September 6, 2026, 8:23 am
----------- Advertisement -----------
HomeNewsBreaking Newsਲੁਧਿਆਣਾ ‘ਚ ਅੱਜ ਕਿਸਾਨਾਂ ਦਾ ਚੱਕਾ ਜਾਮ, ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ...

ਲੁਧਿਆਣਾ ‘ਚ ਅੱਜ ਕਿਸਾਨਾਂ ਦਾ ਚੱਕਾ ਜਾਮ, ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ

Published on

----------- Advertisement -----------

ਲੁਧਿਆਣਾ ਵਾਸੀਆਂ ਦੇ ਨਾਲ-ਨਾਲ ਨੈਸ਼ਨਲ ਹਾਈਵੇ-44 ਤੋਂ ਲੰਘਣ ਵਾਲੇ ਲੋਕਾਂ ਨੂੰ ਅੱਜ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨ ਜਥੇਬੰਦੀਆਂ ਨੇ ਬਸਤੀ ਜੋਧੇਵਾਲ ਚੌਕ ‘ਤੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਸਥਾਨਕ ਅਤੇ ਸੂਬਾ ਪੱਧਰੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਅੱਜ ਸਵੇਰੇ 11 ਵਜੇ ਤੋਂ ਨੈਸ਼ਨਲ ਹਾਈਵੇ-44 ਜਾਮ ਕਰਨਗੀਆਂ।

ਕਿਸਾਨ ਜਥੇਬੰਦੀਆਂ ਦੇ ਅਨੁਸਾਰ, ਕਿਸਾਨਾਂ ਅਤੇ ਇਲਾਕਾ ਵਾਸੀਆਂ ਦਾ ਵੱਡਾ ਕਾਫ਼ਲਾ ਮਤੀਵਾੜਾ ਤੋਂ ਰਵਾਨਾ ਹੋ ਕੇ ਬਸਤੀ ਜੋਧੇਵਾਲ ਚੌਕ ਪਹੁੰਚੇਗਾ। ਇਸ ਤੋਂ ਬਾਅਦ ਕਿਸਾਨ ਬਸਤੀ ਜੋਧੇਵਾਲ ਚੌਕ ਅਤੇ ਨੈਸ਼ਨਲ ਹਾਈਵੇ-44 ਦੇ ਫਲਾਈਓਵਰ ‘ਤੇ ਚੱਕਾ ਜਾਮ ਕਰਨਗੇ। ਉੱਥੇ ਹੀ, ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕਰਦਿਆਂ ਲੋਕਾਂ ਨੂੰ ਚੱਕਾ ਜਾਮ ਦੌਰਾਨ ਬਸਤੀ ਜੋਧੇਵਾਲ ਚੌਕ ਵੱਲ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਸਮਾਂ-ਸਾਰਣੀ

ਸਵੇਰੇ 9:00 ਵਜੇ: ਸਾਰੇ ਕਿਸਾਨ ਅਤੇ ਸਮਰਥਕ ਮੱਤੇਵਾੜਾ ਅਨਾਜ ਮੰਡੀ ਵਿਖੇ ਇਕੱਠੇ ਹੋਣਗੇ।

ਸਵੇਰੇ 11:00 ਵਜੇ: ਇੱਥੋਂ ਵੱਡੀ ਗਿਣਤੀ ਵਿੱਚ ਕਾਫ਼ਲਾ ਰਵਾਨਾ ਹੋ ਕੇ ਬਸਤੀ ਜੋਧੇਵਾਲ ਚੌਕ ਪਹੁੰਚੇਗਾ, ਜਿੱਥੇ ਪੁਲ ਦੇ ਉੱਪਰੋਂ ਨੈਸ਼ਨਲ ਹਾਈਵੇ-44 ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਜਾਵੇਗਾ।

ਟ੍ਰੈਫਿਕ ਐਡਵਾਈਜ਼ਰੀ

ਆਮ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਅੱਜ ਬਸਤੀ ਜੋਧੇਵਾਲ ਅਤੇ ਨੈਸ਼ਨਲ ਹਾਈਵੇ-44 ਵੱਲ ਜਾਣ ਵਾਲੇ ਰਸਤਿਆਂ ‘ਤੇ ਭਾਰੀ ਟ੍ਰੈਫਿਕ ਜਾਮ ਹੋ ਸਕਦਾ ਹੈ। ਇਸ ਲਈ ਪਰੇਸ਼ਾਨੀ ਤੋਂ ਬਚਣ ਲਈ ਵਿਕਲਪਕ ਰਸਤਿਆਂ ਦੀ ਵਰਤੋਂ ਕਰੋ।

‘ਭਾਰਤ ਬਚਾਓ ਮੋਰਚਾ’ ਦੀ ਮੋਟਰਸਾਈਕਲ ਰੈਲੀ ਨੂੰ ਵੀ ਮਿਲੇਗਾ ਸਮਰਥਨ

ਹਾਈਵੇ ਜਾਮ ਦੇ ਨਾਲ-ਨਾਲ ਅੱਜ ‘ਭਾਰਤ ਬਚਾਓ ਮੋਰਚਾ’ ਵੱਲੋਂ ਦੇਸ਼ ਭਰ ਵਿੱਚ ਕੱਢੀ ਜਾ ਰਹੀ ਵਿਸ਼ਾਲ ਮੋਟਰਸਾਈਕਲ ਰੈਲੀ ਨੂੰ ਵੀ ਸਮਰਥਨ ਦਿੱਤਾ ਜਾਵੇਗਾ। ਸ਼ਕਤੀ ਪ੍ਰਦਰਸ਼ਨ ਅਤੇ ਜਨ-ਜਾਗਰੂਕਤਾ ਦੇ ਮਕਸਦ ਨਾਲ ਕੱਢੀ ਜਾ ਰਹੀ ਇਹ ਰੈਲੀ ਅੱਜ ਦੇ ਧਰਨੇ ਅਤੇ ਮੰਗਾਂ ਦੇ ਸਮਰਥਨ ਵਿੱਚ ਮੋਢੇ ਨਾਲ ਮੋਢਾ ਮਿਲਾ ਕੇ ਸ਼ਾਮਲ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...