November 16, 2026, 3:55 pm
----------- Advertisement -----------
HomeNewsBreaking News‘ਆਪ’ ਸਰਕਾਰ ਤੋਂ ਪਹਿਲਾਂ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਵਾਲੇ ਸਿਖਰਲੇ ਤਿੰਨ...

‘ਆਪ’ ਸਰਕਾਰ ਤੋਂ ਪਹਿਲਾਂ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਵਾਲੇ ਸਿਖਰਲੇ ਤਿੰਨ ਸੂਬਿਆਂ ਵਿੱਚ ਸ਼ਾਮਲ ਸੀ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Published on

----------- Advertisement -----------

* *ਚੰਡੀਗੜ੍ਹ, 25 ਜਨਵਰੀ 2026*:ਪੰਜਾਬ ਵਿੱਚ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੇ ਗਠਨ ਤੋਂ ਬਾਅਦ ਸੜਕ ਸੁਰੱਖਿਆ ਵਿਵਸਥਾ ਵਿੱਚ ਵਿਆਪਕ ਸੁਧਾਰ ਦਰਜ ਕੀਤਾ ਗਿਆ ਹੈ। ਹਾਦਸੇ ਵਾਲੀਆਂ ਥਾਵਾਂ ’ਤੇ ਐਸ.ਐਸ.ਐਫ. ਦਾ ਫੌਰੀ ਪਹੁੰਚਣਾ, ਪੀੜਤਾਂ ਨੂੰ ਮੁਢਲੀ ਸਹਾਇਤਾ ਅਤੇ ਸਮੇਂ ਸਿਰ ਇਲਾਜ ਮਿਲਣ ਨਾਲ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਮੌਤ ਦਰ ’ਚ 48 ਫੀਸਦੀ ਕਮੀ ਆਈ ਹੈ। ਕਿਸੇ ਸਮੇਂ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਲਈ ਪੰਜਾਬ ਦਾ ਨਾਮ ਦੇਸ਼ ਦੇ ਸਿਖਰਲੇ ਤਿੰਨ ਸੂਬਿਆਂ ਵਿੱਚ ਸ਼ੁਮਾਰ ਸੀ ਪਰ ਪੰਜਾਬ ਵਿੱਚ ਇਹ ਸਥਿਤੀ ਪੂਰੀ ਤਰ੍ਹਾਂ ਬਦਲ ਚੁੱਕੀ ਹੈ ਅਤੇ ਪੀੜਤਾਂ ਨੂੰ ਫੌਰੀ ਹਸਪਤਾਲ ਪਹੁੰਚਾਉਣ ਅਤੇ ਸਮੇਂ ਸਿਰ ਇਲਾਜ ਮਿਲਣ ਨਾਲ ਕੀਮਤੀ ਮਨੁੱਖੀ ਜ਼ਿੰਦਗੀਆਂ ਬਚ ਰਹੀਆਂ ਹਨ।

ਇਸ ਵਿਆਪਕ ਸੁਧਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੇ ਖੂਨੀ ਸੜਕ (ਕਿੱਲਰ ਰੋਡ) ਵਜੋਂ ਜਾਣੇ ਜਾਂਦੇ ਪਟਿਆਲਾ- ਸਰਹਿੰਦ ਰੋਡ ਵਰਗੀਆਂ ਹਾਦਸੇ ਦੇ ਖਤਰੇ ਵਾਲੀਆਂ ਥਾਵਾਂ ਨੂੰ ਜ਼ੋਖਮ ਦੀ ਸਥਿਤੀ ਤੋਂ ਬਾਹਰ ਕੱਢਣ ਵਿੱਚ ਵੱਡੀ ਭੂਮਿਕਾ ਨਿਭਾਈ। ਸੂਬਾ ਭਰ ਵਿੱਚ 43000 ਕਿਲੋਮੀਟਰ ਸੜਕਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੋਰ ਸੂਬਿਆਂ ਨੇ ਇਸ ਮਾਡਲ ਪ੍ਰਤੀ ਦਿਲਚਸਪੀ ਜ਼ਾਹਰ ਕੀਤੀ ਹੈ ਅਤੇ ਇੱਥੋਂ ਤੱਕ ਕਿ ਪ੍ਰਧਾਨ ਮੰਤਰੀ ਨੇ ਵੀ ‘ਮਨ ਕੀ ਬਾਤ’ ਵਿੱਚ ਦੇਸ਼ ਲਈ ਸੜਕ ਸੁਰੱਖਿਆ ਦਾ ਜ਼ਿਕਰ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਦਰ ’ਚ 48 ਫੀਸਦੀ ਕਮੀ ਆਈ ਹੈ ਜਿਸ ਕਰਕੇ ਇਸ ਮਾਡਲ ਪ੍ਰਤੀ ਹੋਰ ਸੂਬਿਆਂ ਨੇ ਦਿਲਚਸਪੀ ਦਿਖਾਈ ਹੈ।” ਉਨ੍ਹਾਂ ਕਿਹਾ ਕਿ ਬਹੁਤ ਸਾਰੇ ਸੂਬਿਆਂ ਨੇ ਆਪੋ-ਆਪਣੇ ਸੂਬੇ ਵਿੱਚ ਜਨਤਕ ਸੁਰੱਖਿਆ ਵਾਲੇ ਇਸ ਨਿਵੇਕਲੇ ਉਪਰਾਲੇ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਨਾਲ ਸੰਪਰਕ ਕਾਇਮ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਵਿੱਚ ਸੜਕ ਸੁਰੱਖਿਆ ਬਾਰੇ ਗੱਲ ਕੀਤੀ, ਪਰ ਪੰਜਾਬ ਸੜਕ ਸੁਰਖਿਆ ਫੋਰਸ ਗਠਿਤ ਕਰ ਕੇ ਸਮੁੱਚੇ ਦੇਸ਼ ਲਈ ਚਾਨਣ ਮੁਨਾਰਾ ਬਣਿਆ।

