November 18, 2026, 8:19 am
----------- Advertisement -----------
HomeNewsBreaking News‘ਭਾਰਤ ਦੀ ਸਟ੍ਰਾਈਕ ਪੂਰੀ ਤਰ੍ਹਾਂ ਸਹੀ’, ਭਾਰਤੀ ਫੌਜ ਦੇ ਆਪ੍ਰੇਸ਼ਨ ‘ਸਿੰਦੂਰ’ ‘ਤੇ...

‘ਭਾਰਤ ਦੀ ਸਟ੍ਰਾਈਕ ਪੂਰੀ ਤਰ੍ਹਾਂ ਸਹੀ’, ਭਾਰਤੀ ਫੌਜ ਦੇ ਆਪ੍ਰੇਸ਼ਨ ‘ਸਿੰਦੂਰ’ ‘ਤੇ ਬੋਲੇ ਰਿਸ਼ੀ ਸੁਨਕ

Published on

----------- Advertisement -----------

ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਂਦੇ ਹੋਏ ਭਾਰਤ ਨੇ ਮੰਗਲਵਾਰ ਰਾਤ ਨੂੰ ਪਾਕਿਸਤਾਨ ਅਤੇ ਪੀਓਕੇ ਵਿੱਚ ਸਥਿਤ 9 ਅੱਤਵਾਦੀ ਠਿਕਾਣਿਆਂ ‘ਤੇ ਹਵਾਈ ਹਮਲਾ ਕੀਤਾ। ਤਿੰਨਾਂ ਫੌਜਾਂ ਨੇ ਸਾਂਝੇ ਤੌਰ ‘ਤੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਜਿਸ ਨੂੰ ‘ਆਪ੍ਰੇਸ਼ਨ ਸਿੰਦੂਰ’ ਦਾ ਨਾਮ ਦਿੱਤਾ ਗਿਆ। ਅੱਤਵਾਦ ਵਿਰੁੱਧ ਇਸ ਕਾਰਵਾਈ ਵਿੱਚ ਕਈ ਦੇਸ਼ਾਂ ਅਤੇ ਵਿਸ਼ਵ ਨੇਤਾਵਾਂ ਨੇ ਭਾਰਤ ਦਾ ਸਮਰਥਨ ਕੀਤਾ ਹੈ। ਸਾਬਕਾ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਭਾਰਤੀ ਫੌਜ ਦੇ ਹਵਾਈ ਹਮਲੇ ਨੂੰ ‘ਪੂਰੀ ਤਰ੍ਹਾਂ ਜਾਇਜ਼’ ਦੱਸਿਆ ਹੈ। ਸਾਬਕਾ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਕਿਹਾ ਹੈ ਕਿ ਕਿਸੇ ਵੀ ਦੇਸ਼ ਨੂੰ ਆਪਣੀ ਧਰਤੀ ‘ਤੇ ਕਿਸੇ ਹੋਰ ਦੇਸ਼ ਤੋਂ ਅੱਤਵਾਦੀ ਹਮਲਿਆਂ ਨੂੰ ਸਵੀਕਾਰ ਨਹੀਂ ਕਰਨਾ ਚਾਹੀਦਾ। ਭਾਰਤ ਵੱਲੋਂ ਅੱਤਵਾਦੀ ਢਾਂਚੇ ‘ਤੇ ਹਮਲਾ ਕਰਨਾ ਪੂਰੀ ਤਰ੍ਹਾਂ ਸਹੀ ਹੈ। ਅੱਤਵਾਦੀਆਂ ਨੂੰ ਸਜ਼ਾ ਤੋਂ ਛੋਟ ਨਹੀਂ ਦਿੱਤੀ ਜਾਣੀ ਚਾਹੀਦੀ।

ਦੱਸ ਦੇਈਏ ਕਿ ਦੂਜੇ ਪਾਸੇ ਭਾਰਤ ਦੀ ਇਸ ਵੱਡੀ ਕਾਰਵਾਈ ‘ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ, ‘ਇਹ ਸ਼ਰਮਨਾਕ ਹੈ।’ ਅਸੀਂ ਓਵਲ ਦੇ ਦਰਵਾਜ਼ਿਆਂ ਰਾਹੀਂ ਜਾਂਦੇ ਸਮੇਂ ਇਸ ਬਾਰੇ ਸੁਣਿਆ। ਮੈਨੂੰ ਲੱਗਦਾ ਹੈ ਕਿ ਲੋਕਾਂ ਨੂੰ ਅਤੀਤ ਦੇ ਆਧਾਰ ‘ਤੇ ਪਤਾ ਸੀ ਕਿ ਕੁਝ ਹੋਣ ਵਾਲਾ ਹੈ। ਉਹ ਲੰਮੇ ਸਮੇਂ ਤੋਂ ਲੜ ਰਹੇ ਹਨ। ਜੇ ਤੁਸੀਂ ਇਸ ਬਾਰੇ ਸੋਚੋ ਤਾਂ ਉਹ ਕਈ ਦਹਾਕਿਆਂ ਤੇ ਸਦੀਆਂ ਤੋਂ ਲੜ ਰਹੇ ਹਨ। ਮੈਨੂੰ ਉਮੀਦ ਹੈ ਕਿ ਇਹ ਜਦੀ ਖਤਮ ਹੋ ਜਾਏਗਾ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...