September 20, 2026, 4:37 pm
----------- Advertisement -----------
HomeNewsBreaking Newsਭੱਜ ਕੇ ਵਿਆਹ ਕਰਾਉਣ ਵਾਲੇ ਮੁੰਡੇ-ਕੁੜੀ ਦਾ ਹੋਵੇਗਾ ਬਾਈਕਾਟ, ਇਸ ਪਿੰਡ ਦੀ...

ਭੱਜ ਕੇ ਵਿਆਹ ਕਰਾਉਣ ਵਾਲੇ ਮੁੰਡੇ-ਕੁੜੀ ਦਾ ਹੋਵੇਗਾ ਬਾਈਕਾਟ, ਇਸ ਪਿੰਡ ਦੀ ਪੰਚਾਇਤ ਨੇ ਪਾਏ ਮਤੇ

Published on

----------- Advertisement -----------

ਫਾਜ਼ਿਲਕਾ ਜ਼ਿਲ੍ਹੇ ਵਿਚ ਪੈਂਦੇ ਪਿੰਡ ਚੂਹੜੀ ਵਾਲਾ ਧੰਨਾ ਵਿਚ ਜੇਕਰ ਕੋਈ ਕੁੜੀ-ਮੁੰਡਾ ਆਪਸ ਵਿਚ ਵਿਆਹ ਕਰਵਾ ਲੈਂਦੇ ਹਨ ਤਾਂ ਉਨ੍ਹਾਂ ਨੂੰ ਪਿੰਡ ਵਿਚ ਨਹੀਂ ਰਹਿਣ ਦਿੱਤਾ ਜਾਵੇਗਾ। ਇਥੋਂ ਤੱਕ ਕਿ ਉਨ੍ਹਾਂ ਦੀ ਮਦਦ ਕਰਨ ਵਾਲੇ ਦਾ ਵੀ ਬਾਈਕਾਟ ਕੀਤਾ ਜਾਵੇਗਾ। ਦਰਅਸਲ ਪਿੰਡ ਦੀ ਗ੍ਰਾਮ ਪੰਚਾਇਤ ਨੇ ਸਹਿਮਤੀ ਨਾਲ ਮਤੇ ਪਾਏ ਹਨ, ਜਿਸ ਵਿਚ ਭੱਜ ਕੇ ਲਵ ਮੈਰਿਜ ਕਰਵਾਉਣ ਵਾਲੇ ਮੁੰਡੇ-ਕੁੜੀਆਂ ਸਣੇ ਨਸ਼ੇ ਤੇ ਪਿੰਡ ਦੀ ਭਲਾਈ ਲਈ ਕਈ ਮਤੇ ਪਾਏ ਗਏ।

ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਉਂਝ ਤਾਂ ਮੁੰਡੇ-ਕੁੜੀਆਂ ਪਿੰਡ ਤੋਂ ਭੱਜ ਕੇ ਵਿਆਹ ਕਰਵਾਉਂਦੇ ਹਨ ਇਸ ਨਾਲ ਸਮਾਜ ‘ਤੇ ਮਾੜਾ ਅਸਰ ਪੈਂਦਾ ਹੈ ਤੇ ਉਨ੍ਹਾਂ ਦੇ ਬਜ਼ੁਰਗਾਂ ਨੂੰ ਸ਼ਰਮਸਾਰ ਹੋਣਾ ਪੈਂਦਾ ਹੈ, ਜਿਸ ਦੇ ਚੱਲਦਿਆਂ ਇਹ ਕਦਮ ਚੁੱਕਿਆ ਗਿਆ ਹੈ। ਇਸ ਤੋਂ ਇਲਾਵਾ ਨਸ਼ਿਆਂ ਨੂੰ ਲੈ ਕੇ ਵੀ ਸਖਤ ਕਾਰਵਾਈ ਕੀਤੀ ਜਾਵੇਗੀ।