ਮੁੱਖ ਮੰਤਰੀ ਨੇ ਕਿਹਾ ਕਿ ਐਸ.ਐਸ.ਐਫ. ਦੇ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ 1,597 ਕਰਮਚਾਰੀ ਐਸ.ਐਸ.ਐਫ. ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਨੂੰ ਨਵੀਨਤਮ ਤੇ ਪੂਰੀ ਤਰ੍ਹਾਂ ਲੈਸ 144 ਵਾਹਨ ਪ੍ਰਦਾਨ ਕੀਤੇ ਗਏ ਹਨ। ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਇਸ ਫੋਰਸ ਦੇ ਗਠਿਤ ਹੋਣ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ 48 ਫ਼ੀਸਦ ਕਮੀ ਆਈ ਹੈ। ਇਸ ਤੋਂ ਇਲਾਵਾ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਦੀਆਂ ਕੀਮਤੀ ਚੀਜ਼ਾਂ ਅਤੇ ਪੈਸੇ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਇਆ ਹੈ।

ਉਨ੍ਹਾਂ ਕਿਹਾ ਕਿ ਇਹ ਫੋਰਸ 4,200 ਕਿਲੋਮੀਟਰ ਲੰਬੇ ਹਾਈਵੇਅ ‘ਤੇ ਤਾਇਨਾਤ ਕੀਤੀ ਗਈ ਹੈ ਜਿੱਥੇ ਟ੍ਰੈਫਿਕ ਹਾਦਸਿਆਂ ਦੀ ਸੰਭਾਵਨਾ ਵੱਧ ਹੁੰਦੀ ਹੈ। ਆਪਣੇ ਨਿਰਧਾਰਤ ਖੇਤਰਾਂ ਵਿੱਚ ਗਸ਼ਤ ਕਰਨ ਤੋਂ ਇਲਾਵਾ, ਐਸ.ਐਸ.ਐਫ. ਟ੍ਰੈਫਿਕ ਉਲੰਘਣਾਵਾਂ ਵਿਰੁੱਧ ਮਜ਼ਬੂਤ ਰੋਕਥਾਮ ਵਜੋਂ ਵੀ ਕੰਮ ਕਰਦਾ ਹੈ। ਪਿਛਲੀਆਂ ਕਿਸੇ ਵੀ ਸਰਕਾਰਾਂ ਨੇ ਅਜਿਹੇ ਗੰਭੀਰ ਮੁੱਦਿਆਂ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਪੰਜਾਬ ਪਹਿਲਾਂ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵਿੱਚ ਚੋਟੀ ਦੇ ਤਿੰਨ ਰਾਜਾਂ ਵਿੱਚ ਸ਼ਾਮਲ ਸੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹੁਣ ਹਾਦਸੇ ਦੇ ਪੀੜਤਾਂ ਨੂੰ ਹਸਪਤਾਲਾਂ ਵਿੱਚ ਤੁਰੰਤ ਮੁੱਢਲੀ ਸਹਾਇਤਾ ਅਤੇ ਸਹੀ ਇਲਾਜ ਮਿਲ ਰਿਹਾ ਹੈ। ‘ਕਾਤਲ ਸੜਕ’ ਵਜੋਂ ਜਾਣੀ ਜਾਂਦੀ ਪਟਿਆਲਾ- ਸਰਹਿੰਦ ਸੜਕ, ਜਿੱਥੇ ਔਸਤਨ ਰੋਜ਼ਾਨਾ ਤਿੰਨ ਮੌਤਾਂ ਹੁੰਦੀਆਂ ਸਨ, ਹੁਣ ਇੱਕ ਸੁਰੱਖਿਅਤ ਸੜਕ ਵਿੱਚ ਤਬਦੀਲ ਹੋ ਗਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਨੂੰ ਮੁੱਖ ਕੌਮੀ ਮਾਰਗਾਂ ਨਾਲ ਜੋੜਨ ਲਈ ਪੰਜਾਬ ਭਰ ਵਿੱਚ 43,000 ਕਿਲੋਮੀਟਰ ਉੱਚ-ਗੁਣਵੱਤਾ ਵਾਲੀਆਂ ਸੜਕਾਂ ਦਾ ਨਿਰਮਾਣ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...