ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਵੱਡਾ ਸਿਆਸੀ ਹਮਲਾ ਕੀਤਾ ਹੈ। ਸਿੱਧੂ ਨੇ ਚੰਡੀਗੜ੍ਹ ਦੇ ਕਾਨੂੰਨ ਭਵਨ ‘ਚ ‘ਬੋਲਦਾ ਪੰਜਾਬ’ ਪ੍ਰੋਗਰਾਮ ‘ਚ ਕਿਹਾ ਕਿ ਮੋਹਾਲੀ ‘ਚ ਡੇਢ ਲੱਖ ਕਰੋੜ ਦੀ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ ਹਨ। ਜਿਸ ਵਿੱਚ ਜ਼ਮੀਨੀ ਰਿਕਾਰਡ ਵਿੱਚ ਧਾਂਦਲੀ ਕੀਤੀ ਗਈ ਹੈ।
ਸਿੱਧੂ ਨੇ ਜਸਟਿਸ ਕੁਲਦੀਪ ਸਿੰਘ ਕਮਿਸ਼ਨ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਵਿੱਚੋਂ 900 ਏਕੜ ਜ਼ਮੀਨ ‘ਤੇ ਸਿਰਫ਼ ਦੋ ਮੁੱਖ ਮੰਤਰੀਆਂ ਦਾ ਕਬਜ਼ਾ ਹੈ। ਹਾਲਾਂਕਿ ਸਿੱਧੂ ਨੇ ਇਹ ਨਾਂ ਜਨਤਕ ਨਹੀਂ ਕੀਤਾ ਕਿ ਉਹ ਕਿਹੜੇ ਦੋ ਮੁੱਖ ਮੰਤਰੀਆਂ ਬਾਰੇ ਗੱਲ ਕਰ ਰਹੇ ਹਨ। ਸਿੱਧੂ ਨੇ ਕਿਹਾ ਕਿ ਜੇਕਰ ਰਿਪੋਰਟ ਪੜ੍ਹੋ ਤਾਂ ਇਸ ਵਿੱਚ ਕਈ ਆਗੂਆਂ ਦੇ ਨਾਂ ਹਨ। ਇਨ੍ਹਾਂ ਨੂੰ ਪੜ੍ਹ ਕੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਵੇਗੀ।ਸਿੱਧੂ ਦਾ ਚੰਡੀਗੜ੍ਹ ਵਿੱਚ ਇਕ ਵਾਰ ਫਿਰ ਦਰਦ ਛਲਕਿਆ ਹੈ। ਸਿੱਧੂ ਨੇ ਕਿਹਾ ਕਿ ਸਿਆਸਤ ਵਿੱਚ ਚੰਗੇ ਇਨਸਾਨ ਨੂੰ ਸ਼ੋਅ ਪੀਸ ਬਣਾ ਦਿੱਤਾ ਜਾਂਦਾ ਹੈ। ਉਸ ਨੂੰ ਚੋਣ ਜਿੱਤਣ ਲਈ ਮੋਹਰੇ ਵਜੋਂ ਰੱਖਿਆ ਜਾਂਦਾ ਹੈ। ਉਨਾਂ ਨੇ ਕਿਹਾ ਹੁਣ ਮੈਂ ਕਿਸੇ ਦਾ ਸ਼ੋਪੀਸ ਅਤੇ ਮੋਹਰਾ ਨਹੀਂ ਬਣਾਂਗਾ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ – ਮੈਂ ਪੰਜਾਬ ਦੇ ਲੋਕਾਂ ਨੂੰ ਨਹੀਂ ਹੋਣ ਦੇਵਾਂਗਾ ਗੁੰਮਰਾਹ ਤੇ ਹਮੇਸ਼ਾ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਦਾ ਸਾਥ ਦਿੰਦਾ ਰਹਾਂਗਾ।