April 30, 2026, 11:49 am
----------- Advertisement -----------
HomeNewsਜਲੰਧਰ 'ਚ ਵੱਡੀ ਵਾਰਦਾਤ: ਪਿਸਤੌਲ ਦੀ ਨੋਕ 'ਤੇ ਲੁੱਟੀ BMW ਕਾਰ

ਜਲੰਧਰ ‘ਚ ਵੱਡੀ ਵਾਰਦਾਤ: ਪਿਸਤੌਲ ਦੀ ਨੋਕ ‘ਤੇ ਲੁੱਟੀ BMW ਕਾਰ

Published on

----------- Advertisement -----------

ਜਲੰਧਰ ‘ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਲੁਟੇਰਿਆਂ ਨੇ ਪਾਸ਼ ਇਲਾਕੇ ਗਰੀਨ ਮਾਡਲ ਟਾਊਨ ਵਿੱਚ ਪਿਸਤੌਲ ਦੇ ਜ਼ੋਰ ’ਤੇ ਇੱਕ ਬੀਐਮਡਬਲਿਊ ਕਾਰ ਲੁੱਟ ਲਈ। ਮਾਡਲ ਟਾਊਨ ਦਾ ਰਹਿਣ ਵਾਲਾ ਪੁਨੀਤ ਅੱਜ ਦੇਰ ਸ਼ਾਮ ਆਪਣੇ ਪਰਿਵਾਰ ਨਾਲ ਨੀਲੇ ਰੰਗ ਦੀ BMW ਕਾਰ ‘ਚ ਬਾਹਰ ਖਾਣਾ ਖਾਣ ਆਇਆ ਸੀ। ਪੁਨੀਤ ਨੇ ਪੀੜਤ ਪਰਿਵਾਰ ਵਲੋਂ ਖਾਣ-ਪੀਣ ਦਾ ਸਮਾਨ ਲਿਆ ਅਤੇ ਕਾਰ ਵਿੱਚ ਪਰਿਵਾਰ ਸਮੇਤ ਖਾਣਾ ਸ਼ੁਰੂ ਕਰ ਦਿੱਤਾ।

ਇਸ ਦੌਰਾਨ ਦੋ ਲੜਕੇ ਕਾਰ ਦੇ ਨੇੜੇ ਆਏ, ਉਨ੍ਹਾਂ ਨੇ ਕਾਰ ਦਾ ਸ਼ੀਸ਼ਾ ਖੜਕਾਇਆ ਅਤੇ ਖਿੜਕੀ ਖੋਲ੍ਹਣ ਦਾ ਇਸ਼ਾਰਾ ਕੀਤਾ। ਜਿਵੇਂ ਹੀ ਪੀੜਤ ਨੇ ਕਾਰ ਦਾ ਦਰਵਾਜ਼ਾ ਖੋਲ੍ਹਿਆ ਤਾਂ ਬਦਮਾਸ਼ਾਂ ਨੇ ਪਿਸਤੌਲ ਕਾਰ ਮਾਲਕ ਵੱਲ ਕਰ ਦਿੱਤਾ। ਪੁਨੀਤ ਅਤੇ ਪਰਿਵਾਰਕ ਮੈਂਬਰਾਂ ਨੂੰ ਕਾਰ ਤੋਂ ਹੇਠਾਂ ਉਤਰਨ ਲਈ ਕਿਹਾ।ਪਰਿਵਾਰਕ ਮੈਂਬਰ ਆਪਣੀ ਜਾਨ ਬਚਾਉਣ ਲਈ ਕਾਰ ਤੋਂ ਹੇਠਾਂ ਉਤਰ ਗਏ ਅਤੇ ਲੁਟੇਰਿਆਂ ਨੇ ਤੇਜ਼ੀ ਨਾਲ ਕਾਰ ਭਜਾ ਦਿੱਤੀ।

ਪੁਨੀਤ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਦੱਸਿਆ ਕਿ ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਸੁਚੇਤ ਕਰ ਦਿੱਤਾ।ਪੁਲਸ ਨੇ ਮਾਡਲ ਟਾਊਨ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਲੁਟੇਰੇ ਕਿਸ ਦਿਸ਼ਾ ਤੋਂ ਗੱਡੀ ਲੈ ਕੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...