏਗਾ ਕਿ ਇਸ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਦਮ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਪੰਜਾਬ ਦੇ ਵਸਨੀਕਾਂ ਨਾਲ ਸਬੰਧਤ ਸੰਕਟਕਾਲੀਨ ਸਥਿਤੀ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।

ਇਸ ਦਾ ਇੱਕੋ-ਇੱਕ ਉਦੇਸ਼ ਇਸ ਗੰਭੀਰ ਅਤੇ ਅਣਕਿਆਸੇ ਸੰਕਟ ਦੀ ਘੜੀ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਇਮਦਾਦ ਅਤੇ ਸਹਿਯੋਗ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਖਾੜੀ ਖਿੱਤੇ ਵਿੱਚ ਫਸੇ ਪੰਜਾਬੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

——

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋ ਦੀ ਗ੍ਰਿਫਤਾਰੀ ਨੂੰ  ਲੈ  ਕੰਚਨ ਕੁਮਾਰੀ ਭਾਬੀ ਦੀ ਮਾਂ ਦਾ ਵੱਡਾ ਬਿਆਨ

ਸੋਸ਼ਲ ਮੀਡੀਆ ਇੰਫੁਲੈਂਸਰ ਕਮਲ ਕੌਰ ਭਾਬੀ ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ...

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ (ਉਰਫ਼ ਕਮਲ ਕੌਰ ਭਾਬੀ) ਦੇ ਕਤਲ ਮਾਮਲੇ ਵਿੱਚ ਵੱਡੀ...

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ...

ਚੰਡੀਗੜ੍ਹ, 9 ਅਪ੍ਰੈਲ:ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ...

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

*ਚੰਡੀਗੜ੍ਹ, 9 ਅਪ੍ਰੈਲ 2026*:ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼...

ਕੋਟਕਪੂਰਾ ਫਾਇਰਿੰਗ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਤੋਂ ਚੰਡੀਗੜ੍ਹ ਟਰਾਂਸਫਰ ਕੀਤਾ ਮਾਮਲਾ

ਪੰਜਾਬ ਦੇ ਕੋਟਕਪੂਰਾ ਵਿੱਚ ਹੋਏ ਫਾਇਰਿੰਗ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ...

  ਹਵਾ ਗੁਣਵੱਤਾ ਮਾਮਲੇ ‘ਚ ਦੋ ਪਾਵਰ ਪਲਾਂਟਾਂ ‘ਤੇ ਕਰੋੜਾਂ ਦਾ ਜੁਰਮਾਨਾ

ਕੇਂਦਰੀ ਹਵਾ ਗੁਣਵੱਤਾ ਮੈਨਜਮੈਂਟ ਵਲੋਂ ਦਿੱਲੀ ਦੇ 300 ਕਿਲੋਮੀਟਰ ਘੇਰੇ ਅੰਦਰ ਆਉਂਦੇ 6 ਪਾਵਰ...

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

*ਚੰਡੀਗੜ੍ਹ, 8 ਅਪ੍ਰੈਲ 2026*ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ...