October 27, 2026, 3:24 am
----------- Advertisement -----------
HomeNewsBreaking News ਡਾ: ਬਲਜੀਤ ਕੌਰ ਨੇ ਵਿਭਾਗ ਦੀਆਂ ਸਕੀਮਾਂ ਦਾ ਜਾਇਜ਼ਾ ਲਿਆ, ਸਰਕਾਰੀ ਲਾਭ...

 ਡਾ: ਬਲਜੀਤ ਕੌਰ ਨੇ ਵਿਭਾਗ ਦੀਆਂ ਸਕੀਮਾਂ ਦਾ ਜਾਇਜ਼ਾ ਲਿਆ, ਸਰਕਾਰੀ ਲਾਭ ਲੋਕਾਂ ਤੱਕ ਪਹੁੰਚਾਉਣ ‘ਤੇ ਜ਼ੋਰ ਦਿੱਤਾ

Published on

----------- Advertisement -----------


ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ |  ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਸਕੀਮਾਂ ਯੋਗ ਲਾਭਪਾਤਰੀਆਂ ਤੱਕ ਕੁਸ਼ਲਤਾ ਨਾਲ ਪਹੁੰਚਣਾ ਯਕੀਨੀ ਬਣਾਉਣ ਤਾਂ ਜੋ ਹਰੇਕ ਹੱਕਦਾਰ ਵਿਅਕਤੀ ਲਾਭ ਲੈ ਸਕੇ।

 ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ ਸਕੀਮ, ਵਿਧਵਾ ਅਤੇ ਬੇਸਹਾਰਾ ਮਹਿਲਾ ਪੈਨਸ਼ਨ ਸਕੀਮ, ਦਿਵਿਆਂਗ ਅੰਗਹੀਣ ਪੈਨਸ਼ਨ ਸਕੀਮ, ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ, ਆਸ਼ੀਰਵਾਦ ਸਕੀਮ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਹਨਾਂ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ, ਡਾ. ਬਲਜੀਤ ਕੌਰ ਨੇ ਸਮਾਜ ਦੇ ਹਾਸ਼ੀਏ ‘ਤੇ ਪਏ ਵਰਗਾਂ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ‘ਤੇ ਚਾਨਣਾ ਪਾਇਆ।  ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮਾਜਿਕ ਸੁਰੱਖਿਆ ਲਾਭਾਂ ਦੀ ਤੇਜ਼ੀ ਨਾਲ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਅਤੇ ਰੁਕਾਵਟਾਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਵਿਭਾਗ ਵੱਲੋਂ ਚਲਾਈਆਂ ਜਾਣ ਵਾਲੀਆਂ ਸਕੀਮਾਂ ਵਿੱਚ ਪਾਰਦਰਸ਼ਤਾ ਲਿਆਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਇਹਨਾਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ “ਰੰਗਲਾ ਪੰਜਾਬ” ਨੂੰ ਹਕੀਕਤ ਬਣਾਉਣ ਲਈ ਵਚਨਬੱਧ ਹੈ।  ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਾਰੀਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ-ਬਾਲ ਵਿਕਾਸ ਯੋਜਨਾਵਾਂ ਨੂੰ ਹੇਠਲੇ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਲਾਭ ਲੈ ਸਕਣ।

ਇਸ ਮੌਕੇ ਮੀਟਿੰਗ ਵਿਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਪੈਸ਼ਲ ਮੁੱਖ ਸਕੱਤਰ   ਰਾਜੀ ਪੀ ਸ਼੍ਰੀਵਾਸਤਵਾ, ਵਿਸ਼ੇਸ਼  ਸਕੱਤਰ ਕੇਸ਼ਵ ਹਿੰਗੋਨੀਆ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ,  ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...