November 11, 2026, 9:42 pm
----------- Advertisement -----------
HomeNewsBreaking NewsPatiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

Published on

----------- Advertisement -----------

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ ਲਾਪਤਾ ਹੋਣ ਦੀਆਂ ਅਫਵਾਹਾਂ ਕਾਰਨ ਸ਼ੁੱਕਰਵਾਰ ਰਾਤ ਹੰਗਾਮਾ ਹੋਇਆ। ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਕੈਂਪਸ ਦੇ ਅੰਦਰ ਪ੍ਰਦਰਸ਼ਨ ਕਰਦਿਆਂ ਦੋਸ਼ ਲਾਇਆ ਕਿ ਕੁਝ ਵਿਦਿਆਰਥੀਆਂ ਨੇ ਇਸ ਦੌਰਾਨ ਪੰਜਾਬ ਪੁਲੀਸ ਦੀ ਇੱਕ ਗੱਡੀ ਦੀ ਵੀ ਭੰਨਤੋੜ ਕੀਤੀ। ਸੋਸ਼ਲ ਮੀਡੀਆ ’ਤੇ ਇਸ ਪੁਲੀਸ ਵਾਹਨ ਨੂੰ ਨੁਕਸਾਨ ਪਹੁੰਚਾਉਣ ਦੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਵਿਦਿਆਰਥੀਆਂ ਦਾ ਕਹਿਣਾ ਸੀ ਕਿ ਕੁੜੀਆਂ ਦੇ ਹੋਸਟਲ ਵਿੱਚੋਂ ਚੀਕਾਂ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ ਸਨ ਅਤੇ ਉਹ ਇਹ ਜਾਣਨਾ ਚਾਹੁੰਦੇ ਸਨ ਕਿ ਅਸਲ ਮਾਮਲਾ ਕੀ ਹੈ।

ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਅਫਵਾਹਾਂ ਦਾ ਖੰਡਨ

ਚਿਤਕਾਰਾ ਯੂਨੀਵਰਸਿਟੀ ਦੇ ਰਜਿਸਟਰਾਰ ਕਰਨਲ ਰਾਕੇਸ਼ ਸ਼ਰਮਾ (ਸੇਵਾਮੁਕਤ) ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਇਨ੍ਹਾਂ ਸਾਰੀਆਂ ਖ਼ਬਰਾਂ ਨੂੰ ਰੱਦ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਕੈਂਪਸ ਵਿੱਚ ਅਜਿਹੀ ਕੋਈ ਵੀ ਘਟਨਾ ਨਹੀਂ ਵਾਪਰੀ ਹੈ ਅਤੇ ਇਹ ਸਭ ਸਿਰਫ਼ ਅਫਵਾਹਾਂ ਹਨ। ਇਸੇ ਦੌਰਾਨ ਬਨੂੜ ਦੇ ਡੀ.ਐੱਸ.ਪੀ. ਸੁਖਦੇਵ ਸਿੰਘ, ਰਾਜਪੁਰਾ ਐੱਸ.ਐੱਚ.ਓ. ਗੁਰਸੇਵਕ ਸਿੰਘ ਅਤੇ ਰਾਜਪੁਰਾ ਸਦਰ ਐੱਸ.ਐੱਚ.ਓ. ਕਿਰਪਾਲ ਮੋਹੀ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਡੀ.ਐੱਸ.ਪੀ. ਨੇ ਦੱਸਿਆ ਕਿ ਵਿਦਿਆਰਥੀ ਦਾਅਵਾ ਕਰ ਰਹੇ ਸਨ ਕਿ ਦੋ ਵਿਦਿਆਰਥਣਾਂ ਲਾਪਤਾ ਹਨ, ਪਰ ਮੌਕੇ ‘ਤੇ ਕਿਸੇ ਕੋਲ ਵੀ ਕੋਈ ਪੱਕੀ ਜਾਣਕਾਰੀ ਜਾਂ ਲਾਪਤਾ ਕੁੜੀਆਂ ਦੇ ਨਾਂ ਨਹੀਂ ਸਨ। ਪੁਲੀਸ ਨੇ ਵਿਦਿਆਰਥੀਆਂ ਦੀ ਸ਼ਿਕਾਇਤ ਲੈ ਲਈ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...