ਮਤਿਆਂ ਮੁਤਾਬਕ ਪਿੰਡ ਵਿੱਚ ਕਿਸੇ ਵੀ ਵਿਅਕਤੀ ਜਾਂ ਕਿਸੇ ਵੀ ਮੈਡੀਕਲ ਸਟੋਰ ਉੱਪਰ ਨਸੀਲੀ ਗੋਲੀਆਂ ਵੇਚਣ ਅਤੇ ਰੱਖਣ ਦੀ ਮਨਾਹੀ ਕੀਤੀ ਗਈ ਹੈ, ਜੇਕਰ ਕਿਸੇ ਕੋਲ ਨਸ਼ਾ ਫੜਿਆ ਜਾਂਦਾ ਹੈ ਤਾਂ ਪਿੰਡ ਦੀ ਪੰਚਾਇਤ ਵੱਲੋਂ ਮਤਾ ਪਾਸ ਕਰਕੇ ਉਸਦੇ ਉੱਪਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੇਕਰ ਪਿੰਡ ਦਾ ਕੋਈ ਮੋਹਤਬਰ ਵਿਅਕਤੀ ਜਾਂ ਗ੍ਰਾਮ ਪੰਚਾਇਤ ਦਾ ਕੋਈ ਮੈਂਬਰ ਨਸ਼ਾ ਵੇਚਣ ਵਾਲੇ ਦੀ ਮਦਦ ਕਰਦਾ ਜਾਂ ਉਸ ਦੀ ਜ਼ਮਾਨਤ ਕਰਾਉਂਦਾ ਹੈ ਤਾਂ ਪੂਰੇ ਪਿੰਡ ਵਲੋਂ ਉਸ ਦਾ ਬਾਈਕਾਟ ਕੀਤਾ ਜਾਵੇਗਾ ।

ਦੂਜੇ ਪਾਸੇ ਪਿੰਡ ਦਾ ਕੋਈ ਲੜਕਾ ਜਾਂ ਲੜਕੀ ਪਿੰਡ ਵਿੱਚ ਹੀ ਆਪਸ ਵਿੱਚ ਭੱਜ ਕੇ ਵਿਆਹ ਕਰਵਾਉਂਦਾ ਹੈ ਤਾਂ ਉਸ ਨੂੰ ਪਿੰਡ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ ਜੇ ਪਿੰਡ ਦਾ ਕੋਈ ਮੋਹਤਬਰ ਵਿਅਕਤੀ ਜਾਂ ਗ੍ਰਾਮ ਪੰਚਾਇਤ ਦਾ ਕੋਈ ਮੈਂਬਰ ਉਹਨਾਂ ਦੀ ਕਿਸੇ ਪ੍ਰਕਾਰ ਦੀ ਕੋਈ ਮਦਦ ਕਰਦਾ ਤਾਂ ਪੂਰੇ ਪਿੰਡ ਵਲੋਂ ਉਸ ਦਾ ਬਾਈਕਾਟ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਪਿੰਡ ਦੇ ਸਕੂਲ ਟਾਈਮ, ਸਕੂਲ ਦੀ ਛੁੱਟੀ ਟਾਈਮ, ਬੱਸ ਦੇ ਟਾਈਮ ਬਿਨਾਂ ਕੋਈ ਵਜ੍ਹਾ ਪਿੰਡ ਦੇ ਵੱਖ-2 ਮੋੜਾਂ ਉੱਪਰ ਜਾਂ ਸਕੂਲ ਗੇਟ ਅੱਗੇ ਖੜ੍ਹਣਾ ਦੀ ਵੀ ਸਖਤ ਮਨਾਹੀ ਕੀਤੀ ਗਈ ਹੈ ਅਜਿਹਾ ਕਰਨ ਵਾਲੇ ਵਿਅਕਤੀ ‘ਤੇ ਪੰਚਾਇਤ ਕਾਰਵਾਈ ਕਰੇਗੀ। ਪਿੰਡ ਦੀ ਪੰਚਾਇਤੀ ਜਮੀਨ ‘ਤੇ ਕਿਸੇ ਤਰ੍ਹਾਂ ਦਾ ਕੋਈ ਕਬਜ਼ਾ ਨਹੀਂ ਕਰੇਗਾ ਅਤੇ ਪੰਚਾਇਤੀ ਜ਼ਮੀਨ ਦੀ ਖਰੀਦੋ- ਫਰੋਖਤ ਕਰਨ ਵਾਲੇ ਵਿਅਕਤੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...